ਜਲੰਧਰ ’ਚ ਨੌਜਵਾਨ ’ਤੇ ਜਾਨਲੇਵਾ ਹਮਲਾ/ ਸੈਲੂਨ ’ਚ ਸ਼ੇਵ ਕਰਨ ਆਇਆ ਸੀ ਨੌਜਵਾਨ/ ਪੰਜ ਜਣਿਆਂ ਨੇ ਹਮਲਾ ਕਰ ਕੇ ਕੀਤਾ ਗੰਭੀਰ ਜ਼ਖਮੀ

0
2

 

ਜਲੰਧਰ ਸ਼ਹਿਰ ਦੇ ਭਾਰਗਵ ਕੈਂਪ ਖੇਤਰ ਵਿਚ ਨੌਜਵਾਨ ਉਤੇ ਜਾਨਲੇਵਾ ਹਮਲਾ ਹੋਣ ਦੀ ਖਬਰ ਸਾਹਮਣੇ ਆਈ ਹੈ। 5 ਨੌਜਵਾਨਾਂ ਵੱਲੋ ਕੀਤੇ ਹਮਲੇ ਵਿਚ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਜਾਣਾਕਰੀ ਅਨੁਸਾਰ ਪੀੜਤ ਨੌਜਵਾਨ ਇੱਥੇ ਸਥਿਤ ਹੇਅਰ ਸੈਲੂਨ ਵਿਚ ਦਾੜ੍ਹੀ ਸ਼ੇਵ ਕਰਵਾਇਆ ਆਇਆ ਸੀ, ਜਿੱਥੇ ਉਸ ਦੀ ਕੁੱਝ ਨੌਜਵਾਨਾਂ ਨਾਲ ਮਾਮੂਲੀ ਕਹਾ-ਸੁਣੀ ਹੋ ਗਈ ਜਿਸ ਤੋਂ ਬਾਅਦ ਉਨ੍ਹਾਂ ਨੇ ਹਮਲਾ ਕਰ ਦਿਤਾ। ਪੀੜਤ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ, ਪੀੜਤ ਦਾੜ੍ਹੀ ਕਟਵਾਉਣ ਲਈ ਭਾਰਗਵ ਕੈਂਪ ਦੇ ਬੁੱਢਾ ਮੱਲ ਗਰਾਊਂਡ ਨੇੜੇ ਇੱਕ ਹੇਅਰ ਸੈਲੂਨ ਗਿਆ ਸੀ, ਜਿੱਥੇ ਮੌਜੂਦ ਕੁਝ ਨੌਜਵਾਨਾਂ ਨਾਲ ਉਸਦੀ ਕਹਾ-ਸੁਣੀ ਹੋ ਗਈ ਜੋ ਬਾਅਦ ਵਿਚ ਖੂਨੀ ਝੜਪ ਵਿਚ ਤਬਦੀਲ ਹੋ ਗਈ ਅਤੇ ਪੰਜ ਦੀ ਕਰੀਬ ਨੌਜਵਾਨਾਂ ਨੇ ਉਸਨੂੰ ਘੇਰ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਦੋਸ਼ੀਆਂ ਨੇ ਨੌਜਵਾਨ ਦੇ ਸਿਰ ਅਤੇ ਚਿਹਰੇ ‘ਤੇ ਕਈ ਵਾਰ ਕੀਤੇ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ।
ਘਟਨਾ ਦੌਰਾਨ ਪੀੜਤ ਦੀ ਭੂਆ ਨੀਲਮ ਨੇ ਉਸ ਨੂੰ ਹਮਲਾਵਰਾਂ ਨਾਲ ਘਿਰਿਆ ਹੋਇਆ ਦੇਖਿਆ। ਉਸ ਦੇ ਰੌਲਾ ਪਾਉਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਜਲਦਬਾਜ਼ੀ ਵਿੱਚ ਮੁਲਜ਼ਮ ਇੱਕ ਮੋਟਰਸਾਈਕਲ ਅਤੇ ਵਾਰਦਾਤ ਵਿੱਚ ਵਰਤਿਆ ਤੇਜ਼ਧਾਰ ਹਥਿਆਰ ਘਟਨਾ ਸਥਾਨ ‘ਤੇ ਛੱਡ ਗਏ। ਘਟਨਾ ਦੀ ਜਾਣਕਾਰੀ ਮਿਲਣ ‘ਤੇ, ਇੱਕ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਜਾਂਚ ਅਧਿਕਾਰੀ ਰਾਕੇਸ਼ ਕੁਮਾਰ ਨੇ ਦੱਸਿਆ ਕਿ ਪੀੜਤ ਅਤੇ ਚਸ਼ਮਦੀਦਾਂ ਦੇ ਬਿਆਨ ਦਰਜ ਕੀਤੇ ਗਏ ਹਨ। ਪੁਲਿਸ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਫਰਾਰ ਮੁਲਜ਼ਮਾਂ ਦੀ ਪਛਾਣ ਕਰਨ ਅਤੇ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕਰ ਰਹੀ ਹੈ।

LEAVE A REPLY

Please enter your comment!
Please enter your name here