ਆਮ ਆਦਮੀ ਪਾਰਟੀ ਦਾ ਸੁਖਬੀਰ ਬਾਦਲ ਵੱਲ ਨਿਸ਼ਾਨਾ/ ਧਰਮ ਯੁੱਧ ਮੋਰਚੇ ਬਾਰੇ ਬਿਆਨ ’ਤੇ ਚੁੱਕੇ ਸਵਾਲ/ ਧਰਮ ਦੇ ਨਾਮ ’ਤੇ ਗੁੰਮਰਾਹ ਦੀ ਕੋਸ਼ਿਸ਼ ਦੇ ਲਾਏ ਇਲਜ਼ਾਮ

0
3

ਆਮ ਆਦਮੀ ਪਾਰਟੀ ਨੇ ਧਰਮ ਯੁੱਧ ਮੋਰਚੇ ਨੂੰ ਲੈ ਕੇ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੂੰ ਨਿਸ਼ਾਨੇ ਤੇ ਲਿਆ ਹੈ। ਚੰਡੀਗੜ੍ਹ ਵਿਖੇ ਕੀਤੀ ਗਈ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਪ ਪੰਜਾਬ ਦੇ ਜਨਰਲ ਸਕੱਤਰ ਬਲਤੇਜ ਪੰਨੂ ਨੇ ਕਿਹਾ ਕਿ ਸੁਖਬੀਰ ਬਾਦਲ ਨੇ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਧਰਮ ਯੁੱਧ ਮੋਰਚੇ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਵਿਚ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਧਰਮ ਦੀ ਰਾਜਨੀਤੀ ਕਰ ਕੇ ਲੋਕਾਂ ਨੂੰ ਗੁਮਰਾਹ ਕੀਤਾ ਹੈ।
ਸਾਲ 2015 ਦੀਆਂ ਘਟਨਾਵਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਵੇਲੇ ਹੀ ਪੰਜਾਬ ਵਿੱਚ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਵਾਪਰੀਆਂ ਸਨ। ਉਸ ਸਮੇਂ ਦੀ ਅਕਾਲੀ ਸਰਕਾਰ ਨੇ ਨਾ ਸਿਰਫ਼ ਇਨ੍ਹਾਂ ਮਾਮਲਿਆਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ, ਸਗੋਂ ਸਾਜ਼ਿਸ਼ ਤਹਿਤ ਅਹਿਮ ਸਬੂਤਾਂ ਨੂੰ ਵੀ ਮਿਟਾ ਦਿੱਤਾ।
ਉਨ੍ਹਾਂ ਅੱਗੇ ਕਿਹਾ ਕਿ ਤਤਕਾਲੀਨ ਸਰਕਾਰ ਨੇ ਇਨਸਾਫ਼ ਕਰਨ ਦੀ ਬਜਾਏ, ਘਟਨਾ ਲਈ ਜ਼ਿੰਮੇਵਾਰ ਦੋਸ਼ੀ ਪੁਲਿਸ ਅਫ਼ਸਰਾਂ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ। ਸੁਖਬੀਰ ਬਾਦਲ ‘ਤੇ ਸਿੱਧਾ ਹਮਲਾ ਬੋਲਦਿਆਂ ਉਨ੍ਹਾਂ ਕਿਹਾ ਕਿ ਹੁਣ ਜਦੋਂ ਵਿਸ਼ੇਸ਼ ਜਾਂਚ ਟੀਮ ਨੇ ਸੁਖਬੀਰ ਸਿੰਘ ਬਾਦਲ ਨੂੰ ਤਲਬ ਕੀਤਾ ਹੈ, ਤਾਂ ਅਕਾਲੀ ਦਲ ਦੀਆਂ ਨਾਕਾਮੀਆਂ ਅਤੇ ਸਾਜ਼ਿਸ਼ਾਂ ਜਨਤਾ ਦੇ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾਇਆ ਹੈ ਅਤੇ ਸੱਤਾ ਦਾ ਆਨੰਦ ਮਾਣਿਆ ਹੈ, ਪਰ ਹੁਣ ਉਨ੍ਹਾਂ ਦੇ ਗੁਨਾਹਾਂ ਦਾ ਹਿਸਾਬ ਦੇਣ ਦਾ ਸਮਾਂ ਆ ਗਿਆ

LEAVE A REPLY

Please enter your comment!
Please enter your name here