ਚੰਡੀਗੜ੍ਹ ਵਿਖੇ ਆਉਣ ਵਾਲੇ ਦਿਨਾਂ ਦੌਰਾਨ ਹੋਰ ਵਧੇਗੀ ਗਰਮੀ/ ਤਾਪਮਾਨ 40 ਡਿਗਰੀ ਤਕ ਜਾਣ ਦੀ ਸੰਭਾਵਨਾ/ ਮੌਸਮ ਵਿਭਾਗ ਨੇ ਜਾਰੀ ਕੀਤੀ ਅਡਵਾਇਜ਼ਰੀ

0
67

ਮੌਸਮ ਵਿਭਾਗ ਨੇ ਆਉਂਦੇ ਦਿਨਾਂ ਦੇ ਮੌਸਮ ਨੂੰ ਲੈ ਕੇ ਅਡਵਾਇਜਰੀ ਜਾਰੀ ਕੀਤੀ ਐ। ਮੌਸਮ ਵਿਭਾਗ ਨੇ ਆਉਂਦੇ ਦਿਨਾਂ ਦੌਰਾਨ ਤਾਪਮਾਨ ਵਿਚ ਬੜੌਤਰੀ ਹੋਣ ਦੀ ਭਵਿੱਖਬਾਣੀ ਕੀਤੀ ਐ। ਇਸ ਸਬੰਧੀ ਜਾਣਾਕਰੀ ਸਾਂਝੀ ਕਰਦਿਆਂ ਮੌਸਮ ਵਿਭਾਗ ਦੇ ਅਧਿਕਾਰੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਤਾਪਮਾਨ 40 ਡਿਗਰੀ ਨੂੰ ਵੀ ਪਾਰ ਕਰ ਸਕਦਾ ਐ। ਇਸ ਦੌਰਾਨ ਮੌਨਸੂਨ ਦੇ ਤੈਅ ਸਮੇਂ ਮੁਤਾਬਕ ਦਸਤਕ ਦੇਣ ਦੀ ਸੰਭਾਵਨਾ ਜਾਹਰ ਕੀਤੀ ਜਾ ਰਹੀ ਐ, ਜਿਸ ਨਾਲ ਰਾਹਤ ਮਿਲ ਸਕਦੀ ਐ। ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਅੰਦਰ ਤਾਪਮਾਨ ਵਧਣ ਦੀ ਅਡਵਾਇਜਰੀ ਜਾਰੀ ਕੀਤੀ ਐ ਅਤੇ ਆਉਂਦੇ 5 ਦਿਨਾਂ ਤਕ ਮੀਂਹ ਨਾ ਪੈਣ ਦੀ ਗੱਲ ਕਹੀ ਐ। ਮੌਸਮ ਵਿਭਾਗ ਦੇ ਅਨੁਸਾਰ, ਸੂਬੇ ਵਿੱਚ ਗਰਮੀ ਵਧੇਗੀ, ਕਿਉਂਕਿ ਪਿਛਲੇ 24 ਘੰਟਿਆਂ ਦੌਰਾਨ, ਪੰਜਾਬ ਦੇ ਔਸਤ ਤਾਪਮਾਨ ਵਿੱਚ 1.5 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਦੇ ਅਨੁਸਾਰ, ਆਉਣ ਵਾਲੇ 5 ਦਿਨਾਂ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਦੇ ਨਾਲ ਹੀ, ਸੂਬੇ ਵਿੱਚ ਗਰਮ ਹਵਾਵਾਂ ਅਤੇ ਨਮੀ ਬਣੀ ਹੋਈ ਹੈ, ਜਿਸ ਕਾਰਨ ਲੋਕਾਂ ਨੂੰ ਹੋਰ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਾਰਤੀ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਤਾਜ਼ਾ ਚੇਤਾਵਨੀ ਦੇ ਅਨੁਸਾਰ, ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਨੂੰ ‘NO Warning’ ਸ਼੍ਰੇਣੀ ਵਿੱਚ ਰੱਖਿਆ ਗਿਆ ਹੈ। ਇਸਦਾ ਮਤਲਬ ਹੈ ਕਿ ਅਗਲੇ 5 ਦਿਨਾਂ ਤੱਕ ਭਾਰੀ ਮੀਂਹ ਜਾਂ ਕਿਸੇ ਵੀ ਤਰ੍ਹਾਂ ਦੇ ਤੂਫਾਨ ਦੀ ਕੋਈ ਸੰਭਾਵਨਾ ਨਹੀਂ ਹੈ। ਕਿਹਾ ਜਾ ਰਿਹਾ ਹੈ ਕਿ ਭਾਵੇਂ ਤਾਪਮਾਨ ਵਿੱਚ ਥੋੜ੍ਹਾ ਵਾਧਾ ਹੋਇਆ ਹੈ, ਪਰ ਮਾਨਸੂਨ ਤੋਂ ਪਹਿਲਾਂ ਦੇ ਹਾਲਾਤਾਂ ਨੂੰ ਦੇਖਦੇ ਹੋਏ, ਤਾਪਮਾਨ ਅਜੇ ਵੀ ਆਮ ਨਾਲੋਂ ਥੋੜ੍ਹਾ ਘੱਟ ਹੈ। ਜੇਕਰ ਇਹੀ ਹਾਲਾਤ ਰਹੇ, ਤਾਂ ਮਾਨਸੂਨ ਆਪਣੇ ਨਿਰਧਾਰਤ ਸਮੇਂ ‘ਤੇ ਜਾਂ ਥੋੜ੍ਹਾ ਪਹਿਲਾਂ ਵੀ ਦਸਤਕ ਦੇ ਸਕਦਾ ਹੈ। ਇਸ ਦੇ ਨਾਲ ਹੀ, ਆਉਣ ਵਾਲੇ ਦਿਨਾਂ ਵਿੱਚ ਤਾਪਮਾਨ 3 ਤੋਂ 5 ਡਿਗਰੀ ਸੈਲਸੀਅਸ ਤੱਕ ਵਧ ਸਕਦਾ ਹੈ। ਅਜਿਹੀ ਸਥਿਤੀ ਵਿੱਚ, ਲੋਕਾਂ ਨੂੰ ਦਿਨ ਵੇਲੇ ਧੁੱਪ ਤੋਂ ਬਚਣ, ਘਰ ਤੋਂ ਬਾਹਰ ਨਿਕਲਦੇ ਸਮੇਂ ਆਪਣਾ ਸਿਰ ਢੱਕਣ ਅਤੇ ਬਹੁਤ ਸਾਰਾ ਪਾਣੀ ਪੀਣ ਦੀ ਸਲਾਹ ਦਿੱਤੀ ਗਈ ਹੈ।

LEAVE A REPLY

Please enter your comment!
Please enter your name here