ਤਰਨ ਤਾਰਨ ’ਚ ਇਨਸਾਫ ਦੀ ਮੰਗ ਨੂੰ ਲੈ ਕੇ ਧਰਨਾ/ ਪਿਉ-ਪੁੱਤਰ ਦੀ ਹਾਦਸੇ ’ਚ ਮੌਤ ਦਾ ਮੰਗਿਆ ਇਨਸਾਫ਼/ ਪੁਲਿਸ ਪ੍ਰਸ਼ਾਸਨ ਖਿਲਾਫ਼ ਕੀਤੀ ਨਾਅਰੇਬਾਜ਼ੀ

0
2

ਤਰਨ ਤਾਰਨ ਦੇ ਕਸਬਾ ਫਤਿਆਬਾਦ ਵਿਖੇ ਸੜਕ ਹਾਦਸੇ ਦੌਰਾਨ ਪਿਉ-ਪੁੱਤਰ ਦੀ ਮੌਤ ਦਾ ਮਾਮਲਾ ਗਰਮਾ ਗਿਆ ਹੈ। ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ਤੇ ਢਿੱਲੀ ਕਾਰਵਾਈ ਦੇ ਇਲਜ਼ਾਮ ਲਾਉਂਦਿਆਂ ਧਰਨਾ ਪ੍ਰਦਰਸ਼ਨ ਕੀਤਾ। ਪਰਿਵਾਰ ਦੇ ਇਲਜ਼ਾਮ ਸੀ ਕਿ ਦੋਵਾਂ ਨੂੰ ਟੱਕਰ ਮਾਰ ਕੇ ਫਰਾਰ ਹੋਈ ਗੱਡੀ ਦੀ ਮੌਕੇ ਤੋਂ ਨੰਬਰ ਪਲੇਟ ਬਰਾਮਦ ਹੋ ਗਈ ਸੀ ਪਰ ਸਥਾਨਕ ਪੁਲਿਸ ਗੱਡੀ ਚਾਲਕ ਨੂੰ ਟਰੇਸ ਕਰਨ ਦੀ ਥਾਂ ਪਰਿਵਾਰ ਨੂੰ ਖੱਜਲ-ਖੁਆਰ ਕਰ ਰਹੀ ਹੈ। ਇਸੇ ਦੌਰਾਨ ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਛੇਤੀ ਕਾਰਵਾਈ ਦਾ ਭਰੋਸਾ ਦਿੱਤਾ।
ਦੱਸਣਯੋਗ ਹੈ ਕਿ ਬੀਤੇ ਦਿਨ ਤਰਨ ਤਾਰਨ ਤੋਂ ਗੋਇੰਦਵਾਲ ਸਾਹਿਬ ਨੂੰ ਜਾਣ ਵਾਲੇ ਮੇਨ ਰੋਡ ਤੇ ਕਸਬਾ ਫਤਿਆਬਾਦ ਦੀ ਨਹਿਰ ਦੇ ਪੁਲ ਤੇ ਵਾਪਰੇ ਹਾਦਸੇ ਵਿਚ ਪਿਉ ਪੁੱਤ ਦੀ ਮੌਤ ਹੋ ਗਈ ਸੀ, ਜਿਸ ਦਾ ਇਨਸਾਫ਼ ਲੈਣ ਲਈ ਪਰਿਵਾਰ ਮੈਂਬਰਾਂ ਵੱਲੋਂ ਧਰਨਾ ਲਾ ਕੇ ਇਨਸਾਫ਼ ਦੀ ਮੰਗ ਕੀਤੀ ਗਈ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪਿੰਡ ਭੁੱਲਰ ਵਾਸੀ ਕੁਲਦੀਪ ਸਿੰਘ ਆਪਣੇ ਬੇਟੇ ਗੁਰਜੋਤ ਸਿੰਘ ਸਮੇਤ ਰੋਜ਼ਾਨਾ ਮੋਟਰਸਾਈਕਲ ਤੇ ਸਵਾਰ ਹੋ ਕੇ ਰੋਜ਼ਾਨਾ ਵਾਂਦ ਗੋਇੰਦਵਾਲ ਸਾਹਿਬ ਵਿਖੇ ਕੰਮ ਤੇ ਜਾ ਰਹੇ ਸੀ ਤਾਂ ਫਤਿਆਬਾਦ ਦੇ ਕੋਲ ਇਹਨਾਂ ਦਾ ਕਿਸੇ ਅਣਪਛਾਤੇ ਵਾਹਨ ਨਾਲ ਜ਼ਬਰਦਸਤ ਟੱਕਰ ਹੋ ਗਈ ਜਿਸ ਕਾਰਨ ਕੁਲਦੀਪ ਸਿੰਘ ਦੀ ਮੌਕੇ ਤੇ ਮੌਤ ਹੋ ਗਈ ਅਤੇ ਗੁਰਜੋਤ ਸਿੰਘ ਦੀ ਹਸਪਤਾਲ ਵਿਚ ਇਲਾਜ ਦੌਰਾਨ ਦਮ ਤੋੜ ਦਿੱਤਾ।
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜਿਸ ਗੱਡੀ ਦੇ ਨਾਲ ਇਹਨਾਂ ਦਾ ਐਕਸੀਡੈਂਟ ਹੋਇਆ ਸੀ ਉਸ ਗੱਡੀ ਦੀ ਨੰਬਰ ਪਲੇਟ ਮੌਕੇ ਤੋਂ ਬਰਾਮਦ ਹੋਈ ਹੈ ਪਰੰਤੂ ਪੁਲਿਸ ਵੱਲੋਂ ਗੱਡੀ ਨੂੰ ਟਰੇਸ ਕਰ ਕੇ ਕਾਰਵਾਈ ਕਰਨ ਦੀ ਬਜਾਏ ਪਰਿਵਾਰਕ ਮੈਂਬਰਾਂ ਨੂੰ ਜਾਣ ਬੁੱਝ ਕੇ ਖੱਜਲ ਖੁਆਰ ਕੀਤਾ ਜਾ ਰਿਹਾ ਹੈ। ਪਰਿਵਾਰਕ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਫਰਾਰ ਗੱਡੀ ਚਾਲਕ ਖਿਲਾਫ ਤੁਰੰਤ ਕਾਰਵਾਈ ਦੀ ਮੰਗ ਕੀਤੀ। ਮੌਕੇ ਤੇ ਪਹੁੰਚੇ ਫਤਿਆਬਾਦ ਦੇ ਚੌਕੀ ਇੰਚਾਰਜ ਪ੍ਰਮਜੀਤ ਸਿੰਘ ਨੇ ਧਰਨਾਕਾਰੀਆਂ ਨੂੰ ਛੇਤੀ ਕਾਰਵਾਈ ਦਾ ਭਰੋਸਾ ਦਿੱਤਾ।

LEAVE A REPLY

Please enter your comment!
Please enter your name here