ਗੁਰਦਾਸਪੁਰ ਦੇ ਮਕੋੜਾ ਪੱਤਣ ’ਤੋਂ ਹਟਾਇਆ ਆਰਜ਼ੀ ਪੁਲ/ ਦਰਿਆ ਪਾਰ ਕਰਨ ਲਈ ਬੇੜੀਆਂ ਤੇ ਮਲਾਹ ਦਾ ਪ੍ਰਬੰਧ/ ਐਸਡੀਓ ਵੱਲੋਂ ਹੜ੍ਹਾਂ ਨਾਲ ਨਜਿੱਠਣ ਲਈ ਪ੍ਰਬੰਧਾਂ ਦਾ ਦਾਅਵਾ

0
2

ਬਰਸਾਤੀ ਸੀਜਨ ਨੂੰ ਦੇਖਦੇ ਹੋਏ ਗੁਰਦਾਸਪੁਰ ਜ਼ਿਲ੍ਹਾ ਪ੍ਰਸ਼ਸਾਨ ਨੇ ਮਕੋੜਾ ਪੱਤਣ ਰਾਵੀ ਦਰਿਆ ’ਤੇ ਬਣਿਆ ਆਰਜ਼ੀ ਪਲਟੂਨ ਪੁਲ ਹਟਾ ਕੇ ਇੱਥੇ ਬੇੜੀਆਂ ਤੇ ਮਲਾਹਾਂ ਦਾ ਪ੍ਰਬੰਧ ਕਰ ਦਿੱਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਨਹਿਰੀ ਵਿਭਾਗ ਦੇ ਐਸਡੀਓ ਪਰਮਬੀਰ ਸਿੰਘ ਨੇ ਦੱਸਿਆ ਕਿ ਹੜ੍ਹਾਂ ਵਰਗੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਉਹਨਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਹੜ੍ਹਾਂ ਕਾਰਨ ਟੁੱਟੇ ਬੰਨ ਦੀ ਮੁਰੰਮਤ ਕਰਵਾ ਦਿੱਤੀ ਗਈ ਹੈ। ਇਸ ਤੋਂ ਇਲਾਵਾ ਕਮਜ਼ੋਰ ਥਾਵਾਂ ਨੂੰ ਮਜਬੂਤ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਹੜ੍ਹਾਂ ਵਰਗੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਹੈ ਅਤੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

LEAVE A REPLY

Please enter your comment!
Please enter your name here