ਪੰਜਾਬ ਜਲੰਧਰ ਪੁਲਿਸ ਤੇ ਬਦਮਾਸ਼ ਵਿਚਾਲੇ ਮੁਕਾਬਲਾ/ ਪੁਲਿਸ ਨੇ ਜ਼ਖਮੀ ਹਾਲਤ ’ਚ ਕੀਤਾ ਗ੍ਰਿਫਤਾਰ/ ਗੋਲੀ ਕਾਂਡ ਮਾਮਲੇ ’ਚ ਲੋੜੀਂਦਾ ਸੀ ਕਾਬੂ ਮੁਲਜ਼ਮ By admin - July 9, 2026 0 2 Facebook Twitter Pinterest WhatsApp ਜਲੰਧਰ ਪੁਲਿਸ ਨੇ ਡਾਕਟਰ ਦੇ ਘਰ ਉਤੇ ਗੋਲੀਆਂ ਚਲਾਉਣ ਵਾਲੇ ਮੁਲਜ਼ਮ ਦਾ ਐਨਕਾਊਟਰ ਕੀਤਾ ਹੈ। ਪੁਲਿਸ ਨੇ ਪਿੰਡ ਸ਼ਾਹਪੁਰ ਨੇੜੇ ਹੋਏ ਮੁਕਾਬਲੇ ਦੌਰਾਨ ਮੁਲਜਮ ਨੂੰ ਜ਼ਖਮੀ ਹਾਲਤ ਵਿਚ ਕਾਬੂ ਕੀਤਾ ਹੈ। ਫੜੇ ਗਏ ਮੁਲਜਮ ਦੀ ਪਛਾਣ ਜੋਧ ਸਿੰਘ ਜੋਧਾ ਵਾਸੀ ਸ਼ਾਹਕੋਟ ਵਜੋਂ ਹੋਈ ਹੈ। ਪੁਲਿਸ ਦੇ ਦੱਸਣ ਮੁਤਾਬਕ ਮੁਲਜ਼ਮ ਨੇ ਬਪੀਤੇ ਮਹੀਨੇ ਡਾਕਟਰ ਦੇ ਘਰ ਦੇ ਬਾਹਰ ਗੋਲੀਆਂ ਚਲਾਈਆਂ ਸਨ। ਪੁਲਿਸ ਨੇ ਮੁਲਜਮ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।