ਭਿੱਖੀਵਿੰਡ ਨੇੜੇ ਭਿਆਨਕ ਹਾਦਸੇ ’ਚ ਤਿੰਨ ਜ਼ਖਮੀ/ ਦੋ ਕਾਰਾਂ ਵਿਚਾਲੇ ਹੋਈ ਭਿਆਨਕ ਟੱਕਰ/ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ

0
3

ਥਾਣਾ ਭਿੱਖੀਵਿੰਡ ਅਧੀਨ ਪੈਂਦੇ ਪਿੰਡ ਸਿੰਘਪੁਰਾ ਵਿਖੇ ਦੋ ਕਾਰਾਂ ਵਿਚਾਲੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਤਿੰਨ ਜਣੇ ਗੰਭੀਰ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਸਵਿੱਫਟ ਕਾਰ ਵਿਚ ਸਵਾਲ ਕੁੱਝ ਲੋਕ ਭਿੱਖੀਵਿੰਡ ਤੋਂ ਅੰਮ੍ਰਿਤਸਰ ਵੱਲ ਜਾ ਰਹੇ ਸੀ ਕਿ ਬੀਐਸਐਫ ਛਾਉਣੀ ਨੇੜੇ ਪਿੱਛੋਂ ਆਉਂਦੀ ਆਈ-20 ਕਾਰ ਨੇ ਓਵਰਟੇਕ ਦੀ ਕੋਸ਼ਿਸ਼ ਦੌਰਾਨ ਟੱਕਰ ਮਾਰ ਦਿੱਤੀ। ਹਾਦਸੇ ਤਿੰਨ ਜਣੇ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਹਾਦਸੇ ਵਿਚ ਦੋਵੇਂ ਕਾਰਾਂ ਦਾ ਵੀ ਭਾਰੀ ਨੁਕਸਾਨ ਹੋਇਆ ਹੈ। ਲੋਕਾਂ ਦੇ ਦੱਸਣ ਮੁਤਾਬਕ ਆਈ-20 ਕਾਰ ਦੇ ਪਿੱਛੇ ਸਿਵਲ ਵਰਦੀ ਵਿਚ ਪੁਲਿਸ ਲੱਗੀ ਹੋਈ ਸੀ ਜੋ ਹਾਦਸੇ ਤੋਂ ਬਾਦ ਕਾਰ ਸਵਾਰਾਂ ਨੂੰ ਆਪਣੇ ਨਾਲ ਲੈ ਗਏ ਹੈ। ਮੌਕੇ ਤੇ ਪਹੁੰਚੀ ਪੁਲਿਸ ਨੇ ਹਾਦਸਾ ਗ੍ਰਸਤ ਵਾਹਨ ਕਬਜੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਸਵਿਫਟ ਕਾਰ ਵਿੱਚ ਸਵਾਰ ਨਿਰਵੈਲ ਸਿੰਘ ਪੁੱਤਰ ਅਜੀਤ ਸਿੰਘ, ਸੁਖਮਨਦੀਪ ਸਿੰਘ ਪੁੱਤਰ ਗੁਰਵਿੰਦਰ ਸਿੰਘ ਅਤੇ ਨਰਿੰਦਰ ਸਿੰਘ ਵਾਸੀ ਪਿੰਡ ਮਾੜੀ ਗੋੜ ਸਿੰਘ ਭਿੱਖੀਵਿੰਡ ਤੋਂ ਅੰਮ੍ਰਿਤਸਰ ਵੱਲ ਨੂੰ ਜਾ ਰਹੇ ਸਨ। ਜਦੋਂ ਉਹ ਬੀਐਸਐਫ ਛਾਉਣੀ ਨੇੜੇ ਪਹੁੰਚੇ ਤਾਂ ਪਿੱਛੋਂ ਆ ਰਹੀ ਆਈ-ਟਵੰਟੀ ਕਾਰ ਨੇ ਕਥਿਤ ਤੌਰ ‘ਤੇ ਓਵਰਟੇਕ ਕਰਨ ਦੀ ਕੋਸ਼ਿਸ਼ ਦੌਰਾਨ ਉਨ੍ਹਾਂ ਦੀ ਕਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਕਾਰਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਅਤੇ ਸਵਿਫਟ ਕਾਰ ਵਿੱਚ ਸਵਾਰ ਤਿੰਨੇ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਤੁਰੰਤ ਭਿੱਖੀਵਿੰਡ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ।
