ਪੰਜਾਬ ਮੋਗਾ ਨਾਲ ਸਬੰਧਤ ਕਬੱਡੀ ਖਿਡਾਰੀ ਗੋਪੀ ਧੂੜਕੋਟ ਦੀ ਮੌਤ/ ਕਬੱਡੀ ਜਗਤ ਅੰਦਰ ਸੋਗ ਦੀ ਲਹਿਰ/ ਹਜ਼ਾਰਾਂ ਨਮ ਅੱਖਾਂ ਨੇ ਦਿੱਤੀ ਅੰਤਿਮ ਵਿਦਾਈ By admin - July 10, 2026 0 2 Facebook Twitter Pinterest WhatsApp ਕਬੱਡੀ ਜਗਤ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਮੋਗਾ ਜ਼ਿਲ੍ਹੇ ਦੇ ਪਿੰਡ ਧੂੜਕੋਟ ਰਣਸੀਂਹ ਦੇ ਵਸਨੀਕ, ਅੰਤਰਰਾਸ਼ਟਰੀ ਕਬੱਡੀ ਖਿਡਾਰੀ ਅਤੇ ਕੋਚ ਗੁਰਪ੍ਰੀਤ ਸਿੰਘ ਉਰਫ਼ ਗੋਪੀ ਧੂੜਕੋਟ ਦਾ ਦੇਹਾਂਤ ਹੋ ਗਿਆ। ਮਹਿਜ਼ 44 ਸਾਲਾਂ ਦੀ ਉਮਰ ਅਕਾਲ ਚਲਾਣੇ ਦੀ ਖ਼ਬਰ ਨਾਲ ਖੇਡ ਜਗਤ, ਕਬੱਡੀ ਪ੍ਰੇਮੀਆਂ ਅੰਦਰ ਡੂੰਘੇ ਸੋਗ ਦੀ ਲਹਿਰ ਦੌੜ ਗਈ। ਜਾਣਕਾਰੀ ਅਨੁਸਾਰ ਗੋਪੀ ਧੂੜਕੋਟ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ ਅਤੇ ਬਠਿੰਡਾ ਸਥਿਤ ਏਮਜ਼ ਹਸਪਤਾਲ ਵਿੱਚ ਇਲਾਜ ਅਧੀਨ ਸਨ, ਜਿੱਥੇ ਅੱਜ ਉਨ੍ਹਾਂ ਨੇ ਆਖ਼ਰੀ ਸਾਹ ਲਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਧੂੜਕੋਟ ਰਣਸੀਂਹ ਵਿਖੇ ਕੀਤਾ ਗਿਆ। ਇਸ ਮੌਕੇ ਹਜ਼ਾਰਾਂ ਨਮ ਅੱਖਾਂ ਨਾਲ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ ਗਈ।