ਗੁਰਦਾਸਪੁਰ ਪੁਲਿਸ ਦੀ ਆਪਰੇਸ਼ਨ ਪ੍ਰਹਾਰ ਤਹਿਤ ਕਾਰਵਾਈ/ 106 ਗ੍ਰਿਫਤਾਰੀਆਂ, ਵੱਡੀ ਮਾਤਰਾ ਸ਼ਰਾਬ ਤੇ ਹੈਰੋਇਨ ਬਰਾਮਦ

0
2

ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੀ ਪੁਲਿਸ ਵੱਲੋਂ ਆਪਰੇਸ਼ਨ ਪ੍ਰਹਾਰ ਤਹਿਤ ਨਸ਼ਾ ਤਸਕਰਾਂ ਉਤੇ ਲਗਾਤਾਰ ਸਿਕੰਜਾ ਕੱਸਿਆ ਜਾ ਰਿਹਾ ਹੈ। ਪੁਲਿਸ ਪ੍ਰਸ਼ਾਸਨ ਨੇ ਇਸ ਮੁਹਿੰਮ ਤਹਿਤ 106 ਲੋਕਾਂ ਨੂੰ ਗ੍ਰਿਫਤਾਰ ਕਰ ਕੇ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਤੇ ਹੈਰੋਇਨ ਦੀਆਂ ਖੇਪਾਂ ਬਰਾਮਦ ਕੀਤੀਆਂ ਨੇ। ਪੁਲਿਸ ਨੇ ਐਨਡੀਪੀਐਸ ਦੇ 10 ਅਤੇ ਨਾਜਾਇਜ਼ ਸ਼ਰਾਬ ਦੇ 14 ਮਾਮਲੇ ਦਰਜ ਕੀਤੇ ਗਏ ਹਨ। ਇਸ ਤੋਂ ਇਲਾਵਾ ਵਿਸ਼ੇਸ਼ ਨਾਕੇਬੰਦੀ ਕਰ ਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਵਾਹਨਾਂ ਤੋਂ ਪੁਲਿਸ ਵਿਭਾਗ ਦੇ ਸਟਿੱਕਰ ਤੇ ਲਾਈਟਾਂ ਵੀ ਉਤਰਾਈਆਂ ਜਾ ਰਹੀਆਂ ਹਨ। ਪੁਲਿਸ ਅਧਿਕਾਰੀਆਂ ਨੇ ਇਹ ਮੁਹਿੰਮ ਅੱਗੇ ਵੀ ਜਾਰੀ ਰੱਖਣ ਦੀ ਗੱਲ ਕਹੀ ਹੈ।

LEAVE A REPLY

Please enter your comment!
Please enter your name here