ਪੰਜਾਬ ਕੋਟਕਪੂਰਾ ਪੁਲਿਸ ਵੱਲੋਂ ਲੁੱਟ-ਖੋਹ ਦੀ ਸਾਜ਼ਿਸ਼ ਬੇਨਕਾਬ/ ਲੁੱਟ-ਖੋਹ ਦੀ ਤਿਆਰੀ ਕਰਦੇ 5 ਲੁਟੇਰੇ ਗ੍ਰਿਫਤਾਰ/ ਕਿਰਪਾਨ, ਖੰਡਾ, ਦਾਤ, ਲੋਹੇ ਦੀ ਪਾਈਪ ਬਰਾਮਦ By admin - July 6, 2026 0 2 Facebook Twitter Pinterest WhatsApp ਕੋਟਕਪੂਰਾ ਦੀ ਥਾਣਾ ਸਿਟੀ ਪੁਲਿਸ ਨੇ ਲੁੱਟ-ਖੋਹ ਦੀ ਯੋਜਨਾ ਬਣਾ ਰਹੇ ਗੈਂਗ ਦੇ 5 ਮੈਂਬਰਾਂ ਨੂੰ ਤੇਜ਼ਧਾਰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਕੋਟਕਪੂਰਾ ਨਿਵਾਸੀ ਸਤਨਾਮ ਸਿੰਘ ਉਰਫ਼ ਸੱਤਾ, ਰਾਹੁਲ ਸਿੰਘ ਉਰਫ਼ ਤਾਊ, ਅਵਤਾਰ ਸਿੰਘ ਉਰਫ਼ ਗੁਲਸ਼ਨ, ਕੁਲਵਿੰਦਰ ਸਿੰਘ ਉਰਫ਼ ਕਾਲਾ ਅਤੇ ਸ੍ਰੀ ਮੁਕਤਸਰ ਸਾਹਿਬ ਨਿਵਾਸੀ ਗੁਰਮੀਤ ਸਿੰਘ ਉਰਫ਼ ਲੰਗੂ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ ਕਿਰਪਾਨ, ਇੱਕ ਖੰਡਾ, ਇੱਕ ਦਾਹ, ਲੋਹੇ ਦੀ ਪਾਈਪ ਅਤੇ ਇੱਕ ਲੱਕੜ ਦਾ ਦਸਤਾ ਬਰਾਮਦ ਕੀਤਾ ਗਿਆ। ਪੁਲਿਸ ਨੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਨੁਸਾਰ, ਐੱਸ.ਐੱਸ.ਪੀ. ਗੁਰਬੰਸ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਡੀ.ਐੱਸ.ਪੀ. ਕੋਟਕਪੂਰਾ ਸੰਜੀਵ ਕੁਮਾਰ ਅਤੇ ਐੱਸ.ਐੱਚ.ਓ. ਸਿਟੀ ਸੁਖਵਿੰਦਰ ਸਿੰਘ ਦੀ ਨਿਗਰਾਨੀ ਹੇਠ ਏ.ਐੱਸ.ਆਈ. ਦਲਜੀਤ ਸਿੰਘ ਪੁਲਿਸ ਪਾਰਟੀ ਸਮੇਤ ਬਾਜਾਖਾਨਾ ਰੋਡ ‘ਤੇ ਗਸ਼ਤ ਅਤੇ ਚੈਕਿੰਗ ਕਰ ਰਹੇ ਸਨ। ਇਸ ਦੌਰਾਨ ਮੁਖ਼ਬਰ ਨੇ ਕੁਝ ਨੌਜਵਾਨਾਂ ਵੱਲੋਂ ਜੈਤੋ ਬਾਈਪਾਸ ਇਲਾਕੇ ਅੰਦਰ ਰਾਹਗੀਰਾਂ ਨਾਲ ਲੁੱਟ-ਖੋਹ ਕਰਨ ਦੀ ਯੋਜਨਾ ਬਣਾਉਣ ਦੀ ਸੂਚਨਾ ਦਿੱਤੀ, ਜਿਸ ਤੋਂ ਬਾਅਦ ਪੁਲਿਸ ਨੇ ਤੁਰੰਤ ਛਾਪੇਮਾਰੀ ਕਰਕੇ ਪੰਜਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਡੀ.ਐੱਸ.ਪੀ. ਸੰਜੀਵ ਕੁਮਾਰ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁੱਛਗਿੱਛ ਲਈ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਤਾਂ ਜੋ ਉਨ੍ਹਾਂ ਵੱਲੋਂ ਪਹਿਲਾਂ ਕੀਤੀਆਂ ਗਈਆਂ ਵਾਰਦਾਤਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਜਾ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਪੰਜ ਮੁਲਜ਼ਮਾਂ ਵਿੱਚੋਂ ਦੋ ਖ਼ਿਲਾਫ਼ ਪਹਿਲਾਂ ਵੀ ਵੱਖ-ਵੱਖ ਅਪਰਾਧਿਕ ਮਾਮਲੇ ਦਰਜ ਹਨ।