ਪੰਜਾਬ ਅੰਦਰ ਚੋਰੀ ਦੇ ਲੁੱਟਾਂ-ਖੋਹਾਂ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਨੇ। ਭਾਵੇਂ ਪੁਲਿਸ ਪ੍ਰਸ਼ਾਸਨ ਵੱਲੋਂ ਨਸ਼ਿਆਂ ਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਵਿਸ਼ੇਸ਼ ਮੁਹਿੰਮਾਂ ਵਿੱਢ ਕੇ ਸਮਾਜ ਵਿਰੋਧੀ ਅਨਸਰਾਂ ਨੂੰ ਸਖਤ ਸੁਨੇਹਾ ਦੇਣ ਦੇ ਯਤਨ ਕੀਤੇ ਜਾ ਰਹੇ ਨੇ ਪਰ ਪੁਲਿਸ ਸਖਤੀ ਦਾ ਸਮਾਜ ਵਿਰੋਧੀ ਅਨਸਰਾਂ ਦੇ ਮਨਸੂਬਿਆਂ ਤੇ ਕੋਈ ਅਸਰ ਹੁੰਦਾ ਦਿਖਾਈ ਨਹੀਂ ਦੇ ਰਿਹਾ। ਹਾਲਾਤ ਇਹ ਨੇ ਕਿ ਹੁਣ ਲੋਕਾਂ ਦੇ ਘਰ ਅਤੇ ਕਾਰੋਬਾਰੀਆਂ ਅਦਾਰਿਆਂ ਤੋਂ ਇਲਾਵਾ ਪਾਲਤੂ ਜਾਨਵਰ ਵੀ ਸੁਰੱਖਿਅਤ ਨਹੀਂ ਰਹੇ। ਇਸ ਦੀ ਤਾਜ਼ਾ ਮਿਸਾਲ ਸ਼ਾਹੀ ਸ਼ਹਿਰ ਪਟਿਆਲਾ ਤੋਂ ਸਾਹਮਣੇ ਆਈ ਐ, ਜਿੱਥੇ ਅਣਪਛਾਤੇ ਮੋਟਰ ਸਾਈਕਲ ਸਵਾਰ ਇਕ ਸਖਸ ਦਾ ਘਰ ਦੇ ਬਾਹਰ ਬੰਨ੍ਹਿਆ ਪਾਲਤੂ ਕੁੱਤਾ ਲੈ ਕੇ ਫਰਾਰ ਹੋ ਗਏ। ਚੋਰਾਂ ਦੀ ਕਰਤੂਤ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਐ। ਸਾਹਮਣੇ ਆਈਆਂ ਸੀਸੀਟੀਵੀ ਤਸਵੀਰਾਂ ਵਿਚ ਦੋ ਮੋਟਰ ਸਾਈਕਲ ਸਵਾਰ ਕੁੱਤੇ ਨੂੰ ਖੋਲ੍ਹ ਕੇ ਫਰਾਰ ਹੁੰਦੇ ਦਿਖਾਈ ਦੇ ਰਹੇ ਨੇ। ਇਨ੍ਹਾਂ ਤਸਵੀਰਾਂ ਨੇ ਜਿੱਥੇ ਪੁਲਿਸ ਪ੍ਰਸ਼ਾਸਨ ਦੇ ਅਪਰਾਧੀਆਂ ਖਿਲਾਫ ਸਖਤੀ ਦੇ ਦਾਅਵਿਆਂ ਦੀ ਪੋਲ ਖੋਲ੍ਹ ਦਿੱਤੀ ਐ, ਉੱਥੇ ਹੀ ਇਨਸਾਨੀ ਸੋਚ ਵਿਚ ਆ ਰਹੀ ਗਿਰਾਵਟ ਵੀ ਜੱਗ ਜਾਹਰ ਕਰ ਦਿੱਤੀ ਐ, ਜੋ ਹੁਣ ਪਾਲਤੂ ਜਾਨਵਰਾਂ ਨੂੰ ਵੀ ਨਿਸ਼ਾਨਾ ਬਾਜ਼ ਨਹੀਂ ਆ ਰਿਹਾ।