ਬਟਾਲਾ ‘ਚ ਤੜਕਸਾਰ ਵਾਪਰਿਆ ਵੱਡਾ ਹਾਦਸਾ/ ਕਬਾੜ ਦਾ ਗੋਦਾਮ ਸੜ ਕੇ ਸੁਆਹ/ ਤਿੰਨ ਜ਼ਿਲ੍ਹਿਆਂ ਦੀਆਂ ਫਾਇਰ ਬ੍ਰਿਗੇਡ ਨੇ ਬੁਝਾਈ ਅੱਗ

0
3

ਬਟਾਲਾ ਦੇ ਹਾਥੀ ਗੇਟ ਨੇੜੇ ਅੱਜ ਤੜਕਸਾਰ ਕਬਾੜ ਦੇ ਗੋਦਾਮ ਨੂੰ ਅੱਗ ਲੱਗ ਗਈ। ਅੱਗ ਐਨੀ ਤੇਜ਼ੀ ਨਾਲ ਫੈਲੀ ਕਿ ਇਸ ਨੇ ਕੁੱਝ ਹੀ ਸਮੇਂ ਅੰਦਰ ਭਿਆਨਕ ਰੂਪ ਅਖਤਿਆਰ ਕਰ ਲਿਆ। ਇਸ ਤੋਂ ਬਾਅਦ ਮੌਕੇ ਤੇ ਪਹੁੰਚੀ ਸਥਾਨਕ ਫਾਇਰ ਬ੍ਰਿਗੇਡ ਨੇ ਅੱਗ ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਜ਼ਿਆਦਾ ਭਿਆਨਕ ਹੋਣ ਕਾਰਨ ਗੁਰਦਾਸਪੁਰ ਤੇ ਅੰਮ੍ਰਿਤਸਰ ਤੋਂ ਵੀ ਫਾਇਰ ਬ੍ਰਿਗੇਡ ਮੰਗਵਾਉਣੀ ਪਈ, ਜਿਸ ਨੇ 4 ਘੰਟਿਆਂ ਦੀ ਮੁਸ਼ੱਕਤ ਬਾਅਦ ਅੱਗ ਤੇ ਕਾਬੂ ਪਾਇਆ। ਇਸ ਘਟਨਾ ਵਿਚ ਭਾਵੇਂ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਪਰ ਗੁਦਾਮ ਅੰਦਰ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਫਾਇਰ ਅਫਸਰ ਨੇ ਕਿਹਾ ਕਿ ਜਿੱਦਾਂ ਹੀ ਫੋਨ ਆਇਆ ਅਸੀਂ ਤੁਰੰਤ ਇੱਥੇ ਪਹੁੰਚੇ ਤੇ ਨਾਲ ਦੇ ਜਿਲ੍ਹਿਆਂ ਕੋਲੋਂ ਫਾਈਲ ਬ੍ਰਿਗੇਡ ਮੰਗਵਾਈ ਤੇ ਅੱਗ ਤੇ ਕਾਬੂ ਪਾਇਆ। ਮੌਕੇ ਤੇ ਮੌਜੂਦ ਲੋਕਾਂ ਨੇ ਕਿਹਾ ਕਿ ਸਵੇਰੇ ਕਰੀਬ 4 ਵਜੇ ਲੋਕ ਸੈਰ ਕਰਨ ਜਾ ਰਹੇ ਸੀ ਕਿ ਅੱਗ ਲੱਗੀ ਵੇਖ ਕੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਫਾਇਰ ਬ੍ਰਿਗੇਡ ਦੇ ਸਮਾਂ ਰਹਿੰਦੇ ਕਾਬੂ ਪਾ ਲੈਣ ਕਾਰਨ ਵੱਡਾ ਹਾਦਸਾ ਟੱਲ ਗਿਆ ਹੈ।  ਗੋਦਾਮ ਮਾਲਕ ਤੇ ਸਥਾਨਕ ਵਾਸੀਆਂ ਨੇ ਫਾਇਰ ਬ੍ਰਿਗੇਡ ਦੇ ਧੰਨਵਾਦ ਕੀਤਾ ਹੈ।

LEAVE A REPLY

Please enter your comment!
Please enter your name here