ਪੰਜਾਬ ਬਰੇਟਾ ਡਰੇਨ ਦੀ ਸਫਾਈ ਨੂੰ ਲੈ ਕੇ ਕਿਸਾਨਾਂ ’ਚ ਰੋਸ/ 80 ਏਕੜ ਫਸਲ ਬਰਬਾਦ ਹੋਣ ਦਾ ਖਦਸ਼ਾ/ ਯਾਦ ਕਰਵਾਉਣ ਦੇ ਬਾਵਜੂਦ ਨਹੀਂ ਕੀਤੀ ਸਫਾਈ By admin - July 3, 2026 0 2 Facebook Twitter Pinterest WhatsApp ਲਹਿਰਾਗਾਗਾ ਇਲਾਕੇ ਵਿੱਚ ਬਰੇਟਾ ਡਰੇਨ ਦੀ ਸਫ਼ਾਈ ਨਾ ਹੋਣ ਕਾਰਨ ਕਿਸਾਨਾਂ ਨੂੰ ਇੱਕ ਵਾਰ ਫਿਰ ਭਾਰੀ ਨੁਕਸਾਨ ਝੱਲਣਾ ਪਿਆ ਹੈ। ਡਰੇਨ ਦੀ ਸਫਾਈ ਨਾਲ ਹੋਣ ਕਾਰਨ ਭਰੇ ਪਾਣੀ ਨਾਲ ਕਿਸਾਨਾਂ ਦੀ 80 ਏਕੜ ਦੇ ਕਰੀਬ ਝੋਨੇ ਦੀ ਫ਼ਸਲ ਪਾਣੀ ਦੀ ਮਾਰ ਹੇਠ ਆ ਗਈ ਹੈ, ਜਿਸ ਨਾਲ ਕਿਸਾਨਾਂ ਨੂੰ ਲੱਖਾਂ ਰੁਪਏ ਦੇ ਨੁਕਸਾਨ ਦਾ ਖਤਰਾ ਪੈਦਾ ਹੋ ਗਿਆ ਹੈ। ਕਿਸਾਨਾਂ ਦਾ ਇਲਜ਼ਾਮ ਹੈ ਕਿ ਉਹ ਕਈ ਵਾਰ ਮੁੱਦਾ ਸਬੰਧਤ ਮਹਿਕਮੇ ਕੋਲ ਉਠਾ ਚੁੱਕੇ ਨੇ ਪਰ ਕੋਈ ਕਾਰਵਾਈ ਨਹੀਂ ਹੋਈ, ਜਿਸ ਦੇ ਚਲਦਿਆਂ ਇਹ ਹਾਲਾਤ ਬਣੇ ਹਨ। ਕਿਸਾਨਾਂ ਨੇ ਡਰੇਨ ਦੀ ਸਫਾਈ ਨਾ ਹੋਣ ਤੇ ਨੁਕਸਾਨ ਹੋਰ ਵਧਣ ਦੀ ਸ਼ੰਕਾ ਜਾਹਰ ਕਰਦਿਆਂ ਸਰਕਾਰ ਤੋਂ ਹੋਏ ਨੁਕਸਾਨ ਦੀ ਭਰਪਾਈ ਮੰਗੀ ਹੈ। ਕਿਸਾਨਾਂ ਦੇ ਦੱਸਣ ਮੁਤਾਬਕ ਬਰੇਟਾ ਡਰੇਨ ਵਿੱਚ ਗਾਦ ਅਤੇ ਜੰਗਲੀ ਬੂਟੀ ਦੀ ਸਫ਼ਾਈ ਨਾ ਹੋਣ ਕਾਰਨ ਬਰਸਾਤੀ ਪਾਣੀ ਦੀ ਨਿਕਾਸੀ ਰੁਕ ਗਈ ਹੈ। ਨਤੀਜੇ ਵਜੋਂ ਨੇੜਲੇ ਖੇਤਾਂ ਵਿੱਚ ਪਾਣੀ ਭਰ ਗਿਆ ਅਤੇ ਕਰੀਬ 80 ਏਕੜ ਵਿੱਚ ਲੱਗੀ ਝੋਨੇ ਦੀ ਫ਼ਸਲ ਡੁੱਬ ਗਈ। ਖੇਤਾਂ ਵਿੱਚ ਕਈ-ਕਈ ਫੁੱਟ ਪਾਣੀ ਖੜ੍ਹਾ ਹੋਣ ਕਾਰਨ ਫ਼ਸਲ ਦੇ ਬਚਣ ਦੀ ਸੰਭਾਵਨਾ ਵੀ ਘੱਟ ਨਜ਼ਰ ਆ ਰਹੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਇਹ ਸਮੱਸਿਆ ਨਵੀਂ ਨਹੀਂ ਹੈ। ਪਿਛਲੇ ਸਾਲ ਵੀ ਇਸੇ ਡਰੇਨ ਦੀ ਸਫ਼ਾਈ ਨਾ ਹੋਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ ਵਿੱਚ ਡੁੱਬ ਗਈ ਸੀ, ਪਰ ਪ੍ਰਸ਼ਾਸਨ ਨੇ ਕੋਈ ਸਥਾਈ ਹੱਲ ਨਹੀਂ ਕੀਤਾ। ਹੁਣ ਇੱਕ ਵਾਰ ਫਿਰ ਉਹੀ ਹਾਲਾਤ ਬਣਨ ਨਾਲ ਕਿਸਾਨਾਂ ਵਿੱਚ ਭਾਰੀ ਰੋਸ ਹੈ। ਪ੍ਰਭਾਵਿਤ ਕਿਸਾਨਾਂ ਨੇ ਸਰਕਾਰ ਅਤੇ ਸਬੰਧਤ ਵਿਭਾਗ ਤੋਂ ਡਰੇਨ ਦੀ ਤੁਰੰਤ ਸਫ਼ਾਈ ਕਰਵਾਉਣ, ਖੇਤਾਂ ਵਿੱਚੋਂ ਪਾਣੀ ਦੀ ਨਿਕਾਸੀ ਯਕੀਨੀ ਬਣਾਉਣ ਅਤੇ ਖ਼ਰਾਬ ਹੋਈ ਫ਼ਸਲ ਦਾ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਯੋਗ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਸਮੇਂ ਸਿਰ ਪ੍ਰਬੰਧ ਨਾ ਕੀਤੇ ਗਏ ਤਾਂ ਹੋਰ ਵੀ ਵੱਡੇ ਰਕਬੇ ਦੀ ਫ਼ਸਲ ਨੁਕਸਾਨੀ ਜਾ ਸਕਦੀ ਹੈ।