ਫਾਜਿਲਕਾ ’ਚ ਨਸ਼ੇ ਦੀ ਭੇਂਟ ਚੜ੍ਹਿਆ ਇਕ ਹੋਰ ਨੌਜਵਾਨ/ ਨਸ਼ੇ ਦੀ ਓਵਰਡੋਜ਼ ਨਾਲ ਪਿੰਡ ਇਸਲਾਮਵਾਲਾ ਦੇ ਨੌਜਵਾਨ ਦੀ ਮੌਤ/ ਮਾਪਿਆਂ ਨੇ ਮੰਗਿਆ ਇਨਸਾਫ਼, ਐਸਐਸਪੀ ਵੱਲੋਂ ਕਾਰਵਾਈ ਦਾ ਭਰੋਸਾ

0
73

ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁਧ ਮੁਹਿੰਮ ਤਹਿਤ ਪੁਲਿਸ ਪ੍ਰਸ਼ਾਸਨ ਵੱਲੋਂ ਨਸ਼ਾ ਤਸਕਰਾਂ ਖਿਲਾਫ ਸਿਕੰਜਾ ਕੱਸਣ ਦੇ ਦਾਅਵੇ ਕੀਤੇ ਜਾ ਰਹੇ ਨੇ ਪਰ ਸਾਹਮਣੇ ਆ ਰਹੀਆਂ ਖਬਰਾਂ ਕੁੱਝ ਹੋਰ ਕੀ ਕਹਿਣਾ ਬਿਆਨ ਕਰ ਰਹੀਆਂ ਨੇ। ਅਜਿਹਾ ਹੀ ਮਾਮਲਾ ਫਾਜਿਲਕਾ ਦੇ ਪਿੰਡ ਇਸਲਾਮ ਵਾਲਾ ਤੋਂ ਸਾਹਮਣੇ ਆਇਆ ਐ, ਜਿੱਥੇ ਇਕ ਨੌਜਵਾਨ ਦੀ ਨਸ਼ੇ ਦੀ ਓਵਰਜੋਜ਼ ਕਾਰਨ ਮੌਤ ਹੋ ਗਈ ਐ।  ਉਧਰ ਮ੍ਰਿਤਕ ਦੇ ਪਰਿਵਾਰ ਨੇ ਇਲਾਕੇ ਵਿਚ ਨਸ਼ੇ ਵਿੱਕਣ ਦੇ ਇਲਜਾਮ ਲਾਉਂਦਿਆਂ ਨਸ਼ਿਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਐ। ਜਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਪੁਲਿਸ ਨਸ਼ਿਆਂ ਖਿਲਾਫ ਲਗਾਤਾਰ ਐਕਸ਼ਨ ਕਰ ਰਹੀ ਐ ਅਤੇ ਉਸ ਮਾਮਲੇ ਵਿਚ ਵੀ ਸ਼ਿਕਾਇਤ ਮਿਲਣ ਬਾਅਦ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।  ਪਰਿਵਾਰ ਦਾ ਕਹਿਣਾ ਹੈ ਕਿ ਪਿੰਡ ਦੇ ਹੀ ਕੁਝ ਲੋਕ ਨਸ਼ਾ ਵੇਚਦੇ ਹਨ ਅਤੇ ਇਸ ਸਬੰਧ ਦੇ ਵਿੱਚ ਉਹਨਾਂ ਦੇ ਵੱਲੋਂ ਪੁਲਿਸ ਨੂੰ ਕਾਰਵਾਈ ਕਰਨ ਦੇ ਲਈ ਕਈ ਵਾਰ ਆਖਿਆ ਗਿਆ ਪਰ ਪੁਲਿਸ ਨੇ ਕੋਈ ਐਕਸ਼ਨ ਨਹੀਂ ਲਿਆ ਜਿਸ ਦੇ ਚਲਦਿਆਂ ਹੁਣ ਉਹਨਾਂ ਦਾ ਪੁੱਤ ਨਸ਼ੇ ਦੀ ਓਵਰਡੋਜ ਕਾਰਨ ਮਰ ਗਿਆ। ਹੈ। ਉਧਰ ਇਸ ਮਾਮਲੇ ਦੇ ਵਿੱਚ ਜ਼ਿਲਾ ਫਾਜ਼ਿਲਕਾ ਦੇ ਪੁਲਿਸ ਮੁਖੀ ਐਸਐਸਪੀ ਦਾ ਬਿਆਨ ਵੀ ਸਾਹਮਣੇ ਆਇਆ ਹੈ। ਜਿਲ੍ਹਾ ਪੁਲਿਸ ਮੁਖੀ ਦਾ ਕਹਿਣਾ ਹੈ ਕਿ ਉਹਨਾਂ ਨੂੰ ਜਿੱਥੇ ਵੀ ਸ਼ਿਕਾਇਤ ਮਿਲਦੀ ਹੈ, ਕਾਰਵਾਈ ਕੀਤੀ ਜਾ ਰਹੀ ਹੈ। ਅਤੇ ਇਸ ਮਾਮਲੇ ਵਿੱਚ ਵੀ ਜਾਂਚ ਕੀਤੀ ਜਾਵੇਗੀ ਅਤੇ ਬਣਦੀ ਕਾਰਵਾਈ ਕੀਤੀ ਜਾਏਗੀ।

LEAVE A REPLY

Please enter your comment!
Please enter your name here