ਚਸ਼ਮਦੀਦ ਸਰਗੁਣ ਸਿੰਘ ਨੇ ਦੱਸਿਆ ਕਿ ਉਹ ਚਾਵਲਾ ਪੁਆਇੰਟ, ਅੰਮ੍ਰਿਤਸਰ ਰੋਡ ‘ਤੇ ਮੌਜੂਦ ਸੀ। ਉਸਦੇ ਅਨੁਸਾਰ ਆਈ-20 ਕਾਰ ਨੇ ਪਹਿਲਾਂ ਇੱਕ ਮੋਟਰਸਾਈਕਲ ਨੂੰ ਟੱਕਰ ਮਾਰੀ ਅਤੇ ਇਸ ਤੋਂ ਬਾਅਦ ਬੀਐਸਐਫ ਛਾਉਣੀ ਨੇੜੇ ਸਵਿਫਟ ਕਾਰ ਨਾਲ ਭਿਆਨਕ ਟੱਕਰ ਹੋ ਗਈ। ਉਸਨੇ ਇਹ ਵੀ ਦੱਸਿਆ ਕਿ ਹਰਿਆਣਾ ਨੰਬਰ ਵਾਲੀ ਕਾਰ ਦਾ ਕੁਝ ਹੋਰ ਕਾਰਾਂ ਵੱਲੋਂ ਪਿੱਛਾ ਕੀਤਾ ਜਾ ਰਿਹਾ ਸੀ ਅਤੇ ਹਾਦਸੇ ਤੋਂ ਤੁਰੰਤ ਬਾਅਦ ਪਿੱਛੇ ਆਈਆਂ ਕਾਰਾਂ ਵਿੱਚ ਸਵਾਰ ਵਿਅਕਤੀ ਆਈ-20 ਵਿੱਚ ਸਵਾਰ ਨੌਜਵਾਨਾਂ ਨੂੰ ਆਪਣੇ ਨਾਲ ਲੈ ਕੇ ਮੌਕੇ ਤੋਂ ਚਲੇ ਗਏ।
ਦੂਜੇ ਪਾਸੇ ਜ਼ਖ਼ਮੀਆਂ ਵਿੱਚੋਂ ਇੱਕ ਦੇ ਰਿਸ਼ਤੇਦਾਰ ਗੁਰਤਾਜ ਸਿੰਘ ਨੇ ਦਾਅਵਾ ਕੀਤਾ ਕਿ ਹਰਿਆਣਾ ਨੰਬਰ ਵਾਲੀ ਕਾਰ ਵਿੱਚ ਸਵਾਰ ਵਿਅਕਤੀਆਂ ਨੂੰ ਸੀਆਈਏ ਸਟਾਫ ਵੱਲੋਂ ਹਿਰਾਸਤ ਵਿੱਚ ਲਿਆ ਗਿਆ ਹੈ। ਹਾਲਾਂਕਿ ਇਸ ਸਬੰਧੀ ਅਧਿਕਾਰਕ ਪੁਸ਼ਟੀ ਨਹੀਂ ਹੋਈ। ਉਨ੍ਹਾਂ ਕਿਹਾ ਕਿ ਥਾਣਾ ਭਿੱਖੀਵਿੰਡ ਦੀ ਪੁਲੀਸ ਮੌਕੇ ‘ਤੇ ਪਹੁੰਚ ਗਈ ਸੀ, ਪਰ ਘਟਨਾ ਸਬੰਧੀ ਕੋਈ ਅਧਿਕਾਰਕ ਜਾਣਕਾਰੀ ਨਹੀਂ ਦਿੱਤੀ ਜਾ ਰਹੀ।ਉੱਧਰ ਮੌਕੇ ‘ਤੇ ਮੌਜੂਦ ਏਐਸਆਈ ਜਸਵੰਤ ਸਿੰਘ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਣ ਉਪਰੰਤ ਪੁਲੀਸ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਦੋਵੇਂ ਹਾਦਸਾਗ੍ਰਸਤ ਕਾਰਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ। ਉਨ੍ਹਾਂ ਕਿਹਾ ਕਿ ਅਜੇ ਤੱਕ ਕਿਸੇ ਵੀ ਧਿਰ ਵੱਲੋਂ ਲਿਖਤੀ ਸ਼ਿਕਾਇਤ ਨਹੀਂ ਦਿੱਤੀ ਗਈ। ਜਿਵੇਂ ਹੀ ਕੋਈ ਸ਼ਿਕਾਇਤ ਪ੍ਰਾਪਤ ਹੁੰਦੀ ਹੈ, ਉਸ ਦੀ ਜਾਂਚ ਕਰਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਫਿਲਹਾਲ ਪੁਲੀਸ ਵੱਲੋਂ ਹਾਦਸੇ ਦੇ ਸਾਰੇ ਪੱਖਾਂ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਤੋਂ ਬਾਅਦ ਹੀ ਹਾਦਸੇ ਦੇ ਅਸਲ ਕਾਰਨਾਂ ਬਾਰੇ ਸਪੱਸ਼ਟ ਤਸਵੀਰ ਸਾਹਮਣੇ ਆ ਸਕੇਗੀ।

LEAVE A REPLY

Please enter your comment!
Please enter your name here