ਪੰਜਾਬ ਗੁਰਦਾਸਪੁਰ ਦੇ ਧਾਰੀਵਾਲ ਥਾਣੇ ਨੂੰ ਮਿਲਿਆ ਨਵਾਂ ਐਸਐਚਓ/ ਇੰਸਪੈਕਟਰ ਅੰਮ੍ਰਿਤਪਾਲ ਸਿੰਘ ਨੇ ਸੰਭਾਲਿਆ ਅਹੁਦਾ/ ਨਸ਼ਾ ਤਸਕਰਾਂ ਅਨਸਰਾਂ ਨੂੰ ਸੁਧਰ ਜਾਣ ਦੀ ਚਿਤਾਵਨੀ By admin - July 7, 2026 0 2 Facebook Twitter Pinterest WhatsApp ਗੁਰਦਾਸਪੁਰ ਅਧੀਨ ਆਉਂਦੇ ਥਾਣਾ ਧਾਰੀਵਾਲ ਨੂੰ ਨਵਾਂ ਐਸਐਚਓ ਮਿਲ ਗਿਆ ਹੈ। ਇੰਸਪੈਕਟਰ ਅੰਮ੍ਰਿਤ ਪਾਲ ਸਿੰਘ ਰੰਧਾਵਾ ਨੇ ਬਤੌਰ ਐਸਐਚਓ ਚਾਰਜ ਸੰਭਾਲਿਆ ਹੈ। ਚਾਰਜ ਸੰਭਾਲਣ ਦੇ ਬਾਅਦ ਪ੍ਰੈਸ ਕਾਨਫਰੰਸ ਦੌਰਾਨ ਐਸਐਚਓ ਧਾਰੀਵਾਲ ਨੇ ਕਿਹਾ ਕਿ ਨਸ਼ਾ ਤਸਕਰਾਂ ਨੂੰ ਸਖਤ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਨਸ਼ਾ ਵੇਚਣ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਜੋ ਕੋਈ ਨਸ਼ੇ ਦੀ ਵਿਕਰੀ ਜਾਂ ਵਰਤੋਂ ਕਰਦਾ ਫੜਿਆ ਗਿਆ ਉਸ ਖਿਲਾਫ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਟਰੈਫਿਕ ਸਮੱਸਿਆ ਨੂੰ ਲੈ ਕੇ ਉਹਨਾਂ ਨੇ ਕਿਹਾ ਕਿ ਉਹ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਇਸ ਮਸਲੇ ਨੂੰ ਲੈ ਕੇ ਗਏ ਹਨ ਜਲਦ ਹੀ ਪੱਕੇ ਤੌਰ ਤੇ ਟਰੈਫਿਕ ਪੁਲਿਸ ਦੇ ਮੁਲਾਜ਼ਮ ਧਾਰੀਵਾਲ ਦੇ ਚੌਂਕਾਂ ਚ ਤੈਨਾਤ ਕੀਤੇ ਜਾਣਗੇ। ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਕੀਤੇ ਗਏ ਸਵਾਲ ਤੇ ਐਸਐਚ ਓ ਸਾਹਿਬ ਨੇ ਕਿਹਾ ਕਿ ਰਾਤ ਦੇ ਸਮੇਂ ਮੋਟਰਸਾਈਕਲ ਦੇ ਉੱਤੇ ਸ਼ਹਿਰ ਧਾਰੀਵਾਲ ਦੀਆਂ ਗਲੀਆਂ ਦੇ ਵਿੱਚ ਪੈਟਰੋਲਿੰਗ ਕਰਵਾਈ ਜਾਏਗੀ। ਉਹਨਾਂ ਨੇ ਸ਼ਹਿਰ ਵਾਸੀਆਂ ਨੂੰ ਵੀ ਪੁਲਿਸ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ ਤਾਂ ਜੋ ਸਮਾਜ ਵਿਰੋਧੀ ਅਨਸਰਾਂ ਦੀਆਂ ਗਤੀਵਿਧੀਆਂ ਨੂੰ ਠੱਲ੍ਹ ਪਾਈ ਜਾ ਸਕੇ।