ਪੰਜਾਬ ਹੁਸ਼ਿਆਰਪੁਰ ’ਚ ਖੰਭੇ ਨਾਲ ਟਕਰਾਈ ਸਕੂਲੀ ਬੱਸ/ ਬੱਚਿਆਂ ਦਾ ਜਾਨੀ ਨੁਕਸਾਨ ਤੋਂ ਰਿਹਾ ਬਚਾਅ/ ਡਰਾਈਵਰ ਦੇ ਨਸ਼ੇ ’ਚ ਹੋਣ ਦੇ ਚਰਚੇ By admin - July 18, 2026 0 3 Facebook Twitter Pinterest WhatsApp ਹੁਸ਼ਿਆਰਪੁਰ ਵਿਚ ਅੱਜ ਉਸ ਵੇਲੇ ਵੱਡਾ ਹਾਦਸਾ ਟੱਲ ਗਿਆ ਜਦੋਂ ਬੱਚਿਆਂ ਨੂੰ ਘਰ ਜਾ ਰਹੀ ਨਿੱਜੀ ਸਕੂਲ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਜਾਣਕਾਰੀ ਅਨੁਸਾਰ ਨਿੱਜੀ ਸਕੂਲ ਦੀ ਬੱਸ ਕਰੀਬ 4 ਵਜੇ ਦੇ ਕਰੀਬ ਬੱਚਿਆਂ ਨੂੰ ਘਰ ਛੱਡਣ ਜਾ ਰਹੀ ਸੀ ਕਿ ਪਿੰਡ ਆਨੰਦਗੜ੍ਹ ਨੇੜੇ ਬਿਜਲੀ ਦੇ ਖੰਭੇ ਨਾਲ ਟਕਰਾਅ ਗਈ। ਹਾਦਸੇ ਵੇਲੇ ਬੱਸ ਵਿਚ 20 ਬੱਚੇ ਸਵਾਰ ਸਨ ਜਿਨ੍ਹਾਂ ਦਾ ਸੱਟ ਬਗੈਰਾ ਲੱਗਣ ਤੋਂ ਬਚਾਅ ਰਿਹਾ ਹੈ। ਗਨੀਮਤ ਇਹ ਰਹੀ ਕਿ ਹਾਦਸੇ ਵੇਲੇ ਬਿਜਲੀ ਬੰਦ ਸੀ, ਨਹੀਂ ਤਾਂ ਵੱਡਾ ਨੁਕਸਾਨ ਹੋ ਸਕਦਾ ਸੀ। ਪੁਲਿਸ ਨੇ ਡਰਾਈਵਰ ਨੂੰ ਹਿਰਾਸਤ ਵਿਚ ਲੈ ਕੇ ਡੋਪ ਟੈਸਟ ਕਰਵਾਇਆ ਗਿਆ, ਜਿਸ ਵਿਚ ਡਰਾਈਵਰ ਨੇ ਨਸ਼ਾ ਕਰਨ ਦੀ ਗੱਲ਼ ਸਾਹਮਣੇ ਆਈ ਹੈ। ਪੁਲਿਸ ਨੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਡਰਾਈਵਰ ਦੀ ਪਛਾਣ ਵਿਕਾਸ ਪੁੱਤਰ ਵੀਰਪਾਲ, ਪਿੰਡ ਬੜੀ ਬੱਸੀ ਵਜੋਂ ਹੋਈ ਹੈ। ਪੁਲਿਸ ਨੇ ਡਰਾਈਵਰ ਨੂੰ ਹਿਰਾਸਤ ਵਿਚ ਲੈ ਕੇ ਡੋਪ ਟੈਸਟ ਕਰਵਾਇਆ, ਜਿਸ ਵਿਚ ਨਸ਼ੇ ਕੀਤੇ ਹੋਣ ਦੀ ਗੱਲ ਸਾਹਮਣੇ ਆਈ ਹੈ। ਪੁਲਿਸ ਨੇ ਡਰਾਈਵਰ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।