ਪੰਜਾਬ ਬਰਨਾਲਾ ’ਚ ਨਵ-ਵਿਆਹੁਤਾ ਦੀ ਭੇਦਭਰੀ ਹਾਲਤ ’ਚ ਮੌਤ/ ਪਿੰਡ ਤਾਜੋਕੇ ਦੇ ਛੱਪੜ ’ਚੋਂ ਬਰਾਮਦ ਹੋਈ ਲਾਸ਼/ ਪਰਿਵਾਰ ਦਾ ਕੋਈ ਪ੍ਰੇਸ਼ਾਨੀ ਨਾ ਹੋਣ ਦਾ ਦਾਅਵਾ By admin - July 3, 2026 0 2 Facebook Twitter Pinterest WhatsApp ਬਰਨਾਲਾ ਦੇ ਪਿੰਡ ਤਾਜੋਕੇ ਵਾਸੀ ਨਵ-ਵਿਆਹੁਤਾ ਦੀ ਭੇਦਭਰੀ ਹਾਲਤ ਵਿਚ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕਾ ਦੀ ਪਛਾਣ 28 ਸਾਲਾ ਸੰਦੀਪ ਕੌਰ ਵਜੋਂ ਹੋਈ ਹੈ। ਮ੍ਰਿਤਕ ਦੀ ਲਾਸ਼ ਤਪਾ ਮੰਡੀ ਨੇੜਲੇ ਪਿੰਡ ਤਾਜੋਕੇ ਦੇ ਛੱਪੜ ਵਿਚੋਂ ਬਰਾਮਦ ਹੋਈ ਹੈ। ਪਰਿਵਾਰ ਦੇ ਦੱਸਣ ਮੁਤਾਬਕ ਉਸ ਦਾ ਤਿੰਨ ਮਹੀਨੇ ਪਹਿਲਾਂ ਵਿਆਹ ਹੋਇਆ ਸੀ ਤੇ ਬੀਤੇ ਦਿਨ ਹੀ ਪੇਕੇ ਘਰ ਆਈ ਸੀ। ਅੱਜ ਉਹ ਆਪਣੇ ਭਰਾ ਤੇ ਮਾਂ ਨਾਲ ਗੁਰਦੁਆਰਾ ਸਾਹਿਬ ਗਈ ਸੀ, ਜਿੱਥੋਂ ਇਕੱਲੀ ਘਰ ਜਾਣ ਲਈ ਰਵਾਨਾ ਹੋਈ ਸੀ ਪਰ ਬਾਅਦ ਵਿਚ ਉਸ ਦੀ ਲਾਸ਼ ਛੱਪੜ ਵਿਚੋਂ ਤੈਰਦੀ ਮਿਲੀ ਹੈ। ਪਰਿਵਾਰ ਨੇ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਨਾ ਹੋਣ ਦੀ ਗੱਲ ਕਹੀ ਹੈ। ਪੁਲਿਸ ਨੇ ਪਰਿਵਾਰ ਦੇ ਬਿਆਨਾਂ ਮੁਤਾਬਕ ਜਾਂਚ ਆਰੰਭ ਦਿੱਤੀ ਹੈ। ਮ੍ਰਿਤਕਾ ਦੇ ਭਰਾ ਨੇ ਭਾਰੀ ਮਨ ਨਾਲ ਦੱਸਿਆ ਕਿ ਉਸਦੀ ਭੈਣ ਹਾਲ ਹੀ ਵਿੱਚ ਆਪਣੇ ਸਹੁਰੇ ਘਰ ਤੋਂ ਵਾਪਸ ਆਈ ਸੀ। ਅੱਜ ਸਵੇਰੇ ਉਹ ਮਾਂ ਸਮੇਤ ਗੁਰਦੁਆਰਾ ਸਾਹਿਬ ਮੱਥਾ ਟੇਕਣ ਗਈ ਸੀ, ਜਿਸ ਤੋਂ ਬਾਅਦ ਉਹ ਆਪਣੀ ਮਾਂ ਨਾਲ ਬੈਂਕ ਚਲੇ ਗਿਆ ਅਤੇ ਆਪਣੀ ਭੈਣ ਨੂੰ ਘਰ ਵਾਪਸ ਭੇਜ ਦਿੱਤਾ। ਬਾਅਦ ਵਿਚ ਉਨ੍ਹਾਂ ਨੂੰ ਉਸਦੀ ਲਾਸ਼ ਪਿੰਡ ਦੇ ਛੱਪੜ ਵਿੱਚ ਤੈਰਦੀ ਮਿਲਣ ਦੀ ਸੂਚਨਾ ਮਿਲੀ। ਭਰਾ ਦੇ ਦੱਸਣ ਮੁਤਾਬਕ ਸਹੁਰੇ ਘਰ ਵਿਚ ਵੀ ਖੁਸ਼ ਸੀ ਅਤੇ ਮਾਪਿਆਂ ਘਰ ਆ ਕੇ ਠੀਕ-ਠਾਕ ਸੀ। ਪਿੰਡ ਦੇ ਸਰਪੰਚ ਕਰਨਦੀਪ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਸੰਦੀਪ ਕੌਰ ਦੀ ਲਾਸ਼ ਪਿੰਡ ਦੇ ਛੱਪੜ ਵਿੱਚੋਂ ਤੈਰਦੀ ਮਿਲੀ ਸੀ, ਜਿੱਥੋਂ ਪਿੰਡ ਵਾਸੀਆਂ ਦੀ ਮਦਦ ਨਾਲ ਇਸਨੂੰ ਬਾਹਰ ਕੱਢਿਆ ਗਿਆ। ਇਸ ਮੰਦਭਾਗੀ ਘਟਨਾ ਕਾਰਨ ਪਰਿਵਾਰ ਸਦਮੇ ਵਿੱਚ ਹੈ। ਤਪਾ ਥਾਣੇ ਦੇ ਜਾਂਚ ਅਧਿਕਾਰੀ ਏਐਸਆਈ ਬਲਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਤਾਜੋਕੇ ਪਿੰਡ ਦੇ ਛੱਪੜ ਵਿੱਚੋਂ ਇੱਕ ਔਰਤ ਦੀ ਲਾਸ਼ ਤੈਰਦੀ ਮਿਲੀ ਹੈ। ਪੁਲਿਸ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਮ੍ਰਿਤਕਾ ਦੀ ਪਛਾਣ ਸੰਦੀਪ ਕੌਰ ਵਜੋਂ ਹੋਈ ਹੈ, ਜੋ ਤਾਜੋਕੇ ਪਿੰਡ ਦੇ ਰਹਿਣ ਵਾਲੇ ਰਾਮ ਸਿੰਘ ਦੀ ਧੀ ਹੈ, ਜਿਸਦਾ ਵਿਆਹ ਕੁਝ ਮਹੀਨੇ ਪਹਿਲਾਂ ਖੇੜੀ (ਸ਼ੇਰਪੁਰ) ਦੇ ਰਹਿਣ ਵਾਲੇ ਅਮਨਪ੍ਰੀਤ ਸਿੰਘ ਨਾਲ ਹੋਇਆ ਸੀ। ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਤਪਾ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮੰਦਭਾਗੀ ਘਟਨਾ ਵਿੱਚ ਮੌਤ ਦਾ ਸਹੀ ਕਾਰਨ ਪੁਲਿਸ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗਾ, ਪਰ ਇਸ ਦੁਖਦਾਈ ਘਟਨਾ ਕਾਰਨ ਪਰਿਵਾਰ ਅਤੇ ਪਿੰਡ ਸਦਮੇ ਵਿੱਚ ਹਨ।