ਫਰੀਦਕੋਟ ਜੇਲ੍ਹ ’ਚ 5 ਮੋਬਾਇਲ ਫੋਨ ਬਰਾਮਦ/ ਲਾਵਾਰਿਸ ਹਾਲਤ ’ਚ ਬਰਾਮਦ ਹੋਏ ਮੋਬਾਈਲ ਫੋਨ/ ਪੁਲਿਸ ਨੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਮਾਮਲਾ ਦਰਜ

0
2

 

ਫਰੀਦਕੋਟ ਦੀ ਕੇਂਦਰੀ ਜੇਲ੍ਹ ਮੋਬਾਈਲ ਫੋਨ ਬਰਾਮਦਗੀ ਨੂੰ ਲੈ ਕੇ ਮੁੜ ਚਰਚਾ ਵਿਚ ਹੈ। ਜਾਣਕਾਰੀ ਅਨੁਸਾਰ ਸੁਰੱਖਿਆ ਪ੍ਰਬੰਧਾਂ ਦੀ ਮਜਬੂਤੀ ਲਈ ਵਿੱਢੀ ਗਈ ਅਚਨਚੇਤ ਤਲਾਸ਼ੀ ਮੁਹਿੰਮ ਦੌਰਾਨ ਜੇਲ ਵਿਚੋਂ 5 ਮੋਬਾਇਲ ਫੋਨ ਬਰਾਮਦ ਹੋਏ ਹਨ। ਇਹ ਫੋਨ ਲਾਵਾਰਿਸ ਹਾਲਤ ਵਿਚ ਪਏ ਮਿਲੇ ਹੈ। ਫਰੀਦਕੋਟ ਥਾਣਾ ਸਿਟੀ ਦੀ ਪੁਲਿਸ ਨੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ਤੇ ਅਣਪਛਾਤਿਆਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜੇਲ੍ਹ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜੇਲ੍ਹ ਪ੍ਰਸ਼ਾਸਨ ਅਤੇ ਜੇਲ੍ਹ ਗਾਰਡਾਂ ਵੱਲੋਂ ਵੱਖ-ਵੱਖ ਬੈਰਕਾਂ ਵਿੱਚ ਅਚਾਨਕ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਦੌਰਾਨ 5 ਲਾਵਾਰਿਸ ਮੋਬਾਈਲ ਫੋਨ ਬਰਾਮਦ ਹੋਏ ਹਨ।
ਪੁਲਿਸ ਅਨੁਸਾਰ ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਵੀਰਪਾਲ ਸਿੰਘ ਵੱਲੋਂ ਭੇਜੀ ਗਈ ਲਿਖਤੀ ਰਿਪੋਰਟ ਦੇ ਆਧਾਰ ’ਤੇ ਇਹ ਮਾਮਲਾ ਦਰਜ ਕੀਤਾ ਗਿਆ ਹੈ। ਰਿਪੋਰਟ ਵਿੱਚ ਦੱਸਿਆ ਗਿਆ ਕਿ ਜੇਲ੍ਹ ਪ੍ਰਸ਼ਾਸਨ ਅਤੇ ਜੇਲ੍ਹ ਗਾਰਡਾਂ ਵੱਲੋਂ ਜੇਲ੍ਹ ਦੀਆਂ ਵੱਖ-ਵੱਖ ਬੈਰਕਾਂ ਵਿੱਚ ਅਚਾਨਕ ਤਲਾਸ਼ੀ ਮੁਹਿੰਮ ਚਲਾਈ ਗਈ। ਤਲਾਸ਼ੀ ਦੌਰਾਨ ਵੱਖ-ਵੱਖ ਬੈਰਕਾਂ ਵਿੱਚੋਂ 5 ਲਾਵਾਰਿਸ ਮੋਬਾਈਲ ਫੋਨ ਬਰਾਮਦ ਹੋਏ।
ਬਰਾਮਦਗੀ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਨੇ ਤੁਰੰਤ ਇਸ ਦੀ ਸੂਚਨਾ ਥਾਣਾ ਸਿਟੀ ਫਰੀਦਕੋਟ ਪੁਲਸ ਨੂੰ ਦਿੱਤੀ। ਸ਼ਿਕਾਇਤ ਦੇ ਆਧਾਰ ’ਤੇ ਪੁਲਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਜੇਲ੍ਹ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਜਾਰੀ ਹੈ। ਜਾਣਕਾਰੀ ਦਿੰਦਿਆ ਕਿਹਾ ਕਿ ਜਲਦ ਹੀ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਕੇ ਜੇਲ੍ਹ ਅੰਦਰ ਪਬੰਦੀਸ਼ੁਦਾ ਸਮਾਂਨ ਕਿਸ ਤਰੀਕੇ ਪੁਹੰਚ ਰਿਹਾ ਹੈ ਅਤੇ ਜੇਕਰ ਕਿਸੇ ਮੁਲਾਜ਼ਮ ਦੀ ਸ਼ਮੂਲੀਅਤ ਪਾਈ ਗਈ ਤਾਂ ਉਸ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here