ਫਤਹਿਗੜ੍ਹ ਵਿਖੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਦਾ ਪ੍ਰਦਰਸ਼ਨ/ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਇਲਜ਼ਾਮ/ ਕੇਂਦਰ ਤੇ ਪੰਜਾਬ ਸਰਕਾਰ ਤੋਂ ਮੰਗਾਂ ਪੂਰੀਆਂ ਕਰਨ ਦੀ ਮੰਗ

0
2

 

ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੀ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਦੀ ਅਗਵਾਈ ਹੇਠ ਡੀਸੀ ਦਫ਼ਤਰ ਫਤਿਹਗੜ੍ਹ ਸਾਹਿਬ ਦੇ ਬਾਹਰ ਪੰਜਾਬ ਅਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਨੇ ਦੋਸ਼ ਲਾਇਆ ਕਿ ‘ਆਪ’ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਂਗਣਵਾੜੀ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਤੋਂ ਪੂਰੀ ਤਰ੍ਹਾਂ ਮੁੱਖ ਮੋੜ ਲਿਆ ਹੈ। ਇਸੇ ਤਰ੍ਹਾਂ ਕੇਂਦਰ ਸਰਕਾਰ ਵੀ ਆਗਣਵਾੜੀ ਵਰਕਰਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰ ਰਹੀ ਹੈ। ਆਗਣਵਾੜੀ ਮੁਲਾਜਮਾਂ ਨੇ ਮੰਗਾਂ ਨੇ ਮੰਨਣ ਤੇ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਦਿੱਤੀ ਹੈ।
ਕੇਂਦਰ ਦੀ ਮੋਦੀ ਸਰਕਾਰ ’ਤੇ ਵੀ ਮੁਲਾਜ਼ਮਾਂ ਦੀਆਂ ਮੰਗਾਂ ਅਣਗੋਲਣ ਦਾ ਇਲਜ਼ਾਮ ਲਾਉਂਦਿਆਂ ਆਗੂਆਂ ਨੇ ਕਿਹਾ ਕਿ ਕਈ ਸਾਲਾਂ ਤੋਂ ਦੇਸ਼ ਦੇ ਬੱਚਿਆਂ ਅਤੇ ਮਾਵਾਂ ਦੀ ਸੇਵਾ ਕਰ ਰਹੀਆਂ ਮੁਲਾਜ਼ਮਾਂ ਨੂੰ ਨਾ ਤਾਂ ਸਰਕਾਰੀ ਕਰਮਚਾਰੀ ਦਾ ਦਰਜਾ ਦਿੱਤਾ ਹੈ ਅਤੇ ਨਾ ਹੀ ਪੈਨਸ਼ਨ, ਗ੍ਰੈਚੁਟੀ ਜਾਂ ਕੋਈ ਸਮਾਜਿਕ ਸੁਰੱਖਿਆ ਪ੍ਰਦਾਨ ਕੀਤੀ ਹੈ। ਉਨ੍ਹਾਂ ਕਿਹਾ ਕਿ ਵਰਕਰਾਂ ‘ਤੇ ਬਿਨਾਂ ਮੋਬਾਈਲ, ਇੰਟਰਨੈੱਟ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦੇ ਆਨਲਾਈਨ ਕੰਮ ਕਰਨ ਲਈ ਲਗਾਤਾਰ ਨਾਜਾਇਜ਼ ਦਬਾਅ ਪਾਇਆ ਜਾ ਰਿਹਾ ਹੈ।
ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਮਾਣਭੱਤਾ ਅਤੇ ਸਾਲਾਨਾ ਇੰਕਰੀਮੈਂਟ ਤੁਰੰਤ ਦੁੱਗਣਾ ਕੀਤਾ ਜਾਵੇ। ਸਾਰੀਆਂ ਵਰਕਰਾਂ ਨੂੰ ਸਰਕਾਰੀ ਕਰਮਚਾਰੀ ਦਾ ਪੱਕਾ ਦਰਜਾ ਦਿੱਤਾ ਜਾਵੇ। ਘੱਟੋ-ਘੱਟ ਉਜਰਤਾਂ ਦਾ ਕਾਨੂੰਨ ਲਾਗੂ ਕਰਕੇ ਪੈਨਸ਼ਨ, ਗ੍ਰੈਚੁਟੀ ਅਤੇ ਬੀਮਾ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਮਾਵਾਂ ਧੀਆਂ ਸਤਿਕਾਰਯੋਗ ਯੋਜਨਾ’ ਤਹਿਤ ਕੰਮ ਕਰ ਰਹੀਆਂ ਸਖੀਆਂ ਨੂੰ ਬਣਦੇ ਪੂਰੇ ਅਤੇ ਜਾਇਜ਼ ਪੈਸੇ ਦਿੱਤੇ ਜਾਣ।

LEAVE A REPLY

Please enter your comment!
Please enter your name here