ਪੰਜਾਬ ਫਤਹਿਗੜ੍ਹ ਚੂੜੀਆਂ ਦੇ ਪਿੰਡ ਸੀੜਾ ’ਚ ਕਤਲ/ ਮਾਮੂਲੀ ਤਕਰਾਰ ਦੇ ਚਲਦਿਆਂ ਚਲਾਈ ਗੋਲੀ/ ਪੁਲਿਸ ਨੇ ਮੁਲਜ਼ਮ ਨੂੰ ਕਾਬੂ ਕਰ ਕੇ ਜਾਂਚ ਆਰੰਭੀ By admin - July 12, 2026 0 2 Facebook Twitter Pinterest WhatsApp ਫਤਹਿਗੜ੍ਹ ਦੇ ਪਿੰਡ ਸੀੜਾ ਵਿਚ ਦੋ ਗੁਆਢੀਆਂ ਵਿਚਾਲੇ ਮਾਮੂਲੀ ਤਕਰਾਰ ਤੋਂ ਬਾਅਦ ਚੱਲੀ ਗੋਲੀ ਨਾਲ ਇਕ ਜਣੇ ਦੀ ਮੌਤ ਹੋਈ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਮਨਪਿੰਦਰ ਸਿੰਘ ਉਰਫ ਮੰਨਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮਨਪਿੰਦਰ ਸਿੰਘ ਦੀ ਆਪਣੇ ਗੁਆਢੀ ਗਗਨਦੀਪ ਸਿੰਘ ਨਾਲ ਬਿਜਲੀ ਟਰਾਂਸਫਾਰਮਰ ਨਾਲ ਛੇੜਛਾੜ ਨੂੰ ਲੈ ਕੇ ਮਾਮੂਲੀ ਬਹਿਸ਼ ਹੋਈ ਸੀ, ਜਿਸ ਤੋਂ ਬਾਅਦ ਗਗਨਦੀਪ ਸਿੰਘ ਨੇ ਆਪਣੇ ਲਾਇਸੰਸੀ ਹਥਿਆਰ ਨਾਲ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਮਨਪਿੰਦਰ ਸਿੰਘ ਦੀ ਮੌਤ ਹੋ ਗਈ। ਪੁਲਿਸ ਨੇ ਮੁਲਜ਼ਮ ਨੂੰ ਹਿਰਾਸਤ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇ ਭਰਾ ਦੇ ਦੱਸਣ ਮੁਤਾਬਕ ਹਮਲਾਵਰ ਬਿਜਲੀ ਦੇ ਟਰਾਂਸਫਾਰਮਰ ਨਾਲ ਛੇੜਛਾੜ ਕਰ ਰਿਹਾ ਸੀ ਅਤੇ ਜਦੋਂ ਉਸ ਦੇ ਭਰਾ ਨੇ ਅਜਿਹਾ ਕਰਨ ਦਾ ਕਾਰਨ ਪੁਛਿਆ ਤਾਂ ਉਸ ਨੇ ਮੇਰੇ ਭਰਾ ਵੱਲ ਗੋਲੀਆਂ ਚਲਾ ਦਿੱਤੀਆਂ। ਭਰਾ ਮੁਤਾਬਕ ਮੁਲਜ਼ਮ ਨੂੰ ਉਸ ਦੀ ਪਤਨੀ ਨੇ ਪਿਸਟਲ ਲਿਆ ਕੇ ਫੜਾਇਆ ਸੀ। ਮਨਪਿੰਦਰ ਸਿੰਘ ਨੂੰ ਜ਼ਖਮੀ ਹਾਲਤ ਵਿਚ ਬਟਾਲਾ ਦੇ ਪ੍ਰਾਈਵੇਟ ਹਸਪਤਾਲ ਲਿਆਂਦਾ ਜਿੱਥੋਂ ਉਸ ਨੂੰ ਅੰਮ੍ਰਿਤਸਰ ਰੈਂਫਰ ਕਰ ਦਿੱਤਾ, ਜਿੱਥੇ ਉਸ ਦੀ ਮੌਤ ਹੋ ਗਈ। ਪੁਲਿਸ ਨੇ ਪਤੀ-ਪਤਨੀ ਨੂੰ ਗ੍ਰਿਫਤਾਰ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।