ਮੋਹਾਲੀ ਦੇ ਸੈਕਟਰ 78 ਵਿਖੇ ਬਣੇਗਾ ਬਿਰਧ ਆਸ਼ਰਮ/ 3 ਏਕੜ ਜ਼ਮੀਨ ’ਤੇ ਹੋਵੇਗੀ ਉਸਾਰੀ/ ਕੈਬਨਟਿ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ ਐਲਾਨ

0
3

ਪੰਜਾਬ ਸਰਕਾਰ ਵੱਲੋਂ ਮੋਹਾਲੀ ਦੇ ਸੈਕਟਰ-78 ਵਿਖੇ ਬੇਸਹਾਰਾ ਬਜ਼ੁਰਗਾਂ ਲਈ ਇਕ ਬਿਰਧ ਆਸ਼ਰਮ ਉਸਾਰਨ ਜਾ ਰਹੀ ਹੈ। ਇਸ ਆਸ਼ਰਮ ਵਿਚ ਖਾਸ ਡੇਅ ਕੇਅਰ ਸੈਂਟਰ ਵੀ ਬਣਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿਹਾ ਕਿ ਇਹ ਆਸ਼ਰਮ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਤਿੰਨ ਏਕੜ ਜ਼ਮੀਨ ਵਿੱਚ ਸਥਾਪਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬੇਸਹਾਰਾ ਤੇ ਬਜ਼ੁਰਗਾਂ ਨੂੰ ਸਹਾਰਾ ਦੇਣ ਲਈ ਵਚਨਬੱਧ ਹੈ, ਜਿਸ ਦੇ ਤਹਿਤ ਮਾਨ ਸਰਕਾਰ ਵੱਲੋਂ ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਚਲਾਈ ਗਈ ਹੈ, ਜਿਸ ਦੇ ਤਹਿਤ ਬਜੁਰਗਾਂ ਦੀ ਭਲਾਈ ਲਈ ਅਨੇਕਾ ਉਪਰਾਲੇ ਕੀਤੇ ਜਾ ਰਹੇ ਹਨ।

LEAVE A REPLY

Please enter your comment!
Please enter your name here