ਫਿਲਮ ਸਤਲੁਜ ਨੂੰ ਲੈ ਕੇ ਕੇਂਦਰ ’ਤੇ ਵਰ੍ਹੇ ਸੁਖਪਾਲ ਖਹਿਰਾ/ ਫਿਲਮ ’ਤੇ ਮੁੜ ਪਾਬੰਦੀ ਦੀ ਸਖਤ ਸ਼ਬਦਾਂ ’ਚ ਨਿੰਦਾ/ ਪੰਜਾਬ ਸਰਕਾਰ ਦੀ ਚੁੱਪੀ ’ਤੇ ਵੀ ਚੁੱਕੇ ਸਵਾਲ

0
2

ਕਾਂਗਰਸੀ ਆਗੂ ਸੁਖਪਾਲ ਖਹਿਰਾ ਦਲਜੀਤ ਦੋਸਾਂਝ ਦੀ ਫਿਲਮ ਸਤਲੁਜ ਤੇ ਮੁੜ ਪਾਬੰਦੀ ਨੂੰ ਲੈ ਕੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਸੁਖਪਾਲ ਖਹਿਰਾ ਨੇ ਕਿਹਾ ਕਿ ਪੰਜਾਬੀ ਗਾਇਕ ਦਲਜੀਤ ਦੁਸਾਂਝ ਤੇ ਉਨ੍ਹਾਂ ਦੀ ਟੀਮ ਨੇ ਬੜੀ ਮਿਹਨਤ ਬਾਅਦ ਪ੍ਰੋ. ਜਸਵੰਤ ਸਿੰਘ ਖਾਲੜਾ ਨਾਲ ਪੁਲਿਸ ਜ਼ਿਆਦਤੀ ਦੇ ਬਿਰਤਾਂਤ ਨੂੰ ਪਰਦੇ ਉਤੇ ਰੂਪਮਾਨ ਕੀਤਾ ਹੈ ਪਰ ਕੇਂਦਰ ਸਰਕਾਰ ਸਾਜ਼ਿਸ਼ ਤਹਿਤ ਇਸ ਫਿਲਮ ਨੂੰ ਲੋਕਾਂ ਤਕ ਪਹੁੰਚਣ ਤੋਂ ਰੋਕ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੀ ਪੁਲਿਸ ਦੇ ਵਹਿਸ਼ੀ ਕਾਰਨਾਮਿਆਂ ਨੂੰ ਦਬਾਉਣ ਦੀ ਭਾਗੀ ਬਣ ਰਹੀ ਹੈ ਜੋ ਨਿੰਦਣਯੋਗ ਹੈ। ਉਨ੍ਹਾਂ ਨੇ ਸਰਕਾਰ ਤੋਂ ਫਿਲਮ ਤੇ ਰੋਕ ਤੁਰੰਤ ਹਟਾਉਣ ਦੀ ਮੰਗ ਕੀਤੀ ਹੈ।

LEAVE A REPLY

Please enter your comment!
Please enter your name here