ਪੰਜਾਬ ਖਜਾਨਾ ਮੰਤਰੀ ਹਰਪਾਲ ਚੀਮਾ ਦਾ ਕਾਂਗਰਸ ਵੱਲ ਨਿਸ਼ਾਨਾ/ ਇਕ ਅਨਾਰ ਸੌ ਬਿਮਾਰ ਵਾਲੀ ਹਾਲਤ ਹੋਣ ਦਾ ਦਾਅਵਾ/ ਕਿਹਾ, ਮੌਕਾਪ੍ਰਸਤਾ ਨੂੰ ਮੂੰਹ ਨਹੀਂ ਲਾਉਣਗੇ ਪੰਜਾਬ ਦੇ ਲੋਕ By admin - July 6, 2026 0 3 Facebook Twitter Pinterest WhatsApp ਖਜਾਨਾ ਮੰਤਰੀ ਹਰਪਾਲ ਚੀਮਾ ਨੇ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਵਿਰੋਧੀ ਪਾਰਟੀਆਂ ਨੂੰ ਨਿਸ਼ਾਨੇ ਉਤੇ ਲਿਆ ਹੈ। ਕਾਂਗਰਸ ਦੇ ਅੰਦਰੂਨੀ ਕਾਟੋ ਕਲੇਸ਼ ਬਾਰੇ ਪੁੱਛੇ ਜਾਣ ਤੇ ਉਨ੍ਹਾਂ ਕਿਹਾ ਕਿ ਕਾਂਗਰਸ ਦੀ ਹਾਲਤ ਇਕ ਅਨਾਰ ਸੋ ਬਿਮਾਰ ਵਾਲੀ ਹੋਈ ਪਈ ਹੈ ਅਤੇ ਪੰਜਾਬ ਦੇ ਲੋਕ ਅਜਿਹੇ ਮੌਕਾ ਪ੍ਰਸਤ ਲੋਕਾਂ ਨੂੰ ਮੂੰਹ ਨਹੀਂ ਲਾਉਣਗੇ। ਉਨ੍ਹਾਂ ਕਿਹਾ ਕਿ ਕਾਂਗਰਸੀ ਲੀਡਰ ਸਿਰਫ਼ ਸੱਤਾ ਦੇ ਭੁੱਖੇ ਹਨ ਅਤੇ ਕੁਰਸੀ ਦੇ ਪਿੱਛੇ ਭੱਜ ਰਹੇ ਹਨ, ਜਦਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਲਗਾਤਾਰ ਤਰੱਕੀ ਦੀਆਂ ਰਾਹਾਂ ‘ਤੇ ਅੱਗੇ ਵਧ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਵਿਰੋਧੀ ਧਿਰਾਂ, ਚਾਹੇ ਉਹ ਕਾਂਗਰਸ ਹੋਵੇ ਜਾਂ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਦਲ, ਸਾਰੇ ਦਲ ਜਨਤਾ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਵਿਚ ਹਨ ਪਰ ਪੰਜਾਬ ਦੇ ਲੋਕ ਹੁਣ ਇਨ੍ਹਾਂ ਦੀਆਂ ਗੱਲਾਂ ਵਿਚ ਨਹੀਂ ਆਉਣਗੇ।