ਪੰਜਾਬ ਲੋਕਲ ਬਾਡੀ ਚੋਣਾਂ ਦੇ ਨਤੀਜਿਆਂ ’ਚ ਆਪ ਦੀ ਝੰਡੀ/ ਬੁਲਾਰਾ ਬਲਤੇਜ ਪੰਨੂ ਨੇ ਲੋਕਾਂ ਦਾ ਕੀਤਾ ਧੰਨਵਾਦ/ ਅਕਾਲੀ ਦਲ, ਕਾਂਗਰਸ ਤੇ ਭਾਜਪਾ ਵੱਲ ਸਾਧੇ ਨਿਸ਼ਾਨੇ By admin - July 6, 2026 0 3 Facebook Twitter Pinterest WhatsApp ਪੰਜਾਬ ਅੰਦਰ ਹੋਈਆਂ ਲੋਕਲ ਬਾਡੀ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਮਿਲੇ ਲੋਕ ਹੁੰਗਾਰੇ ’ਤੇ ਆਮ ਆਦਮੀ ਪਾਰਟੀ ਨੇ ਤਸੱਲੀ ਜਾਹਰ ਕੀਤੀ ਹੈ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਤੇ ਬੁਲਾਰਾ ਬਲਤੇਜ ਪੰਨੂ ਨੇ ਕਿਹਾ ਕਿ ਹੁਸ਼ਿਆਰਪੁਰ, ਜਲਾਲਾਬਾਦ ਤੇ ਮਮਦੋਟ ਵਿਖੇ ਹੋਈਆਂ ਲੋਕਲ ਬਾਡੀ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਸ਼ਾਨਦਾਰ ਜਿੱਤ ਪ੍ਰਾਪਤ ਹੋਈ ਹੈ ਜੋ ਸਰਕਾਰ ਦੇ ਕੰਮਾਂ ਉਤੇ ਮੋਹਰ ਹੈ। ਉਨ੍ਹਾਂ ਕਿਹਾ ਕਿ ਇਸ ਜਿੱਤ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਵਿਰੋਧੀਆਂ ਦੀਆਂ ਸਰਕਾਰ ਨੂੰ ਬਦਨਾਮ ਕਰਨ ਦੀਆਂ ਚਾਲਾਂ ਤੋਂ ਜਾਣੂ ਹਨ। ਉਨ੍ਹਾਂ ਕਿਹਾ ਕਿ ਜਲਾਲਾਬਾਦ ਹਲਕੇ ਅੰਦਰ ਪਾਰਟੀ ਦੀ ਜਿੱਤ ਨੇ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੂੰ ਕਰਾਰੀ ਹਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੇ ਹਲਕੇ ਅੰਦਰ ਰੋਡ ਸ਼ੋਅ ਵੀ ਕੱਢੇ ਸਨ, ਇਸ ਦੇ ਬਾਵਜੂਦ ਆਮ ਆਦਮੀ ਪਾਰਟੀ ਨੂੰ ਸ਼ਾਨਦਾਰ ਜਿੱਤ ਮਿਲਣਾ ਵੱਡੀ ਗੱਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਕਾਂਗਰਸ, ਅਕਾਲੀ ਦਲ ਅਤੇ ਖੁਦ ਨੂੰ ਡਬਲ ਇੰਜਨ ਕਹਿੰਦੀ ਭਾਜਪਾ ਦੇ ਉਮੀਦਾਵਾਰਾਂ ਨੂੰ ਹਰਾ ਕੇ ਸਪੱਸ਼ਟ ਸੁਨੇਹਾ ਦੇ ਦਿੱਤਾ ਹੈ। ਉਨ੍ਹਾਂ ਨੇ ਇਸ ਸ਼ਾਨਦਾਰ ਜਿੱਤ ਲਈ ਪੰਜਾਬ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ।