ਅੰਮ੍ਰਿਤਸਰ ਪੁਲਿਸ ਨੇ ਇਕ ਅਜਿਹਾ ਸਖਸ਼ ਨੂੰ ਗ੍ਰਿਫਤਾਰ ਕੀਤਾ ਐ, ਜੋ ਨਕਲੀ ਪੁਲਿਸ ਵਾਲਾ ਬਣ ਕੇ ਚੋਰੀ ਦੀਆਂ ਘਟਨਾਵਾਂ ਨੂੰ ਅੰਜ਼ਾਮ ਦਿੰਦਾ ਸੀ। ਪੁਲਿਸ ਨੇ ਮੁਲਜਮ ਨੂੰ ਚੋਰੀ ਦੇ ਐਕਟਿਵਾ ਤੇ ਘੁੰਮਦੇ ਨੂੰ ਗ੍ਰਿਫਤਾਰ ਕੀਤਾ ਐ। ਕਾਬੂ ਕੀਤੇ ਮੁਲਜਮ ਦੀ ਪਛਾਣ ਗੁਰਪ੍ਰੀਤ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਅੰਮ੍ਰਿਤਸਰ ਵਜੋਂ ਹੋਈ ਐ। ਪੁਲਿਸ ਨੇ ਇਸ ਕੋਲੋਂ ਚੋਰੀਸ਼ੁਦਾ ਐਕਟਿਵਾ ਤੋਂ ਇਲਾਵਾ ਇਕ ਪੰਜਾਬ ਪੁਲਿਸ ਦੇ ਬੱਕਲ ਵਾਲੀ ਕਾਲੀ ਬੈਲਟ ਅਤੇ ਜਾਅਲੀ ਪੁਲਿਸ ਦਾ ਆਈਡੀ ਕਾਰਡ ਵੀ ਬਰਾਮਦ ਕੀਤਾ ਐ। ਜਾਣਕਾਰੀ ਅਨੁਸਾਰ ਸਥਾਨਕ ਪੁਲਿਸ ਦੇ ਏਐਸਆਈ ਹਰਜਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਮਾਲ ਰੋਡ ਤੇ ਸਥਿਤ ਠੰਡੀ ਖੂਹੀ ਇਲਾਕੇ ਵਿਚ ਉਕਤ ਮੁਲਜਮ ਨੂੰ ਸ਼ੱਕ ਦੇ ਆਧਾਰ ਤੇ ਰੋਕ ਕੇ ਪੁਛਗਿੱਛ ਕੀਤੀ, ਜਿਸ ਦੌਰਾਨ ਉਹ ਆਪਣੇ ਕੋਲ ਮੌਜੂਦ ਐਕਟਿਵਾ ਤੇ ਪੁਲਿਸ ਨਾਲ ਸਬੰਧਤ ਸਾਜੋ ਸਾਮਾਨ ਬਾਰੇ ਪੁਖਤਾ ਜਾਣਕਾਰੀ ਨਹੀਂ ਸਕਿਆ ਅਤੇ ਜਦੋਂ ਪੁਲਿਸ ਨੇ ਬਾਰੀਕੀ ਨਾਲ ਜਾਂਚ ਕੀਤੀ ਤਾਂ ਸਾਰੇ ਮਾਮਲੇ ਦਾ ਖੁਲਾਸਾ ਹੋ ਗਿਆ। ਪੁਲਿਸ ਨੇ ਮੁਲਜਮ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ। ਪੁਲਿਸ ਵੱਲੋਂ ਮੁਲਜਮ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰ ਕੇ ਪੁਛਗਿੱਛ ਕੀਤੀ ਜਾਵੇਗੀ, ਜਿਸ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਐ।