ਪੰਜਾਬ ਗੁਰਦਾਸਪੁਰ ’ਚ ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ/ ਕੰਧ ਟੱਪ ਕੇ 10 ਹਜ਼ਾਰ ਨਕਦੀ, 4 ਤੋਲੇ ਸੋਨਾ ਲੈ ਕੇ ਫਰਾਰ/ ਘਟਨਾ ਵੇਲੇ ਗੁਰਦੁਆਰੇ ਗਿਆ ਹੋਇਆ ਸੀ ਪਰਿਵਾਰ By admin - July 4, 2026 0 2 Facebook Twitter Pinterest WhatsApp ਗੁਰਦਾਸਪੁਰ ਸ਼ਹਿਰ ਅੰਦਰ ਚੋਰਾਂ ਦੀਆਂ ਸਰਗਰਮੀਆਂ ਲਗਾਤਾਰ ਜਾਰੀ ਹਨ। ਤਾਜ਼ਾ ਘਟਨਾ ਸ਼ਹਿਰ ਦੇ ਇਸਲਾਮਬਾਦ ਮੁਹੱਲੇ ਤੋਂ ਸਾਹਮਣੇ ਆਈ ਹੈ, ਜਿੱਥੇ ਘਰ ਦੀ ਕੰਧ ਟੱਪ ਕੇ ਅੰਦਰ ਦਾਖਲ ਹੋਏ ਚੋਰ 10 ਹਜ਼ਾਰ ਰੁਪਏ ਨਕਦੀ ਅਤੇ 4 ਤੋਲੇ ਸੋਨਾ ਲੈ ਕੇ ਫਰਾਰ ਹੋ ਗਏ। ਘਟਨਾ ਵੇਲੇ ਪਰਿਵਾਰ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਗਿਆ ਹੋਇਆ ਸੀ ਕਿ ਪਿੱਛੋਂ ਘਰ ਅੰਦਰ ਦਾਖਲ ਹੋਏ ਚੋਰ ਵਾਰਦਾਤ ਅੰਜਾਮ ਦੇ ਕੇ ਫਰਾਰ ਹੋ ਗਏ। ਘਟਨਾ ਤੋਂ ਬਾਅਦ ਇਲਾਕੇ ਅੰਦਰ ਦਹਿਸ਼ਤ ਦਾ ਮਾਹੌਲ ਹੈ। ਲੋਕਾਂ ਦੇ ਦੱਸਣ ਮੁਤਾਬਕ ਦੋ ਦਿਨਾਂ ਦੌਰਾਨ ਚੋਰਾਂ ਨੇ ਦੋ ਘਰਾਂ ਨੂੰ ਨਿਸ਼ਾਨਾ ਬਣਾ ਲਿਆ ਹੈ। ਲੋਕਾਂ ਨੇ ਗਿਲਾ ਜਾਹਰ ਕੀਤਾ ਕਿ ਖਾਲੀ ਪਏ ਪਲਾਟਾਂ ਵਿਚ ਨਸ਼ੇੜੀਆਂ ਨੇ ਅੱਡੇ ਬਣਾ ਰੱਖੇ ਨੇ ਜੋ ਨਸ਼ੇ ਦੀ ਪੂਰਤੀ ਲਈ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੰਦੇ ਹਨ। ਲੋਕਾਂ ਨੇ ਪੁਲਿਸ ਤੋਂ ਅਜਿਹੇ ਲੋਕਾਂ ਖਿਲਾਫ ਕਾਰਵਾਈ ਦੇ ਨਾਲ ਨਾਲ ਇਲਾਕੇ ਵਿਚ ਪੁਲਿਸ ਗਸ਼ਤ ਵਧਾਉਣ ਦੀ ਮੰਗ ਕੀਤੀ ਹੈ।