ਪੰਜਾਬ ਲਹਿਰਾਗਾਗਾ ਵਾਸੀਆਂ ਲਈ ਮੁਸੀਬਤ ਬਣਿਆ ਅੰਡਰਬ੍ਰਿਜ/ ਤਲਾਬ ’ਚ ਤਬਦੀਲ ਹੋਣ ਕਾਰਨ ਰੁਕੀ ਆਵਾਜਾਈ/ ਜਾਨ ਖਤਰੇ ’ਚ ਪਾ ਕੇ ਰੇਲਵੇ ਟਰੈਕ ਪਾਰ ਕਰ ਰਹੇ ਲੋਕ By admin - July 3, 2026 0 2 Facebook Twitter Pinterest WhatsApp ਲਹਿਰਾਗਾਗਾ ਵਿਖੇ ਬਣਿਆ ਰੇਲਵੇ ਪੁਲ ਲੋਕਾਂ ਲਈ ਜਾਨ ਦਾ ਖੋਅ ਬਣਦਾ ਜਾਪ ਰਿਹਾ ਹੈ। ਮੀਂਹ ਦਾ ਪਾਣੀ ਭਰਨ ਕਾਰਨ ਇਹ ਅੰਡਰਬ੍ਰਿਜ ਤਲਾਬ ਦਾ ਰੂਪ ਧਾਰਨ ਕਰ ਗਿਆ ਹੈ, ਜਿਸ ਦੇ ਚਲਦਿਆਂ ਲੋਕ ਜਾਨ ਖਤਰੇ ਵਿਚ ਪਾ ਕੇ ਰੇਲਵੇ ਲਾਈਨ ਪਾਰ ਕਰ ਰਹੇ ਹਨ। ਹਾਲਤ ਇਹ ਹੈ ਕਿ ਲੋਕ ਆਪਣੇ ਦੋਪਹੀਆਂ ਵਾਹਨਾਂ ਨੂੰ ਰੇਲਵੇ ਲਾਈਨ ਤੋਂ ਲੰਘਾ ਰਹੇ ਹਨ, ਜਿਸ ਦੇ ਚਲਦਿਆਂ ਹਾਦਸੇ ਦਾ ਖਤਰਾ ਬਣਿਆ ਹੋਇਆ ਹੈ। ਲੋਕਾਂ ਨੇ ਪ੍ਰਸ਼ਾਸਨ ਤੋਂ ਪਾਣੀ ਨਿਕਾਸੀ ਦੇ ਪ੍ਰਬੰਧਾਂ ਦੀ ਮੰਗ ਕੀਤੀ ਹੈ। ਜਾਣਕਾਰੀ ਅਨੁਸਾਰ ਅੰਡਰਬ੍ਰਿਜ ਵਿੱਚ ਪਾਣੀ ਭਰਨ ਕਾਰਨ ਕਈ ਲੋਕਾਂ ਨੇ ਆਪਣੇ ਮੋਟਰਸਾਈਕਲ ਅਤੇ ਸਕੂਟੀਆਂ ਰੇਲਵੇ ਟਰੈਕ ਤੋਂ ਲੰਘਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਸੇ ਦੌਰਾਨ ਇੱਕ ਸਕੂਟੀ ਸਵਾਰ ਟਰੈਕ ਪਾਰ ਕਰ ਰਿਹਾ ਸੀ ਕਿ ਦੂਜੇ ਪਾਸੇ ਤੋਂ ਟਰੇਨ ਆ ਗਈ। ਖੁਸ਼ਕਿਸਮਤੀ ਨਾਲ ਕੋਈ ਵੱਡਾ ਹਾਦਸਾ ਨਹੀਂ ਵਾਪਰਿਆ, ਪਰ ਇਹ ਘਟਨਾ ਪ੍ਰਸ਼ਾਸਨਿਕ ਪ੍ਰਬੰਧਾਂ ‘ਤੇ ਵੱਡੇ ਸਵਾਲ ਖੜ੍ਹੇ ਕਰਦੀ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਜਦੋਂ ਤੋਂ ਇਹ ਅੰਡਰਬ੍ਰਿਜ ਬਣਿਆ ਹੈ, ਉਦੋਂ ਤੋਂ ਹੀ ਹਰ ਬਾਰਿਸ਼ ਵਿੱਚ ਇੱਥੇ ਪਾਣੀ ਖੜ੍ਹ ਜਾਂਦਾ ਹੈ। ਕਈ ਵਾਰ ਕਾਰਾਂ, ਬੱਸਾਂ ਅਤੇ ਮੋਟਰਸਾਈਕਲ ਵੀ ਇਸ ਵਿੱਚ ਫਸ ਚੁੱਕੇ ਹਨ, ਜਿਸ ਨਾਲ ਲੋਕਾਂ ਦਾ ਭਾਰੀ ਆਰਥਿਕ ਨੁਕਸਾਨ ਹੋਇਆ ਹੈ। ਲੋਕਾਂ ਨੇ ਦੱਸਿਆ ਕਿ ਅੰਡਰਬ੍ਰਿਜ ਦੇ ਦੋਵੇਂ ਪਾਸੇ ਵੱਡੀ ਅਬਾਦੀ ਵੱਸਦੀ ਹੈ। ਇੱਕ ਪਾਸੇ ਅੰਡਰਬ੍ਰਿਜ ਪਾਣੀ ਨਾਲ ਭਰ ਜਾਂਦਾ ਹੈ ਅਤੇ ਦੂਜੇ ਪਾਸੇ ਓਵਰਬ੍ਰਿਜ ਪਿਛਲੇ ਕਰੀਬ ਛੇ ਮਹੀਨਿਆਂ ਤੋਂ ਬੰਦ ਪਿਆ ਹੈ। ਅਜਿਹੇ ਵਿੱਚ ਲੋਕਾਂ ਲਈ ਸਿਰਫ਼ ਇੱਕ ਰੇਲਵੇ ਫਾਟਕ ਹੀ ਬਚਦਾ ਹੈ, ਜਿੱਥੇ ਅਕਸਰ ਲੰਮੇ ਜਾਮ ਲੱਗੇ ਰਹਿੰਦੇ ਹਨ। ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਅੰਡਰਬ੍ਰਿਜ ਵਿੱਚ ਪਾਣੀ ਨਿਕਾਸ ਦਾ ਸਥਾਈ ਪ੍ਰਬੰਧ ਕੀਤਾ ਜਾਵੇ ਤਾਂ ਜੋ ਹਰ ਬਾਰਿਸ਼ ਦੌਰਾਨ ਲੋਕਾਂ ਨੂੰ ਜਾਨ ਜੋਖ਼ਮ ਵਿੱਚ ਪਾ ਕੇ ਰੇਲਵੇ ਟਰੈਕ ਪਾਰ ਕਰਨ ਲਈ ਮਜਬੂਰ ਨਾ ਹੋਣਾ ਪਵੇ।