ਅੰਮ੍ਰਿਤਸਰ ਦੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਪਹੁੰਚੀ ਸਿਟ ਟੀਮ/ 328 ਪਾਵਨ ਸਰੂਪ ਮਾਮਲੇ ਦੀ ਕੀਤੀ ਜਾਂਚ/ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਦਾ ਕੀਤਾ ਦੌਰਾ

0
2

 

328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਗਠਿਤ ਕੀਤੀ ਗਈ ਸਿੱਟ ਦੇ ਚੇਅਰਮੈਨ ਡੀਆਈਜੀ ਨਾਨਕ ਸਿੰਘ ਦੀ ਅਗਵਾਈ ਹੇਠ ਟੀਮ ਅੰਮ੍ਰਿਤਸਰ ਪਹੁੰਚੀ, ਜਿੱਥੇ ਉਸ ਨੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਦੇ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਦਾ ਦੌਰਾ ਕੀਤਾ। 3 ਘੰਟਿਆਂ ਤਕ ਚੱਲੀ ਜਾਂਚ ਦੌਰਾਨ ਜਾਂਚ ਟੀਮ ਨੇ ਸ਼੍ਰੋਮਣੀ ਕਮੇਟੀ ਤੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਛਪਾਈ ਅਤੇ ਵੰਡ ਸਬੰਧੀ ਰਿਕਾਰਡ ਹਾਸਲ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਆਈਜੀ ਨਾਨਕ ਸਿੰਘ ਨੇ ਦੱਸਿਆ ਕਿ ਸਿੱਟ ਦੀ ਜਾਂਚ ਅਡਵਾਂਸ ਸਟੇਜ ਤੇ ਪਹੁੰਚ ਚੁੱਕੀ ਹੈ ਅਤੇ ਜਲਦ ਇਨਕੁਆਇਰੀ ਠੋਸ ਨਤੀਜੇ ’ਤੇ ਪਹੁੰਚੇਗੀ।

LEAVE A REPLY

Please enter your comment!
Please enter your name here