ਪੰਜਾਬ ਚੰਡੀਗੜ੍ਹ ’ਚ ਰਾਜਪਾਲ ਨੂੰ ਮਿਲਿਆ ਭਾਜਪਾ ਦਾ ਵਫਦ/ ਪ੍ਰਧਾਨ ਕੇਵਲ ਢਿੱਲੋਂ ਦੀ ਅਗਵਾਈ ’ਚ ਕੀਤੀ ਮੁਲਾਕਾਤ/ ਨਿਗਮ ਚੋਣਾਂ ਦੌਰਾਨ ਸਰਕਾਰੀ ਧੱਕੇ ਦੀ ਕੀਤੀ ਸ਼ਿਕਾਇਤ By admin - July 11, 2026 0 2 Facebook Twitter Pinterest WhatsApp ਪੰਜਾਬ ਭਾਜਪਾ ਦੇ ਵਫਦ ਨੇ ਰਾਜਪਾਲ ਨਾਲ ਮੁਲਾਕਾਤ ਕਰ ਕੇ ਪੰਜਾਬ ਸਰਕਾਰ ਦੀ ਨਗਰ ਨਿਗਮ ਪ੍ਰਧਾਨਾਂ ਦੀ ਚੋਣ ਦੌਰਾਨ ਹੋਏ ਧੱਕੇ ਦੀ ਸ਼ਿਕਾਇਤ ਕੀਤੀ ਹੈ। ਸੂਬਾ ਪ੍ਰਧਾਨ ਕੇਵਲ ਢਿੱਲੋਂ ਦੀ ਅਗਵਾਈ ਵਿਚ ਪਹੁੰਚੇ ਵਫਦ ਨੇ ਰਾਜਪਾਲ ਕੋਲ ਪੰਜਾਬ ਸਰਕਾਰ ਦੀ ਧੱਕੇਸ਼ਾਹੀ ਦਾ ਮੁੱਦਾ ਚੁੱਕਿਆ ਹੈ। ਰਾਜਪਾਲ ਨਾਲ ਮਿਲਣੀ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਿਗਮ ਚੋਣਾਂ ਦੌਰਾਨ ਸਰਕਾਰੀ ਧੱਕੇ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਸਨ ਅਤੇ ਹੁਣ ਪ੍ਰਧਾਨਾਂ ਦੀ ਚੋਣ ਦੌਰਾਨ ਵੀ ਉਹੀ ਵਤੀਰਾ ਅਪਨਾਇਆ ਜਾ ਰਿਹਾ ਹੈ, ਜਿਸ ਦੀ ਸ਼ਿਕਾਇਤ ਰਾਜਪਾਲ ਕੋਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਚੁੱਪ ਕਰ ਕੇ ਨਹੀਂ ਬੈਠੇਗੀ ਅਤੇ ਸਰਕਾਰ ਦੇ ਧੱਕੇ ਖਿਲਾਫ ਤਕੜੇ ਹੋ ਕੇ ਸੰਘਰਸ਼ ਵਿੱਢਿਆ ਜਾਵੇਗਾ।