ਪੰਜਾਬ ਸ੍ਰੀ ਆਨੰਦਪੁਰ ਸਾਹਿਬ ਵਿਖੇ ਟੈਂਟ ਸਿਟੀ ਅੰਦਰ ਅਚਾਨਕ ਅੱਗ/ ਜਾਨੀ ਨੁਕਸਾਨ ਤੋਂ ਬਚਾਅ, ਸਾਮਾਨ ਤੇ ਟੈਂਟ ਸੜ ਕੇ ਸੁਆਹ/ ਫਾਇਰ ਬ੍ਰਿਗੇਡ ਨੇ ਮੁਸ਼ੱਕਤ ਬਾਅਦ ਪਾਇਆ ਕਾਬੂ By admin - July 13, 2026 0 2 Facebook Twitter Pinterest WhatsApp ਸ੍ਰੀ ਆਨੰਦਪੁਰ ਸਾਹਿਬ ਵਿਖੇ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਟੈਂਟ ਸਿਟੀ ਅੰਦਰ ਅੱਗ ਲੱਗਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਮੁਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਦੇ ਠਹਿਰਣ ਲਈ ਪਿੰਡ ਅਗੰਮਪੁਰ ਵਿਖੇ ਬਣਾਈ ਗਈ ਟੈਂਟ ਸਿਟੀ ਅੰਦਰ ਅਚਾਨਕ ਅੱਗ ਲੱਗ ਗਈ। ਅੱਗ ਨਾਲ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ ਜਦਕਿ 12 ਤੋਂ 13 ਟੈਂਟ ਸੜ ਕੇ ਸੁਆਹ ਹੋ ਗਏ। ਇਸ ਅੱਗ ਨਾਲ ਹੋਰ ਸਾਜੋ ਸਾਮਾਨ ਤੋਂ ਇਲਾਵਾ ਯਾਤਰੀਆਂ ਦੇ ਸਾਮਾਨ ਨੂੰ ਵੀ ਨੁਕਸਾਨ ਪਹੁੰਚਿਆ ਹੈ। ਘਟਨਾ ਵੇਲੇ ਸ਼ਰਧਾਲੂ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਗਏ ਹੋਏ ਸਨ, ਜਿਸ ਕਾਰਨ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਨੇ ਮੁਸ਼ੱਕਤ ਬਾਅਦ ਅੱਗ ਤੇ ਕਾਬੂ ਪਾਇਆ।