ਗੁਰਦਾਸਪੁਰ ਦੇ ਪਿੰਡ ਦਾਤਾਤਪੁਰ ’ਚ ਚੋਰੀ ਦੀ ਵੱਡੀ ਘਟਨਾ/ ਘਰ ਦੀ ਕੰਧ ਪਾੜ ਕੇ 13 ਤੋਲੇ ਸੋਨਾ ਤੇ ਨਕਦੀ ਉਡਾਈ/ ਪਰਿਵਾਰ ਮੰਗੀ ਕਾਰਵਾਈ, ਪੁਲਿਸ ਕਰ ਰਹੀ ਜਾਂਚ

0
2

ਗੁਰਦਾਸਪੁਰ ਦੇ ਥਾਣਾ ਭੈਣੀ ਮੀਆਂ ਖਾਂ ਦੇ ਅਧੀਨ ਆਉਂਦੇ ਪਿੰਡ ਦਾਤਾਰਪੁਰ ਵਿੱਚ ਬੀਤੀ ਰਾਤ ਚੋਰਾਂ ਵੱਲੋਂ ਚੋਰੀ ਦੀ ਵੱਡੀ ਵਾਰਦਾਤ ਅੰਜ਼ਾਮ ਦਿੱਤੀ ਗਈ ਹੈ। ਇੱਥੇ ਘਰ ਦੀ ਕੰਧ ਪਾੜ ਕੇ ਅੰਦਰ ਦਾਖਲ ਹੋਏ ਚੋਰ 13 ਤੋਲੇ ਸੋਨੇ ਦੇ ਗਹਿਣੇ ਅਤੇ ਲੱਖਾਂ ਨਕਦੀ ਚੋਰੀ ਕਰ ਕੇ ਫਰਾਰ ਹੋ ਗਏ। ਘਟਨਾ ਵੇਲੇ ਪਰਿਵਾਰ ਘਰ ਅੰਦਰ ਹੀ ਸੁੱਤਾ ਪਿਆ ਸੀ ਅਤੇ ਬੇਖ਼ੌਫ ਚੋਰ ਬਿਨਾਂ ਡਰ ਤੋਂ ਵਾਰਦਾਤ ਅੰਜ਼ਾਮ ਦੇ ਕੇ ਫਰਾਰ ਹੋ ਗਏ। ਘਟਨਾ ਤੋਂ ਬਾਅਦ ਪੂਰੇ ਇਲਾਕੇ ਦੇ ਲੋਕਾਂ ਵਿੱਚ ਭਾਰੀ ਸਹਿਮ ਅਤੇ ਪ੍ਰਸ਼ਾਸਨ ਖ਼ਿਲਾਫ਼ ਰੋਸ ਪਾਇਆ ਜਾ ਰਿਹਾ ਹੈ। ਪੀੜਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਕਾਰਵਾਈ ਮੰਗੀ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ  ਹੈ।
ਘਟਨਾਂ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਗੁਰਦੀਪ ਸਿੰਘ ਪੁੱਤਰ ਸਿੰਗਾਰਾ ਸਿੰਘ ਵਾਸੀ ਦਤਾਰਪੁਰ ਨੇ ਦੱਸਿਆ ਕਿ ਉਨ੍ਹਾਂ ਦਾ ਘਰ ਪਿੰਡ ਤੋਂ ਬਾਹਰ ਖੇਤਾਂ ਵਿੱਚ ਸਥਿਤ ਹੈ। ਬੀਤੀ ਰਾਤ ਪਰਿਵਾਰ ਦੇ ਸਾਰੇ ਮੈਂਬਰ ਰੋਜ਼ਾਨਾ ਦੀ ਤਰ੍ਹਾਂ ਘਰ ਦੇ ਬਰਾਂਡੇ ਵਿੱਚ ਸੁੱਤੇ ਹੋਏ ਸਨ। ਇਸੇ ਦੌਰਾਨ ਦੇਰ ਰਾਤ ਚੋਰ ਖੇਤਾਂ ਵਾਲੇ ਪਾਸਿਓਂ ਘਰ ਦੇ ਅੰਦਰ ਦਾਖਲ ਹੋਏ। ਚੋਰਾਂ ਨੇ ਬੜੀ ਚਲਾਕੀ ਨਾਲ ਘਰ ਦੇ ਪਿਛਲੇ ਕਮਰੇ ਦੀ ਪਿਛਲੀ ਕੰਧ ਨੂੰ ਪਾੜਿਆ ਅਤੇ ਅੰਦਰ ਦਾਖਲ ਹੋ ਗਏ।
ਗੁਰਦੀਪ ਸਿੰਘ ਨੇ ਦੱਸਿਆ ਕਿ ਜਦੋਂ ਸਵੇਰੇ ਪਰਿਵਾਰਕ ਮੈਂਬਰਾਂ ਦੀ ਅੱਖ ਖੁੱਲ੍ਹੀ ਤਾਂ ਪਿਛਲੇ ਕਮਰੇ ਦੀ ਕੰਧ ਟੁੱਟੀ ਦੇਖ ਕੇ ਉਨ੍ਹਾਂ ਦੇ ਹੋਸ਼ ਉੱਡ ਗਏ। ਜਦੋਂ ਅੰਦਰ ਜਾ ਕੇ ਦੇਖਿਆ ਤਾਂ ਅਲਮਾਰੀਆਂ ਦੇ ਤਾਲੇ ਟੁੱਟੇ ਹੋਏ ਸਨ ਅਤੇ ਸਾਰਾ ਸਾਮਾਨ ਖਿੱਲਰਿਆ ਪਿਆ ਸੀ। ਚੋਰਾਂ ਵੱਲੋਂ ਅਲਮਾਰੀ ਵਿੱਚ ਰੱਖਿਆ ਕਰੀਬ 13 ਤੋਲੇ ਸੋਨਾ ਅਤੇ 18,000 ਰੁਪਏ ਦੀ ਨਗਦੀ ਚੋਰੀ ਕਰ ਲਈ ਗਈ ਸੀ।

LEAVE A REPLY

Please enter your comment!
Please enter your name here