ਫਿਲਮ ਸਤਲੁਜ ਤੇ ਰੋਕ ਦੀ ਹਰਸਿਮਰਤ ਬਾਦਲ ਵੱਲੋਂ ਨਿੰਦਾ/ ਪੰਜਾਬ ਸਰਕਾਰ ਤੇ ਕਾਂਗਰਸ ਵੱਲ ਸਾਧੇ ਨਿਸ਼ਾਨੇ/ ਮਿਲੀਭੁਗਤ ਨਾਲ ਫਿਲਮ ’ਤੇ ਰੋਕ ਲਾਉਣ ਦੇ ਲਾਏ ਇਲਜ਼ਾਮ

0
3

ਜਸਵੰਤ ਸਿੰਘ ਖਾਲੜਾ ਤੇ ਬਣੀ ਫਿਲਮ ਸਤਲੁਜ ਤੇ ਰੋਕ ਲਾਉਣ ਦੇ ਮੁੱਦੇ ਸਿਆਸਤ ਲਗਾਤਾਰ ਗਰਮਾਈ ਹੋਈ ਹੈ। ਅਕਾਲੀ ਦਲ ਦੀ ਬਠਿੰਡਾ ਤੋਂ ਸਾਂਸਦ ਹਰਸਿਮਰਤ ਕੌਰ ਬਾਦਲ ਨੇ ਫਿਲਮ ਤੇ ਰੋਕ ਲਾਉਣ ਲਈ ਪੰਜਾਬ ਸਰਕਾਰ ਤੇ ਕੇਂਦਰ ਨੂੰ ਨਿਸ਼ਾਨੇ ਉਤੇ ਲਿਆ ਹੈ। ਮਾਨਸਾ ਦੇ ਪਿੰਡਾਂ ਦੇ ਦੌਰੇ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕਾਂਗਰਸ ਦੀ ਸਰਕਾਰ ਦੀ ਸ਼ਹਿ ਉਤੇ ਪੁਲਿਸ ਨੇ ਹਜ਼ਾਰਾਂ ਸਿੱਖ ਨੌਜਵਾਨਾਂ ਨੂੰ ਝੂਠੇ ਮੁਕਾਬਲਿਆਂ ਵਿਚ ਸ਼ਹੀਦ ਕੀਤਾ, ਜਿਸ ਦਾ ਭਾਈ ਜਸਵੰਤ ਸਿੰਘ ਖਾਲੜਾ ਨੇ ਪਰਦਾਫਾਸ ਕੀਤਾ ਸੀ ਪਰ ਹੁਣ ਭਾਈ ਖਾਲੜਾ ਤੇ ਬਣੀ ਫਿਲਮ ਨੂੰ ਪੰਜਾਬ ਸਰਕਾਰ ਦੀ ਸ਼ਹਿ ਉਤੇ ਕੇਂਦਰ ਸਰਕਾਰ ਨੇ ਬੈਨ ਕਰ ਦਿੱਤਾ ਹੈ ਜੋ ਸਿੱਖਾਂ ਨਾਲ ਧੱਕਾ ਹੈ।
ਇਸ ਤੋਂ ਪਹਿਲਾਂ ਸਾਂਸਦ ਹਰਸਿਮਰਤ ਕੌਰ ਬਾਦਲ ਨੇ ਮਾਨਸਾ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਜਿੱਥੇ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ ਗਈ ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੇ ਘਰ ਹੋਈਆਂ ਮੌਤਾਂ ਤੇ ਅਫਸੋਸ ਵੀ ਕੀਤਾ। ਮੀਡੀਆ ਦੇ ਨਾਲ ਗੱਲਬਾਤ ਕਰਦੇ ਹੋਏ ਹਰਸਿਮਰਤ ਕੌਰ ਬਾਦਲ ਵੱਲੋਂ ਕਿਹਾ ਗਿਆ ਕਿ ਜਸਵੰਤ ਸਿੰਘ ਖਾਲੜਾ ਤੇ ਬਣੀ ਫਿਲਮ ਤੇ ਲਗਾਈ ਗਈ ਰੋਕ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਨੂੰ ਲਿਖੀ ਚਿੱਠੀ ਤੋਂ ਬਾਅਦ ਲਗਾਈ ਗਈ ਹੈ, ਜਿਸ ਤੋਂ ਸਾਫ ਹੋ ਗਿਆ ਹੈ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿਰੋਧੀ ਹੈ ਅਤੇ ਕਾਂਗਰਸ ਤੇ ਆਮ ਆਦਮੀ ਪਾਰਟੀ ਇੱਕੋ ਪਹਿਲੂ ਦੇ ਦੋ ਸਿੱਕੇ ਹਨ।
