ਫਰੀਦਕੋਟ ਪੁਲਿਸ ਨੇ ਸੁਲਝਾਇਆ ਨੌਜਵਾਨ ਦੇ ਕਤਲ ਦਾ ਮਾਮਲਾ/ ਪੁਲਿਸ ਨੇ ਘਟਨਾ ’ਚ ਸ਼ਾਮਲ 2 ਦੋਸ਼ੀਆਂ ਨੂੰ ਕੀਤਾ ਕਾਬੂ/ ਘਟਨਾ ਤੋਂ ਕੁੱਝ ਘੰਟਿਆਂ ਅੰਦਰ ਹੀ ਸੁਲਝਾਇਆ ਕੇਸ

0
2

ਫਰੀਦਕੋਟ ਪੁਲਿਸ ਵੱਲੋਂ ਪਿੰਡ ਪਿੱਪਲੀ ਵਿਖੇ ਹੋਏ ਕਤਲ ਮਾਮਲੇ ਨੂੰ ਸੁਲਝਾਉਣ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ। ਪੁਲਿਸ ਨੇ ਘਟਨਾ ਵਿਚ ਸ਼ਾਮਲ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਕਾਬੂ ਕੀਤੇ ਦੋਸ਼ੀਆਂ ਵਿਚ ਇਕ ਮਹਿਲਾ ਵੀ ਸ਼ਾਮਲ ਹੈ। ਪੁਲਿਸ ਵੱਲੋਂ ਮੁਲਜਮਾਂ ਨੂੰ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ਹਾਸਲ ਕਰਨ ਬਾਅਦ ਅਗਲੀ ਪੁਛਗਿੱਛ ਕੀਤੀ ਜਾਵੇਗੀ, ਜਿਸ ਦੌਰਾਨ ਕਤਲ ਦੇ ਕਾਰਨਾਂ ਬਾਰੇ ਖੁਲਾਸੇ ਹੋਣ ਦੀ ਉਮੀਦ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਤਰਲੋਚਨ ਸਿੰਘ ਨੇ ਕਿਹਾ ਕਿ ਲਿਸ ਟੀਮਾਂ ਵੱਲੋਂ ਵਾਰਦਾਤ ਵਿੱਚ ਸ਼ਾਮਲ ਬਾਕੀ ਦੋਸ਼ੀਆ ਦੀ ਭਾਲ ਕੀਤੀ ਜਾ ਰਹੀ ਹੈ, ਜਿਨ੍ਹਾਂ ਨੂੰ ਛੇਤੀ ਕਾਬੂ ਕਰ ਲਿਆ ਜਾਵੇਗਾ। ਮੁੱਢਲੀ ਪੁੱਛਗਿੱਛ ਮੁਤਾਬਕ ਮਾਮਲੇ ਵਿਚ ਨਾਮਜਦ ਮਹਿਲਾ ਵੱਲੋਂ ਗਿਣੀ-ਮਿਥੀ ਸਾਜਿਸ ਦੇ ਤਹਿਤ ਮ੍ਰਿਤਕ ਅਰਸ਼ਦੀਪ ਸਿੰਘ ਨੂੰ ਪਿਪਲੀ ਪਿੰਡ ਬੁਲਾਇਆ ਸੀ, ਜਿੱਥੇ ਉਸ ਦੇ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਇਸ ਤੋ ਇਲਾਵਾ ਮਾਮਲੇ ਦੀ ਹੋਰ ਬਾਰੀਕੀ ਨਾਲ ਤਫਤੀਸ਼ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here