ਗੁਰਦਾਸਪੁਰ ਵਿਖੇ ਸੇਵਾਮੁਕਤ ਇੰਜੀਨੀਅਰਾਂ ਦਾ ਪ੍ਰਦਰਸ਼ਨ/ ਪੰਜਾਬ ਸਰਕਾਰ ’ਤੇ ਲਾਏ ਵਾਅਦਾ ਖਿਲਾਫੀ ਦੇ ਇਲਜ਼ਾਮ/ ਮੰਗਾਂ ਨਾ ਮੰਨਣ ਤੇ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ

0
3

ਸੇਵਾ ਮੁਕਤ ਇੰਜੀਨੀਅਰਾਂ ਦੀ ਜਥੇਬੰਦੀ “ਇੰਜੀਨੀਅਰਜ਼ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਅਤੇ ਸੇਵਾ ਨਿਭਾਅ ਰਹੇ ਇੰਜੀਨੀਅਰਾਂ ਦੀ ਜਥੇਬੰਦੀ “ਜਲ ਸਰੋਤ ਵਿਭਾਗ ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਅੱਜ ਗੁਰਦਾਸਪੁਰ ਵਿਖੇ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪਹੁੰਚੇ ਬੁਲਾਰਿਆਂ ਨੇ ਸਰਕਾਰ ਉਤੇ ਉਨ੍ਹਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਲਾਉਂਦਿਆਂ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਦਿੱਤੀ।
ਆਗੂਆਂ ਨੇ ਕਿਹਾ ਕਿ ਸਰਕਾਰ ਦੇ ਲਾਰਿਆਂ ਤੋਂ ਅੱਗ ਕੇ ਉਹ 17 ਜੁਲਾਈ ਨੂੰ ਜਿਲ੍ਹਾ ਪ੍ਰਸਾਸ਼ਨ ਦਫਤਰਾਂ ਮੂਹਰੇ ਕਾਲਾ ਦਿਵਸ ਮਨਾਉਣਗੇ ਅਤੇ 7 ਅਗੱਸਤ ਨੂੰ ਕੰਮ ਕਾਜ ਬੰਦ ਕਰ ਕੇ  ਚੰਡੀਗੜ੍ਹ ਵਿਖੇ ਕੀਤੀ ਜਾਣ ਵਾਲੀ ਮਹਾਂ ਰੈਲੀ ਵਿੱਚ ਸ਼ਮੂਲੀਅਤ ਕਰਨਗੇ। ਬੁਲਾਰਿਆਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਹੁਣ ਵੀ ਮੰਗਾਂ ਨਾ ਮੰਨੀਆਂ ਤਾਂ ਮੁਕੰਮਲ ਕੰਮ ਤੌਰ ਠੱਪ ਕਰ ਕੇ ਵੱਡਾ ਸੰਘਰਸ਼ ਵਿੱਢਿਆ ਜਾਵੇਗਾ, ਜਿਸ ਦੀ ਜ਼ਿੰਮੇਵਾਰ ਖੁਦ ਸਰਕਾਰ ਹੋਵੇਗੀ।

LEAVE A REPLY

Please enter your comment!
Please enter your name here