ਉਹਨਾਂ ਕਿਹਾ ਕਿ ਪੰਜਾਬ ਦੇ ਡੀਜੀਪੀ ਵੀ ਮੰਨ ਚੁੱਕੇ ਨੇ ਕਿ ਜਦੋਂ ਤੋਂ 2022 ਤੋਂ ਇਹ ਸਰਕਾਰ ਬਣੀ ਹੈ 350 ਤੋਂ ਜਿਆਦਾ ਇਨਕਾਊਂਟਰ ਹੋ ਚੁੱਕੇ ਨੇ ਅਤੇ ਪਿਛਲੇ ਸਾਲ ਨਵੰਬਰ ਮਹੀਨੇ ਤੋਂ ਜਨਵਰੀ ਮਹੀਨੇ ਤੱਕ 34 ਐਨਕਾਊਂਟਰ ਕੀਤੇ ਗਏ ਨੇ। ਉਹਨਾਂ ਕਿਹਾ ਕਿ ਅੱਜ ਆਮ ਆਦਮੀ ਪਾਰਟੀ ਪੰਜਾਬ ਦੀ ਜਵਾਨੀ ਦਾ ਸ਼ਿਕਾਰ ਕਰ ਰਹੀ ਹੈ ਜਿਸ ਤਰ੍ਹਾਂ ਕਾਂਗਰਸ ਦੀ ਇੰਦਰਾ ਗਾਂਧੀ ਵੱਲੋਂ ਕੀਤਾ ਗਿਆ ਸੀ। ਉਹਨਾਂ ਕਿਹਾ ਕਿ ਜਦੋਂ ਪੰਜਾਬ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਵੇਗੀ ਤਾਂ ਅਸੀਂ ਪਿੰਡ ਪਿੰਡ ਦੇ ਵਿੱਚ ਅਜਿਹੀਆਂ ਫਿਲਮਾਂ ਦਿਖਾਵਾਂਗੇ ਕਿ ਸਿੱਖਾਂ ਦੇ ਨਾਲ ਕੀ ਕੁਝ ਹੋਇਆ ਸੀ।
ਕਾਂਗਰਸ ਪਾਰਟੀ ਦੇ ਵਿੱਚ ਚੱਲ ਰਹੇ ਕਾਟੋ ਕਲੇਸ਼ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਕਾਂਗਰਸ ਪਾਰਟੀ ਤੇ ਵੀ ਨਿਸ਼ਾਨੇ ਸਾਧੇ ਗਏ ਉਹਨਾਂ ਕਿਹਾ ਕਿ ਸਾਰੇ ਹੀ ਮੁੱਖ ਮੰਤਰੀ ਦੀ ਕੁਰਸੀ ਦੇ ਦਾਅਵੇਦਾਰ ਨੇ ਅਤੇ ਪੰਜਾਬ ਦੇ ਖਜ਼ਾਨੇ ਨੂੰ ਲੁੱਟਣ ਦੇ ਲਈ ਉਤਾਵਲੇ ਹੋ ਰਹੇ ਨੇ ਇਸ ਦੌਰਾਨ ਉਹਨਾਂ ਕਾਂਗਰਸ ਪਾਰਟੀ ਦੇ ਆਗੂਆਂ ਤੇ ਗੈਂਗਸਟਰਵਾਦ ਨੂੰ ਬੜਾਵਾ ਦੇਣ ਦੇ ਵੀ ਦੋਸ਼ ਲਗਾਏ। ਇਸੇ ਦੌਰਾਨ ਉਨ੍ਹਾਂ ਨੇ ਪੰਜਾਬ ਵਿੱਚ ਹੋ ਰਹੀ ਮਾਈਨਿੰਗ ਨੂੰ ਲੈ ਕੇ ਸਵਾਲ ਚੁੱਕੇ ਹਨ।

LEAVE A REPLY

Please enter your comment!
Please enter your name here