ਮੋਰਿੰਡਾ ਥਾਣੇ ਪਹੁੰਚੇ ਸਾਂਸਦ ਚਰਨਜੀਤ ਚੰਨੀ/ ਨਗਰ ਕੌਂਸਲ ਚੋਣਾਂ ’ਚ ਪੁਲਿਸ ਧੱਕੇ ਦੇ ਇਲਜ਼ਾਮ/ ਕਿਹਾ, ਕੌਂਸਲ ਜਿੱਤਣ ਲਈ ਧੱਕਾ ਬਰਦਾਸ਼ਤ ਨਹੀਂ ਕਰਾਂਗੇ

0
2

ਸਾਬਕਾ ਮੁੱਖ ਮੰਤਰੀ ਤੇ ਸਾਂਸਦ ਚਰਨਜੀਤ ਸਿੰਘ ਚੰਨੀ ਅੱਜ ਮੋਰਿੰਡਾ ਥਾਣੇ ਵਿਚ ਪਹੁੰਚੇ ਜਿੱਥੇ ਉਨ੍ਹਾਂ ਨੇ ਥਾਣਾ ਮੁਖੀ ਨਾਲ ਕਾਂਗਰਸੀ ਕੌਂਸਲਰਾਂ ਨਾਲ ਹੋ ਰਹੇ ਧੱਕੇ ਦੀ ਸ਼ਿਕਾਇਤ ਕੀਤੀ। ਚਰਨਜੀਤ ਚੰਨੀ ਦਾ ਇਲਜ਼ਾਮ ਸੀ ਕਿ ਸੱਤਾਧਾਰੀ ਧਿਰ ਪੁਲਿਸ ਰਾਹੀਂ ਉਨ੍ਹਾਂ ਦੇ ਕੌਂਸਲਰਾਂ ਨੂੰ ਡਰਾ ਧਮਕਾ ਰਹੀ ਹੈ ਪਰ ਉਹ ਇਹ ਧੱਕਾ ਨਹੀਂ ਹੋਣ ਦੇਣਗੇ। ਦੱਸਣਯੋਗ ਹੈ ਕਿ ਮੋਰਿੰਡਾ  ਮਿਊਂਸੀਪਲ ਕਮੇਟੀ ਦੀਆਂ ਚੋਣਾਂ ਵਿੱਚ ਕਾਂਗਰਸ ਨੇ 12 ਸੀਟਾਂ ਉੱਤੇ ਜਿੱਤ ਹਾਸਿਲ ਕੀਤੀ ਸੀ ਅਤੇ ਤਿੰਨ ਆਜ਼ਾਦ ਉਮੀਦਵਾਰ ਜਿੱਤੇ ਸਨ ਜੋ ਬਾਅਦ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਸਨ।

LEAVE A REPLY

Please enter your comment!
Please enter your name here