ਮੋਗਾ ਪੁਲਿਸ ਦਾ ਸਮਾਜ ਵਿਰੋਧੀ ਅਨਸਰਾਂ ’ਤੇ ਐਕਸ਼ਨ/ ਵੱਖ-ਵੱਖ ਮਾਮਲਿਆਂ ’ਚ 10 ਮੁਲਜ਼ਮ ਕਾਬੂ/ ਹੈਰੋਇਨ, ਡਰੱਗ ਮਨੀ ਤੇ ਹਥਿਆਰ ਬਰਾਮਦ

0
2

ਮੋਗਾ ਪੁਲਿਸ ਨੇ ਅਪਰਾਧਿਕ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਡੀ ਸਫਲਤਾ ਹਾਸਲ ਕਰਦਿਆਂ ਵੱਖ-ਵੱਖ ਮਾਮਲਿਆਂ ਵਿੱਚ 10 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮਾਂ ਕੋਲੋਂ ਹੈਰੋਇਨ, ਡਰੱਗ ਮਨੀ, ਚੋਰੀਸ਼ੁਦਾ ਵਾਹਨ ਅਤੇ ਤੇਜ਼ਧਾਰ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਡੀਐਸਪੀ ਸਿਟੀ ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਮੋਗਾ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ ਜੋ ਆਉਂਦੇ ਦਿਨਾਂ ਦੌਰਾਨ ਵੀ ਇਸੇ ਤਰ੍ਹਾਂ ਜਾਰੀ ਰਹੇਗੀ।
ਉਨ੍ਹਾਂ ਦੱਸਿਆ ਕਿ ਥਾਣਾ ਸਿਟੀ ਮੋਗਾ ਪੁਲਿਸ ਨੇ ਲੁੱਟ ਦੇ ਮਾਮਲੇ ਵਿੱਚ ਹਰਮਨਜੀਤ ਸਿੰਘ ਅਤੇ ਦਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ। ਇਸੇ ਤਰ੍ਹਾਂ ਚੋਰੀ ਦੇ ਇੱਕ ਹੋਰ ਮਾਮਲੇ ਵਿੱਚ ਹੁਸਨਪ੍ਰੀਤ ਸਿੰਘ ਅਤੇ ਜਸਕਰਨ ਸਿੰਘ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਇੱਕ ਸਕਾਰਪੀਓ ਗੱਡੀ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਉੱਥੇ ਹੀ ਥਾਣਾ ਸਿਟੀ ਸਾਊਥ ਪੁਲਿਸ ਨੇ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਰਾਜਵੀਰ ਸਿੰਘ ਅਤੇ ਅਰਸ਼ਪ੍ਰੀਤ ਸਿੰਘ ਨੂੰ 100 ਗ੍ਰਾਮ ਹੈਰੋਇਨ ਅਤੇ 21,700 ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਇਸ ਤੋਂ ਇਲਾਵਾ ਡਕੈਤੀ ਦੀ ਯੋਜਨਾ ਬਣਾਉਣ ਦੇ ਦੋਸ਼ ਹੇਠ ਭਗਵਾਨ ਦਾਸ, ਇੰਦਰਜੀਤ ਸਿੰਘ, ਸਤਨਪ੍ਰੀਤ ਸਿੰਘ ਅਤੇ ਸੁਖਪ੍ਰੀਤ ਸਿੰਘ ਨੂੰ ਵੀ ਕਾਬੂ ਕੀਤਾ ਗਿਆ ਹੈ। ਪੁਲਿਸ ਨੇ ਉਨ੍ਹਾਂ ਕੋਲੋਂ ਇੱਕ ਕਾਪਾ, ਲੋਹੇ ਦੇ ਖੰਡੇ ਅਤੇ ਇੱਕ ਲੋਹੇ ਦਾ ਖੁਰਚਣਾ ਬਰਾਮਦ ਕੀਤਾ ਹੈ। ਡੀਐਸਪੀ ਨੇ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ।ਪੁਲਿਸ ਨੇ ਸਾਰੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਹੈ ਅਤੇ ਉਨ੍ਹਾਂ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਨੂੰ ਉਮੀਦ ਹੈ ਕਿ ਪੁੱਛਗਿੱਛ ਦੌਰਾਨ ਹੋਰ ਵੀ ਅਹਿਮ ਖੁਲਾਸੇ ਹੋ ਸਕਦੇ ਹਨ।

LEAVE A REPLY

Please enter your comment!
Please enter your name here