ਪੰਜਾਬ ਮੰਡੀ ਗੋਬਿੰਦਗੜ੍ਹ ’ਚ ਨਸ਼ੇ ਬੁਝਾਇਆ ਇਕ ਹੋਰ ਘਰ ਦਾ ਚਿਰਾਗ/ ਨਸ਼ੇ ਦੀ ਓਵਰਡੋਜ਼ ਨਾਲ 20 ਸਾਲਾ ਨੌਜਵਾਨ ਦੀ ਮੌਤ/ ਪਰਿਵਾਰ ਨੇ ਨਸ਼ਿਆਂ ਖਿਲਾਫ ਕਾਰਵਾਈ ਦੀ ਮੰਗ By admin - July 17, 2026 0 2 Facebook Twitter Pinterest WhatsApp ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਦੀ ਸਖਤੀ ਦੇ ਬਾਵਜੂਦ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਰੁਕ ਨਹੀਂ ਰਿਹਾ। ਤਾਜ਼ਾ ਮਾਮਲਾ ਫਤਹਿਗੜ੍ਹ ਸਾਹਿਬ ਦੇ ਉਦਯੋਗਿਕ ਸ਼ਹਿਰ ਮੰਡੀ ਗੋਬਿੰਦਗੜ੍ਹ ਦੇ ਸੰਤ ਨਗਰ ਇਲਾਕੇ ਤੋਂ ਸਾਹਮਣੇ ਆਇਆ ਹੈ ਜਿੱਥੇ 20 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਖਿਲਾਫ ਗਿਲਾ ਜਾਹਰ ਕਰਦਿਆਂ ਪ੍ਰਸ਼ਾਸਨ ਤੋਂ ਨਸ਼ਿਆਂ ਖਿਲਾਫ ਬਣਦੀ ਕਾਰਵਾਈ ਦੀ ਮੰਗ ਕੀਤੀ ਹੈ। ਪੀੜਤ ਪਰਿਵਾਰ ਨੇ ਕਿਹਾ ਕਿ ਜੇਕਰ ਇਲਾਕੇ ਦੇ ਆਮ ਲੋਕਾਂ ਨੂੰ ਨਸ਼ਾ ਵਿਕਣ ਵਾਲੀਆਂ ਥਾਵਾਂ ਦਾ ਪਤਾ ਹੈ ਤਾਂ ਪ੍ਰਸ਼ਾਸਨ ਨੂੰ ਇਹ ਸਭ ਕਿਉਂ ਦਿਖਾਈ ਨਹੀਂ ਦਿੰਦਾ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦਾ ਖੁਫੀਆ ਤੰਤਰ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕਾ ਹੈ ਅਤੇ ਪੁਲਿਸ ਪ੍ਰਸ਼ਾਸਨ ਆਪਣੀ ਜ਼ਿੰਮੇਵਾਰੀ ਨਿਭਾਉਣ ਵਿੱਚ ਨਾਕਾਮ ਹੈ। ਜਦੋਂ ਪੱਤਰਕਾਰਾਂ ਨੇ ਪੁੱਛਿਆ ਕਿ ਤੁਸੀਂ ਤਾਂ ਖ਼ੁਦ ‘ਆਪ’ ਪਾਰਟੀ ਨਾਲ ਜੁੜੇ ਹੋਏ ਹੋ, ਤਾਂ ਪੀੜਤ ਪਿਤਾ ਨੇ ਕਿਹਾ ਕਿ ਅਸੀਂ ਅੱਜ ਵੀ ਪਾਰਟੀ ਦੇ ਨਾਲ ਹਾਂ, ਪਰ ਸੱਚਾਈ ਇਹ ਹੈ ਕਿ ਸਰਕਾਰ ਨੇ ਨਸ਼ੇ ਨੂੰ ਨੱਥ ਪਾਉਣ ਲਈ 100 ਵਿੱਚੋਂ ਸਿਰਫ਼ 1 ਫ਼ੀਸਦੀ ਕੰਮ ਹੀ ਕੀਤਾ ਹੋਵੇਗਾ। ਜ਼ਮੀਨੀ ਪੱਧਰ ‘ਤੇ ਸਰਕਾਰ ਦੀ ‘ਨਸ਼ੇ ਵਿਰੁੱਧ ਜੰਗ’ ਬਿਲਕੁਲ ਫੇਲ ਸਾਬਤ ਹੋਈ ਹੈ।