ਕਾਂਗਰਸ ’ਤੇ ਵਰ੍ਹੇ ਮੰਤਰੀ ਅਮਨ ਅਰੋੜਾ/ 2027 ’ਚ ਕਰਾਰੀ ਹਾਰ ਦਾ ਦਾਅਵਾ/ ਫਿਲਮ ਸਤਲੁਜ ’ਤੇ ਪਾਬੰਦੀ ਦੀ ਆਲੋਚਨਾ

0
3

 

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਆਪਣੇ ਹਲਕੇ ਸੁਨਾਮ ਦਾ ਦੌਰਾ ਕਰਨ ਪਹੁੰਚੇ ਜਿੱਥੇ ਉਨ੍ਹਾਂ ਨੇ ਵੱਖ ਵੱਖ ਥਾਈ ਲੋਕ ਮਿਲਣੀ ਸਮਾਗਮਾਂ ਵਿਚ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਮੌਕੇ ਕਾਂਗਰਸ ਬਾਰੇ ਪੁੱਛੇ ਜਾਣ ਉਤੇ ਉਨ੍ਹਾਂ ਕਿਹਾ ਕਿ ਕਾਂਗਰਸ ਦਾ ਕੰਮ ਖਤਮ ਹੋ ਚੁੱਕਾ ਹੈ ਅਤੇ ਆਉਂਦੀਆਂ ਚੋਣਾਂ ਵਿਚ ਕਾਂਗਰਸ ਦਹਾਈ ਦਾ ਅੰਕੜਾ ਵੀ ਪਾਰ ਨਹੀਂ ਕਰ ਸਕੇਗੀ। ਸਤਲੁਜ ਫਿਲਮ ਤੇ ਪਾਬੰਦੀ ਬਾਰੇ ਉਨ੍ਹਾਂ ਕਿਹਾ ਕਿ ਸੱਚ ਲੋਕਾਂ ਸਾਹਮਣੇ ਜਾਣਾ ਚਾਹੀਦਾ ਹੈ, ਇਸ ਲਈ ਫਿਲਮ ਤੇ ਪਾਬੰਦੀ ਲਾਉਣਾ ਸਹੀ ਨਹੀਂ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਨੇ ਪਹਿਲਾਂ ਹੀ ਬਹੁਤ ਸੰਤਾਪ ਅਤੇ ਕਾਲਾ ਦੌਰ ਹੰਢਾਇਆ ਹੈ, ਜਿੱਥੇ ਪੰਜਾਬ ਦੇ ਹੀ ਪੁੱਤ ਮਾਰੇ ਗਏ ਸਨ। ਸੱਚ ਦਿਖਾਇਆ ਜਾਣਾ ਚਾਹੀਦਾ ਹੈ ਅਤੇ ਫਿਲਮਾਂ ਜ਼ਰੂਰ ਬਣਨੀਆਂ ਚਾਹੀਦੀਆਂ ਹਨ, ਪਰ ਕਿਸੇ ਵੀ ਕੀਮਤ ‘ਤੇ ਪੰਜਾਬ ਦੀ ਗੁਰੂਆਂ ਵੱਲੋਂ ਬਖਸ਼ੀ ਹੋਈ ਆਪਸੀ ਭਾਈਚਾਰਕ ਸਾਂਝ, ਧਰਮ-ਨਿਰਪੱਖਤਾ ਅਤੇ ਸ਼ਾਂਤਮਈ ਮਾਹੌਲ ਨੂੰ ਠੇਸ ਨਹੀਂ ਪਹੁੰਚਣੀ ਚਾਹੀਦੀ।

LEAVE A REPLY

Please enter your comment!
Please enter your name here