ਪੰਜਾਬ ਮਲੋਟ ਪੁਲਿਸ ਦਾ ਸਮਾਜ ਵਿਰੋਧੀ ਅਨਸਰਾਂ ’ਤੇ ਐਕਸ਼ਨ/ ਗਲੀ ਮੁਹੱਲਿਆ ਤੇ ਹੋਟਲਾਂ ਦੀ ਅਚਨਚੇਤ ਚੈਕਿੰਗ/ ਗੈਰ ਕਾਨੂੰਨੀ ਕੰਮ ਕਰਨ ਵਾਲਿਆਂ ਨੂੰ ਸਖਤ ਚਿਤਾਵਨੀ By admin - July 12, 2026 0 2 Facebook Twitter Pinterest WhatsApp ਮਲੋਟ ਪੁਲਿਸ ਵੱਲੋਂ ਸ਼ਹਿਰ ਦੇ ਵੱਖ ਵੱਖ ਗਲੀ-ਮੁਹੱਲਿਆਂ ਅਤੇ ਹੋਟਲਾਂ ਦੀ ਅਚਨਚੇਤ ਚੈਕਿੰਗ ਕਰ ਕੇ ਗੈਰ ਕਾਨੂੰਨੀ ਕੰਮ ਕਰਨ ਵਾਲਿਆਂ ਨੂੰ ਸਖਤ ਚਿਤਾਵਨੀ ਦਿੱਤੀ ਹੈ। ਭਾਵੇਂ ਛਾਪੇਮਾਰੀ ਦੌਰਾਨ ਕੋਈ ਗੈਰ ਕਾਨੂੰਨੀ ਗਤੀਵਿਧੀ ਦਾ ਖੁਲਾਸਾ ਨਹੀਂ ਹੋਇਆ ਪਰ ਮਲੋਟ ਪੁਲਿਸ ਨੇ ਹੋਟਲ ਮਾਲਕਾਂ ਤੇ ਗਲਤ ਅਨਸਰਾਂ ਨੂੰ ਗੈਰ ਕਾਨੂੰਨੀ ਕੰਮਾਂ ਤੋਂ ਬਾਜ਼ ਆਉਣ ਦੀ ਚਿਤਾਵਨੀ ਦਿੱਤੀ ਹੈ। ਮੁੱਖ ਪੁਲਿਸ ਅਧਿਕਾਰੀ ਵਰਨ ਯਾਦਵ ਨੇ ਕਿਹਾ ਕਿ ਜਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ ਮੁਤਾਬਕ ਪੁਲਿਸ ਗਲਤ ਅਨਸਰਾਂ ਤੇ ਲਗਾਤਾਰ ਨਜਰ ਰੱਖ ਰਹੀ ਹੈ ਅਤੇ ਜੋ ਕੋਈ ਵੀ ਗੈਰ ਕਾਨੂੰਨੀ ਕੰਮਾਂ ਵਿਚ ਸ਼ਾਮਲ ਪਾਇਆ ਗਿਆ, ਉਸ ਖਿਲਾਫ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।