ਪੰਜਾਬ ਮੋਗਾ ਦੇ ਪਿੰਡ ਰੋਡੇ ‘ਚ ਪਿਓ-ਪੁੱਤ ਦੇ ਝਗੜੇ ਖੂਨੀ ਅੰਤ/ ਸ਼ਰਾਬ ਪੀਣ ਤੋਂ ਰੋਕਣ ਨੂੰ ਲੈ ਕੇ ਝਗੜੇ ’ਚ ਪਿਤਾ ਦੀ ਮੌਤ/ ਪੁਲਿਸ ਨੇ ਜਾਂਚ ਕੀਤੀ ਸ਼ੁਰੂ By admin - July 10, 2026 0 3 Facebook Twitter Pinterest WhatsApp ਮੋਗਾ ਦੇ ਪਿੰਡ ਰੋਡੇ ਵਿੱਚ ਪਿਓ-ਪੁੱਤ ਵਿਚਾਲੇ ਹੋਇਆ ਝਗੜਾ ਉਸ ਵੇਲੇ ਖੂਨੀ ਰੂਪ ਧਾਰ ਗਿਆ ਜਦੋਂ ਝਗੜੇ ਦੌਰਾਨ ਪਿਤਾ ਦੀ ਮੌਤ ਹੋ ਗਈ। ਇਸ ਦਿਲ ਦਹਿਲਾ ਦੇਣ ਵਾਲੀ ਘਟਨਾ ਤੋਂ ਬਾਅਦ ਪਿੰਡ ਵਿੱਚ ਸੋਗ ਦਾ ਮਾਹੌਲ ਹੈ। ਜਾਣਕਾਰੀ ਅਨੁਸਾਰ ਮੇਹਰਜੀਤ ਸਿੰਘ ਅਤੇ ਉਸ ਦੇ ਪੁੱਤ ਲਵਪ੍ਰੀਤ ਸਿੰਘ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋਈ ਜਿਸ ਨੇ ਦੇਖਦੇ ਹੀ ਦੇਖਦੇ ਲੜਾਈ ਦਾ ਰੂਪ ਧਾਰ ਲਿਆ। ਝਗੜੇ ਦੌਰਾਨ ਪਿਤਾ ਮੇਹਰਜੀਤ ਸਿੰਘ ਗੰਭੀਰ ਸੱਟਾਂ ਲੱਗੀਆਂ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ। ਡੀਐਸਪੀ ਬਾਘਾਪੁਰਾਣਾ ਜਸਵਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਪਿਤਾ ਆਪਣੇ ਪੁੱਤ ਨੂੰ ਸ਼ਰਾਬ ਪੀਣ ਤੋਂ ਰੋਕਦਾ ਸੀ। ਇਸ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਤਕਰਾਰ ਹੋਈ, ਜੋ ਬਾਅਦ ਵਿੱਚ ਹਿੰਸਕ ਝਗੜੇ ਵਿੱਚ ਤਬਦੀਲ ਹੋ ਗਈ। ਝਗੜੇ ਦੌਰਾਨ ਲੱਗੀਆਂ ਸੱਟਾਂ ਕਾਰਨ ਪਿਤਾ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਮਾਮਲੇ ਦੀ ਹਰ ਪੱਖ ਤੋਂ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਅਤੇ ਹੋਰ ਗਵਾਹਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਜਾਂਚ ਦੇ ਆਧਾਰ ‘ਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।