ਪੰਜਾਬ ਜਲੰਧਰ ਦਿਹਾਤੀ ਪੁਲਿਸ ਵੱਲੋਂ ਕਤਲ ਦਾ ਦੋਸ਼ੀ ਕਾਬੂ/ 60 ਸਾਲਾ ਵਿਅਕਤੀ ਦਾ ਖੇਤਾਂ ’ਚ ਕੀਤਾ ਸੀ ਕਤਲ/ ਪੁਲਿਸ ਨੇ ਰਿਮਾਂਡ ਹਾਸਲ ਕਰ ਕੇ ਜਾਂਚ ਕੀਤੀ ਸ਼ੁਰੂ By admin - July 8, 2026 0 2 Facebook Twitter Pinterest WhatsApp ਜਲੰਧਰ ਦਿਹਾਤੀ ਪੁਲਿਸ ਨੇ ਆਦਮਪੁਰ ਵਿਖੇ ਹੋਏ ਅੰਨ੍ਹੇ ਕਤਲ ਦੀ ਗੁੱਥੀ ਸੁਲਝਾ ਲਈ ਹੈ। ਪੁਲਿਸ ਨੇ ਕਤਲ ਕੇਸ ਦੇ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਨਭਪ੍ਰੀਤ ਸਿੰਘ ਉਰਫ਼ ਨਭਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਕਿ ਫਤਿਹਗੜ੍ਹ ਸਾਹਿਬ ਦੇ ਸ਼ਾਹਪੁਰ ਅਮਲੋਹ ਪਿੰਡ ਦਾ ਰਹਿਣ ਵਾਲਾ ਹੈ। ਘਟਨਾ ਥਾਣਾ ਆਦਮਪੁਰ ਅਧੀਨ ਆਉਂਦੇ ਪਿੰਡ ਮਾਣਕੋ ਦੀ ਹੈ, ਜਿੱਥੇ ਖੇਤਾਂ ਵਿਚ 60 ਸਾਲਾ ਵਿਅਕਤੀ ਦੀ ਲਾਸ਼ ਬਰਾਮਦ ਹੋਈ ਸੀ। ਪੁਲਿਸ ਨੇ ਮਾਮਲੇ ਦੀ ਜਾਂਚ ਕਰਦਿਆਂ ਮੁੱਖ ਮੁਲਜ਼ਮ ਨੂੰ ਟਰੇਸ ਕਰ ਕੇ ਗਿਫਤਾਰ ਕਰ ਕੇ ਅਦਾਲਤ ਤੋਂ ਰਿਮਾਂਡ ਲੈ ਕੇ ਅਗਲੀ ਪੁਛਗਿੱਛ ਸ਼ੁਰੂ ਕਰ ਦਿੱਤੀ ਹੈ। ਡੀਐਸਪੀ ਰਾਜੀਵ ਕੁਮਾਰ ਨੇ ਦੱਸਿਆ ਕਿ ਆਦਮਪੁਰ ਥਾਣੇ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਪਿੰਡ ਮਾਣਕੋ ਵਿੱਚ ਇੱਕ ਕਿਸਾਨ ਦੇ ਖੇਤ ਵਿੱਚ ਖੂਨ ਨਾਲ ਲੱਥਪੱਥ ਲਾਸ਼ ਮਿਲਣ ਦੀ ਰਿਪੋਰਟ ਮਿਲੀ ਸੀ। ਪੁਲਿਸ ਨੇ ਤੁਰੰਤ ਕਾਰਵਾਈ ਕੀਤੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਲਗਾਤਾਰ ਕੋਸ਼ਿਸ਼ਾਂ ਤੋਂ ਬਾਅਦ, ਉਨ੍ਹਾਂ ਨੇ ਅੰਨ੍ਹੇ ਕਤਲ ਕੇਸ ਨੂੰ ਸੁਲਝਾ ਲਿਆ ਅਤੇ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਮ੍ਰਿਤਕ ਦੇ ਦੋਸਤ ਦਿਲਬਾਗ ਸਿੰਘ ਵਾਸੀ ਲੁਧਿਆਣਾ ਦੇ ਬਿਆਨਾਂ ਦੇ ਆਧਾਰ ‘ਤੇ ਕੇਸ ਦਰਜ ਕੀਤਾ ਗਿਆ ਸੀ। ਇੰਸਪੈਕਟਰ ਪੰਕਜ ਕੁਮਾਰ ਦੀ ਅਗਵਾਈ ਵਾਲੀ ਪੁਲਿਸ ਟੀਮ ਨੇ ਅੰਨ੍ਹੇ ਕਤਲ ਦਾ ਭੇਤ ਸੁਲਝਾ ਕੇ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸਣਯੋਗ ਹੈ ਕਿ ਆਦਮਪੁਰ ਦੇ ਨੇੜੇ ਸਥਿਤ ਪਿੰਡ ਮਾਣਕੋ ਵਿੱਚ ਇੱਕ 60 ਸਾਲਾ ਵਿਅਕਤੀ ਦਾ ਖੇਤ ਵਿੱਚ ਕਤਲ ਹੋਇਆ ਸੀ। ਖੇਤ ਵਿੱਚ ਖੂਨ ਨਾਲ ਲੱਥਪੱਥ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਮ੍ਰਿਤਕ ਦੀ ਕਾਰ ਘਟਨਾ ਸਥਾਨ ਤੋਂ ਲਗਭਗ 100 ਮੀਟਰ ਪਿੱਛੇ ਇੱਕ ਕੱਚੀ ਸੜਕ ‘ਤੇ ਖੜ੍ਹੀ ਮਿਲੀ ਸੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕੀਤੀ ਅਤੇ ਮੁਲਜ਼ਮ ਨੂੰ ਟਰੇਸ ਕਰ ਕੇ ਗ੍ਰਿਫਤਾਰ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।