ਪੰਜਾਬ ਮੋਗਾ ਦੇ ਸੂਏ ‘ਚੋਂ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ/ ਪੁਲਿਸ ਨੇ ਲਾਸ਼ ਮੋਰਚਰੀ ਚ ਰਖਵਾ ਕੇ ਜਾਂਚ ਆਰੰਭੀ/ ਲੋਕਾਂ ਨੂੰ ਪਛਾਣ ਚ ਸਹਿਯੋਗ ਦੀ ਕੀਤੀ ਅਪੀਲ By admin - July 8, 2026 0 2 Facebook Twitter Pinterest WhatsApp ਮੋਗਾ ਦੇ ਧਰਮਕੋਟ ਹਲਕੇ ਅਧੀਨ ਪੈਂਦੀ ਕਿਸ਼ਨਪੁਰਾ ਪੁਲਿਸ ਚੌਕੀ ਦੇ ਇਲਾਕੇ ਵਿੱਚ ਇੱਕ ਸੂਏ ਵਿਚੋਂ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਮ੍ਰਿਤਕ ਦੀ ਪਛਾਣ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਗਈ, ਪਰ ਸਫ਼ਲਤਾ ਨਾ ਮਿਲਣ ਕਾਰਨ ਲਾਸ਼ ਨੂੰ 72 ਘੰਟਿਆ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰੱਖਵਾ ਦਿੱਤਾ ਗਿਆ ਹੈ। ਪੁਲਿਸ ਮੁਤਾਬਕ ਮ੍ਰਿਤਕ ਦੀ ਇੱਕ ਬਾਂਹ ‘ਤੇ ਤ੍ਰਿਸ਼ੂਲ ਅਤੇ ‘ਓਮ’ ਦਾ ਟੈਟੂ ਬਣਿਆ ਹੋਇਆ ਹੈ ਅਤੇ ਛਾਤੀ ‘ਤੇ “MOJ” ਲਿਖਿਆ ਹੋਇਆ ਹੈ ਅਤੇ ਬਾਂਹ ਵਿੱਚ ਪੀਲੇ ਰੰਗ ਦਾ ਬ੍ਰੈਸਲੈਟ ਪਾਇਆ ਹੋਇਆ ਹੈ। ਪੁਲਿਸ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਨੂੰ ਇਸ ਨੌਜਵਾਨ ਬਾਰੇ ਕੋਈ ਜਾਣਕਾਰੀ ਹੋਵੇ ਜਾਂ ਉਹ ਉਸ ਦੀ ਪਛਾਣ ਕਰ ਸਕਦਾ ਹੋਵੇ ਤਾਂ ਤੁਰੰਤ ਨਜ਼ਦੀਕੀ ਪੁਲਿਸ ਥਾਣੇ ਜਾਂ ਮੋਗਾ ਪੁਲਿਸ ਨਾਲ ਸੰਪਰਕ ਕੀਤਾ ਜਾਵੇ। ਪੁਲਿਸ ਨੇ ਦੱਸਿਆ ਕਿ ਜੇਕਰ 72 ਘੰਟਿਆਂ ਦੇ ਅੰਦਰ ਮ੍ਰਿਤਕ ਦੀ ਪਛਾਣ ਨਹੀਂ ਹੁੰਦੀ, ਤਾਂ ਕਾਨੂੰਨੀ ਕਾਰਵਾਈ ਪੂਰੀ ਕਰਨ ਤੋਂ ਬਾਅਦ ਸਮਾਜ ਸੇਵਾ ਸੋਸਾਇਟੀ ਵੱਲੋਂ ਉਸ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।