ਬਠਿੰਡਾ ’ਚ ਵਿਆਹੁਤਾ ਦਾ ਗੋਲੀਆਂ ਮਾਰ ਕੇ ਕਤਲ/ ਪਤੀ ਤੇ ਸਾਥੀਆਂ ’ਤੇ ਲੱਗੇ ਕਤਲ ਦੇ ਇਲਜ਼ਾਮ/ ਪੁਲਿਸ ਕਰ ਰਹੀ ਜਾਂਚ

0
3

ਬਠਿੰਡਾ ਦੇ ਪਿੰਡ ਜੱਸੀ ਬਾਗ ਵਾਲੀ ਵਿਖੇ ਮਹਿਲਾ ਦਾ ਕਤਲ ਹੋਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕਾ ਦੀ ਪਛਾਣ 33 ਸਾਲਾ ਗੁਰਮੀਤ ਕੌਰ ਵਜੋਂ ਹੋਈ ਹੈ। ਮ੍ਰਿਤਕਾ ਦੇ ਪਰਿਵਾਰ ਨੇ ਕਤਲ ਲਈ ਮ੍ਰਿਤਕਾ ਦੇ ਪਤੀ ਨੂੰ ਜ਼ਿੰਮੇਵਾਰ ਦੱਸਿਆ ਹੈ। ਮਾਂ ਮੁਤਾਬਕ ਮ੍ਰਿਤਕਾ ਦਾ ਵਿਆਹ 14 ਸਾਲ ਪਹਿਲਾਂ ਹੋਇਆ ਸੀ ਅਤੇ ਉਸਦੇ ਦੋ ਬੱਚੇ ਹਨ। ਗੁਰਮੀਤ ਕੌਰ ਆਪਣੇ ਪੁੱਤਰ ਨੂੰ ਸਕੂਲ ਵੈਨ ਤੋਂ ਲੈਣ ਗਈ ਸੀ, ਜਿੱਥੇ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਮਾਂ ਦਾ ਇਲਜਾਮ ਹੈ ਕਿ ਉਨ੍ਹਾਂ ਨੇ ਪੁਲਿਸ ਕੋਲ ਪਤੀ ਖਿਲਾਫ ਸ਼ਿਕਾਇਤ ਦਿੱਤੀ ਸੀ ਪਰ ਕਾਰਵਾਈ ਨਹੀਂ ਹੋਈ ਜਿਸ ਦੇ ਚਲਦਿਆਂ ਉਸ ਦੀ ਧੀ ਦਾ ਕਤਲ ਹੋ ਗਿਆ ਹੈ।
ਮ੍ਰਿਤਕਾ ਦੀ ਮਾਂ ਦਾ ਕਹਿਣਾ ਹੈ ਕਿ ਉਸਨੇ ਪਹਿਲਾਂ ਇਸ ਮਾਮਲੇ ਸਬੰਧੀ ਬਠਿੰਡਾ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਉਸਨੇ ਬਠਿੰਡਾ ਦੇ ਐਸਐਸਪੀ ਨੂੰ ਵੀ ਇੱਕ ਦਰਖਾਸਤ ਦਿੱਤੀ ਸੀ, ਪਰ ਕੋਈ ਕਾਰਵਾਈ ਨਹੀਂ ਹੋਈ। ਉਸਨੇ ਦੋਸ਼ ਲਗਾਇਆ ਹੈ ਕਿ ਸਮੇਂ ਸਿਰ ਕਾਰਵਾਈ ਕਰਨ ਨਾਲ ਉਸਦੀ ਧੀ ਦੀ ਜਾਨ ਬਚ ਸਕਦੀ ਸੀ। ਘਟਨਾ ਦੀ ਜਾਣਕਾਰੀ ਮਿਲਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here