ਪੰਜਾਬ ਲੰਬੀ ਹਲਕੇ ਦੇ ਲੋਕਾਂ ਨੂੰ ਮਿਲੇ ਖੇਤੀਬਾੜੀ ਮੰਤਰੀ ਖੁੱਡੀਆਂ/ ਲੋਕਾਂ ਦੀਆਂ ਮੁਸ਼ਕਲਾਂ ਸੁਣ ਕੇ ਹੱਲ ਦੀਆਂ ਹਦਾਇਤਾਂ/ ਹੜ੍ਹਾਂ ਦੀ ਰੋਕਥਾਮ ਦੇ ਪੁਖਤਾਂ ਪ੍ਰਬੰਧਾਂ ਦਾ ਦਾਅਵਾ By admin - July 7, 2026 0 3 Facebook Twitter Pinterest WhatsApp ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਲੋਕ ਮਿਲਣੀ ਪ੍ਰੋਗਰਾਮ ਤਹਿਤ ਰੱਖੇ ਗਏ ਸਮਾਗਮ ਦੌਰਾਨ ਲੰਬੀ ਹਲਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਅਧਿਕਾਰੀਆਂ ਨੂੰ ਹੱਲ ਕਰਨ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੰਤਰੀ ਖੁੱਡੀਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰ ਕੇ ਉਨ੍ਹਾਂ ਦੇ ਦੁੱਖ-ਦਰਦ ਸੁਣੇ ਜਾ ਰਹੇ ਹਨ। ਮਾਨਸੂਨ ਦੇ ਸੀਜ਼ਨ ਬਾਰੇ ਪੁੱਛੇ ਜਾਣ ਤੇ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹਰ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਪਿਛਲੇ ਸਾਲ ਵਾਂਗ ਲੋਕਾਂ ਦਾ ਕੋਈ ਵੱਡਾ ਨੁਕਸਾਨ ਨਾ ਹੋ ਸਕੇ। ਡੈਮਾਂ ਵਿੱਚ ਵਧ ਰਹੇ ਪਾਣੀ ਬਾਰੇ ਉਨ੍ਹਾਂ ਕਿਹਾ ਕਿ ਕੁਦਰਤ ਅੱਗੇ ਕਿਸੇ ਦਾ ਜ਼ੋਰ ਨਹੀਂ ਚੱਲਦਾ, ਪਰ ਸਰਕਾਰ ਵੱਲੋਂ ਆਪਣੇ ਪੱਧਰ ‘ਤੇ ਮਸ਼ੀਨਰੀ ਅਤੇ ਪ੍ਰਬੰਧਾਂ ਦੀ ਪੂਰੀ ਤਿਆਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਲ 2022 ਵਿੱਚ ਪੰਜਾਬ ਦੇ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਸੀ। ਇਹ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ, ਜਿਸ ਵਿੱਚ ਸਾਧਾਰਨ ਘਰਾਂ ਦੇ ਲੋਕ ਐਮ.ਐਲ.ਏ. ਅਤੇ ਮੰਤਰੀ ਬਣੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬਿਜਲੀ, ਪਾਣੀ, ਸਕੂਲਾਂ, ਹਸਪਤਾਲਾਂ ਅਤੇ ਨਵੀਆਂ ਸੜਕਾਂ ਦੇ ਨਿਰਮਾਣ ਵਰਗੇ ਕਈ ਇਤਿਹਾਸਕ ਕੰਮ ਕੀਤੇ ਗਏ ਹਨ। ਇਸ ਤੋਂ ਇਲਾਵਾ ਔਰਤਾਂ ਲਈ 1000 ਰੁਪਏ ਦੀ ਯੋਜਨਾ ਅਤੇ ਹੋਰ ਲੋਕ-ਭਲਾਈ ਮੰਗਾਂ ਨੂੰ ਵੀ ਪੂਰਾ ਕਰਨ ਲਈ ਸਰਕਾਰ ਵਚਨਬੱਧ ਹੈ।