ਮਾਨਸਾ ਦੇ ਸਰਕਾਰੀ ਹਸਪਤਾਲ ਤੋਂ ਹਵਾਲਾਤੀ ਫਰਾਰ/ ਡਾਕਟਰੀ ਜਾਂਚ ਦੌਰਾਨ ਪੁਲਿਸ ਮੁਲਜ਼ਮਾਂ ਨੂੰ ਦਿੱਤਾ ਚਕਮਾ/ ਪੁਲਿਸ ਨੇ ਮਾਮਲਾ ਦਰਜ ਕਰ ਕੇ ਭਾਲ ਕੀਤੀ ਸ਼ੁਰੂ

0
76

ਮਾਨਸਾ ਦੇ ਸਰਕਾਰੀ ਹਸਪਤਾਲ ਵਿਚੋਂ ਹਵਾਲਾਤੀ ਦੇ ਫਰਾਰ ਹੋਣ ਦੀ ਖਬਰ ਮਿਲੀ ਐ। ਜਾਣਕਾਰੀ ਅਨੁਸਾਰ ਸੰਦੀਪ ਸਿੰਘ ਨਾਮ ਦੇ ਹਵਾਲਾਤੀ ਨੂੰ ਡਾਕਟਰੀ ਜਾਂਚ ਲਈ ਸਿਵਲ ਹਸਪਤਾਲ ਲਿਆਂਦਾ ਗਿਆ ਸੀ, ਜਿਥੇ ਉਹ ਪੁਲਿਸ ਮੁਲਾਜਮਾਂ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਜਾਣਕਾਰੀ ਅਨੁਸਾਰ ਪੁਲਿਸ ਨੇ ਮੁਲਜਮ ਨੂੰ 7 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਸੀ ਅਤੇ ਉਸ ਨੂੰ ਮੈਡੀਕਲ ਜਾਂਚ ਲਈ ਹਸਪਤਾਲ ਲਿਆਂਦਾ ਗਿਆ ਸੀ, ਜਿੱਥੋਂ ਉਹ ਪੁਲਿਸ ਮੁਲਜਮਾਂ ਨੂੰ ਚਕਮਾ ਦੇ ਕੇ ਰਫੂ-ਚੱਕਰ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਬਲਵੀਰ ਸਿੰਘ ਨੇ ਕਿਹਾ ਕਿ ਮੁਲਜਮ ਖਿਲਾਫ ਮਾਮਲਾ ਦਰਜ ਕਰ ਕੇ ਭਾਲ ਸ਼ੁਰੂ ਕਰ ਦਿੱਤੀ ਐ ਅਤੇ ਉਸ ਨੂੰ ਛੇਤੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

LEAVE A REPLY

Please enter your comment!
Please enter your name here