ਪੰਜਾਬ ਪੰਜਾਬ ਸਰਕਾਰ ਵੱਲੋਂ ਸਕੂਲੀ ਬੱਸਾਂ ਲਈ ਵਿਸ਼ੇਸ਼ ਜਾਂਚ ਮੁਹਿੰਮ/ ‘ਸੁਰਖਿਅਤ ਸਕੂਲ ਵਾਹਨ ਮੁਹਿੰਮ’ ਤਹਿਤ 1842 ਬੱਸਾਂ ਦੀ ਜਾਂਚ/ 526 ਦੇ ਬੱਸਾਂ ਦੇ ਕੱਟੇ ਚੱਲਾਨ, 3 ਵਾਹਨ ਜ਼ਬਤ By admin - July 7, 2026 0 2 Facebook Twitter Pinterest WhatsApp ਪੰਜਾਬ ਸਰਕਾਰ ਵੱਲੋਂ ਸਕੂਲੀ ਬੱਚਿਆਂ ਦੀ ਸੁਰੱਖਿਆ ਲਈ ਵਿਸ਼ੇਸ਼ ਕਦਮ ਚੁੱਕੇ ਗਏ ਹਨ। ਸਰਕਾਰ ਵੱਲੋਂ ‘ਸੁਰਖਿਅਤ ਸਕੂਲ ਵਾਹਨ ਮੁਹਿੰਮ’ ਤਹਿਤ ਸਕੂਲੀ ਬੱਸਾਂ ਦੀ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ‘ਸੁਰੱਖਿਅਤ ਸਕੂਲ ਵਾਹਨ ਨੀਤੀ’ ਤਹਿਤ ਪੰਜਾਬ ਭਰ ਅੰਦਰ 1,842 ਸਕੂਲ ਬੱਸਾਂ ਦੀ ਜਾਂਚ ਕੀਤੀ ਗਈ ਹੈ ਅਤੇ 526 ਬੱਸਾਂ ਦੇ ਚਲਾਨ ਕੱਟੇ ਗਏ ਜਦਕਿ 3 ਬੱਸਾਂ ਜ਼ਬਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਬੱਚਿਆਂ ਦੀ ਸੁਰੱਖਿਆ ਦੇ ਮਸਲੇ ਉਤੇ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਸਕੂਲ ਪ੍ਰਬੰਧਕਾਂ ਅਤੇ ਮਾਪਿਆਂ ਨੂੰ ਵੀ ਸਰਕਾਰ ਦੀ ਇਸ ਮੁਹਿੰਮ ਵਿਚ ਸਹਿਯੋਗ ਦੀ ਅਪੀਲ ਕੀਤੀ ਤਾਂ ਜੋ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।