ਮੋਗਾ ’ਚ ਪੁਰਾਣੀ ਪੈਨਸ਼ਨ ਬਹਾਲੀ ਮੰਚ ਦੀ ਮੀਟਿੰਗ/ ਮੁੱਖ ਮੰਤਰੀ ਦੇ ਪਿੰਡ ਵਿਸ਼ਾਲ ਰੋਸ ਮਾਰਚ ਦਾ ਐਲਾਨ/ ਸਰਕਾਰ ’ਤੇ ਲਾਏ ਵਾਅਦਾ ਖਿਲਾਫੀ ਦੇ ਇਲਜ਼ਾਮ

0
3

 

ਮੋਗਾ ‘ਚ ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੰਚ ਵੱਲੋਂ ਵਿਸ਼ਾਲ ਮੁਲਾਜ਼ਮ ਮਿਲਣੀ ਕਰਵਾਈ ਗਈ। ਮੋਗਾ ਦੇ ਨਛੱਤਰ ਸਿੰਘ ਹਾਲ ਵਿਖੇ ਹੋਈ ਮਿਲਣੀ ਵਿਚ ਪੰਜਾਬ ਭਰ ਵਿਚੋਂ ਆਏ ਮੁਲਾਜ਼ਮ ਆਗੂਆਂ ਅਤੇ ਕਰਮਚਾਰੀਆਂ ਨੇ ਸਰਕਾਰ ਖਿਲਾਫ ਸੰਘਰਸ਼ ਵਿੱਢਣ ਲਈ ਵਿਚਾਰ ਵਟਾਦਰਾ ਕੀਤਾ ਅਤੇ 23 ਜੁਲਾਈ ਨੂੰ ਮੁੱਖ ਮੰਤਰੀ ਦੇ ਜੱਦੀ ਪਿੰਡ ਸਤੋਜ ਵਿਖੇ ਵਿਸ਼ਾਲ ਰੋਸ ਮਾਰਚ ਕਰਨ ਦਾ ਐਲਾਨ ਕੀਤਾ ਗਿਆ। ਆਗੂਆਂ ਨੇ ਸਰਕਾਰ ਉਤੇ ਚੋਣਾਂ ਦੌਰਾਨ ਕੀਤੇ ਵਾਅਦੇ ਮੁਤਾਬਕ ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਕੀਤੀ।
ਸਾਂਝਾ ਮੰਚ ਦੇ ਆਗੂ ਗੁਰਜੰਟ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਵਾਅਦਾ ਕੀਤਾ ਸੀ, ਪਰ ਅੱਜ ਤੱਕ ਉਹ ਵਾਅਦਾ ਪੂਰਾ ਨਹੀਂ ਕੀਤਾ ਗਿਆ। ਇਸ ਰੋਸ ਵਜੋਂ ਮੰਚ ਵੱਲੋਂ ਪ੍ਰੋਗਰਾਮ ਦੌਰਾਨ ਸਟੇਜ ‘ਤੇ ਮੁੱਖ ਮੰਤਰੀ ਅਤੇ ਖ਼ਜ਼ਾਨਾ ਮੰਤਰੀ ਲਈ ਪ੍ਰਤੀਕਾਤਮਕ ਕੁਰਸੀਆਂ ਰੱਖੀਆਂ ਗਈਆਂ ਅਤੇ ਉਨ੍ਹਾਂ ਦਾ ਇੰਤਜ਼ਾਰ ਕੀਤਾ ਗਿਆ, ਪਰ ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪਹੁੰਚਿਆ।
ਉਨ੍ਹਾਂ ਕਿਹਾ ਕਿ 23 ਜੁਲਾਈ ਨੂੰ ਮੁੱਖ ਮੰਤਰੀ ਦੇ ਜੱਦੀ ਪਿੰਡ ਵਿਖੇ ਕੀਤੇ ਜਾਣ ਵਾਲੇ ਰੋਸ ਮਾਰਚ ਵਿੱਚ ਪੰਜਾਬ ਭਰ ਦੇ ਮੁਲਾਜ਼ਮ ਆਪਣੇ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨਗੇ।  ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਪੁਰਾਣੀ ਪੈਨਸ਼ਨ ਬਹਾਲੀ ਸਮੇਤ ਹੋਰ ਮੰਗਾਂ ਨੂੰ ਨਹੀਂ ਮੰਨਿਆ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਅਤੇ ਵਿਸ਼ਾਲ ਰੂਪ ਦਿੱਤਾ ਜਾਵੇਗਾ।ਇਸ ਮੌਕੇ ਹੋਰ ਆਗੂਆਂ ਨੇ ਵੀ ਸੰਬੋਧਨ ਕਰਦਿਆਂ ਮੁਲਾਜ਼ਮਾਂ ਨੂੰ ਇੱਕਜੁੱਟ ਰਹਿਣ ਅਤੇ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਸੰਘਰਸ਼ ਜਾਰੀ ਰੱਖਣ ਦਾ ਸੱਦਾ ਦਿੱਤਾ।

LEAVE A REPLY

Please enter your comment!
Please enter your name here