ਪੰਜਾਬ ਜੰਡਿਆਲਾ ਗੁਰੂ ’ਚ ਨੌਜਵਾਨ ਦੀ ਸ਼ੱਕੀ ਹਾਲਤ ’ਚ ਮੌਤ/ ਮੋਟਰ ਦੇ ਕਮਰੇ ’ਚ ਬਰਾਮਦ ਹੋਈ ਲਾਸ਼/ ਪਰਿਵਾਰ ਵੱਲੋਂ ਕਤਲ ਦਾ ਸ਼ੱਕ, ਪੁਲਿਸ ਕਰ ਰਹੀ ਜਾਂਚ By admin - July 16, 2026 0 2 Facebook Twitter Pinterest WhatsApp ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਪਿੰਡ ਮੱਲੀਆਂ ਵਿਖੇ ਖੇਤਾਂ ਵਿੱਚ ਬਣੇ ਮੋਟਰ ਦੇ ਕਮਰੇ ਵਿੱਚੋਂ ਇੱਕ 28 ਸਾਲਾ ਨੌਜਵਾਨ ਦੀ ਲਾਸ਼ ਬਰਾਮਦ ਹੋਈ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਕਸ਼ਮੀਰ ਸਿੰਘ, ਵਾਸੀ ਪਿੰਡ ਥੋਥੀਆ ਵਜੋਂ ਹੋਈ ਹੈ। ਪਰਿਵਾਰ ਮੁਤਾਬਪਕ ਮ੍ਰਿਤਕ 3 ਬੱਚਿਆਂ ਦਾ ਬਾਪ ਸੀ ਅਤੇ ਨਸ਼ੇ ਕਰਨ ਦਾ ਆਦੀ ਸੀ। ਪਰਿਵਾਰ ਨੇ ਕਤਲ ਦੀ ਸ਼ੰਕਾ ਜਾਹਰ ਕੀਤਾ ਹੈ। ਮੌਕੇ ਤੇ ਪਹੁੰਚੀ ਜੰਡਿਆਲਾ ਗੁਰੂ ਪੁਲਿਸ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ 13 ਜੁਲਾਈ ਦੀ ਸ਼ਾਮ ਮੋਟਰਸਾਈਕਲ ‘ਤੇ ਘਰੋਂ ਕਿਸੇ ਨਿੱਜੀ ਕੰਮ ਲਈ ਜੰਡਿਆਲਾ ਗੁਰੂ ਗਿਆ ਸੀ, ਪਰ ਉਸ ਤੋਂ ਬਾਅਦ ਘਰ ਵਾਪਸ ਨਹੀਂ ਆਇਆ। ਪਰਿਵਾਰ ਵੱਲੋਂ ਦੋ ਦਿਨ ਤੱਕ ਉਸ ਦੀ ਹਰ ਸੰਭਵ ਥਾਂ ‘ਤੇ ਭਾਲ ਕੀਤੀ ਗਈ, ਪਰ ਕੋਈ ਸੁਰਾਗ ਨਹੀਂ ਮਿਲਿਆ। ਬੁੱਧਵਾਰ ਸਵੇਰੇ ਉਸ ਦੀ ਲਾਸ਼ ਖੇਤਾਂ ਵਿੱਚ ਬਣੇ ਮੋਟਰ ਦੇ ਕਮਰੇ ਵਿੱਚੋਂ ਮਿਲੀ ਹੈ। ਮ੍ਰਿਤਕ ਦੀ ਮਾਤਾ ਸੁਖਵਿੰਦਰ ਕੌਰ, ਜੋ ਪਿੰਡ ਥੋਥੀਆ ਦੀ ਮੌਜੂਦਾ ਪੰਚਾਇਤ ਮੈਂਬਰ ਹਨ, ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਪੇਂਟ ਦਾ ਕੰਮ ਕਰਦਾ ਸੀ ਅਤੇ ਕੁਝ ਸਮੇਂ ਤੋਂ ਮਾਨਸਿਕ ਤਣਾਅ ਵਿੱਚ ਰਹਿੰਦਾ ਸੀ। ਉਨ੍ਹਾਂ ਇਹ ਵੀ ਦੱਸਿਆ ਕਿ ਉਹ ਨਸ਼ੇ ਦਾ ਆਦੀ ਸੀ। ਗੁਰਪ੍ਰੀਤ ਸਿੰਘ ਆਪਣੇ ਪਿੱਛੇ ਪਤਨੀ ਅਤੇ ਤਿੰਨ ਧੀਆਂ ਛੱਡ ਗਿਆ ਹੈ, ਜਿਨ੍ਹਾਂ ਵਿੱਚੋਂ ਸਭ ਤੋਂ ਛੋਟੀ ਧੀ ਦਾ ਜਨਮ ਸਿਰਫ਼ ਪੰਜ ਦਿਨ ਪਹਿਲਾਂ ਹੀ ਹੋਇਆ ਸੀ। ਘਟਨਾ ਸਥਾਨ ‘ਤੇ ਮੌਜੂਦ ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਮ੍ਰਿਤਕ ਦੇ ਸਿਰ ‘ਤੇ ਗੰਭੀਰ ਸੱਟਾਂ ਦੇ ਨਿਸ਼ਾਨ ਸਨ ਅਤੇ ਉਨ੍ਹਾਂ ਨੂੰ ਸ਼ੱਕ ਹੈ ਕਿ ਉਸ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤਾ ਗਿਆ ਹੈ। ਹਾਲਾਂਕਿ ਪੁਲਿਸ ਨੇ ਇਸ ਮਾਮਲੇ ਵਿੱਚ ਅਜੇ ਕਿਸੇ ਵੀ ਸੰਭਾਵਨਾ ਦੀ ਪੁਸ਼ਟੀ ਨਹੀਂ ਕੀਤੀ ਅਤੇ ਪੋਸਟਮਾਰਟਮ ਰਿਪੋਰਟ ਦੀ ਉਡੀਕ ਕੀਤੀ ਜਾ ਰਹੀ ਹੈ। ਜਾਂਚ ਅਧਿਕਾਰੀ ਹਰਜਿੰਦਰ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਹੋ ਸਕੇਗਾ। ਪੁਲਿਸ ਵੱਲੋਂ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ ਅਤੇ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ।