ਪੰਜਾਬ ਜਲਾਲਾਬਾਦ ’ਚ ਨਾਜਾਇਜ਼ ਕਬਜ਼ੇ ਨੂੰ ਲੈ ਕੇ ਵਿਵਾਦ/ ਕਬਜ਼ਾ ਹਟਾਉਣ ਦੀ ਕੋਸ਼ਿਸ਼ ਦੌਰਾਨ ਕਈ ਜ਼ਖ਼ਮੀ/ ਪੁਲਿਸ ਨੇ ਜਾਂਚ ਕੀਤੀ ਸ਼ੁਰੂ By admin - July 18, 2026 0 2 Facebook Twitter Pinterest WhatsApp ਜਲਾਲਾਬਾਦ ’ਚ ਲੜਕੀਆਂ ਦੇ ਸਕੂਲ ਨੇੜੇ ਉਸ ਵੇਲੇ ਵੱਡਾ ਹੰਗਾਮਾ ਹੋ ਗਿਆ ਜਦੋਂ ਇੱਥੇ ਘਰ ਦੇ ਬਾਹਰ ਕੀਤੇ ਨਾਜਾਇਜ਼ ਕਬਜ਼ੇ ਨੂੰ ਨਗਰ ਕੌਂਸਲ ਟੀਮ ਨੇ ਤੋੜਣ ਦੀ ਕੋਸ਼ਿਸ਼ ਕੀਤੀ। ਇਸੇ ਦੌਰਾਨ ਦੋਵੇਂ ਧਿਰਾਂ ਵਿਚਾਲੇ ਪਹਿਲਾਂ ਤਿੱਖੀ ਬਹਿਸ਼ ਹੋਈ ਅਤੇ ਫਿਰ ਗੱਲ ਹਿੰਸਕ ਝੜਪ ਤਕ ਅੱਪੜ ਗਈ। ਇਸ ਝਗੜੇ ਵਿਚ ਨਗਰ ਕੌਂਸਲ ਕਰਮਚਾਰੀਆਂ ਤੋਂ ਇਲਾਵਾ ਕਈ ਹੋਰ ਲੋਕ ਜ਼ਖਮੀ ਹੋ ਗਏ। ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਦੋਵਾਂ ਧਿਰਾਂ ਦੇ ਬਿਆਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਨਗਰ ਕੌਂਸਲ ਅਧਿਕਾਰੀਆਂ ਮੁਤਾਬਕ ਉਨ੍ਹਾਂ ਵੱਲੋਂ ਪਹਿਲਾਂ ਹੀ ਨੋਟਿਸ ਜਾਰੀ ਕੀਤਾ ਗਿਆ ਸੀ। ਨੋਟਿਸ ਦੇ ਬਾਵਜੂਦ ਕੋਈ ਸੁਣਵਾਈ ਨਾ ਹੋਣ ‘ਤੇ ਨਗਰ ਕੌਂਸਲ ਦੀ ਟੀਮ ਜੇਸੀਬੀ ਮਸ਼ੀਨ ਨਾਲ ਮੌਕੇ ‘ਤੇ ਪਹੁੰਚੀ ਅਤੇ ਨਾਜਾਇਜ਼ ਨਿਰਮਾਣ ਹਟਾਉਣ ਲਈ ਪਹੁੰਚੀ ਸੀ। ਇਸ ਦੌਰਾਨ ਦੋਵੇਂ ਪੱਖਾਂ ਵਿਚਾਲੇ ਤਿੱਖੀ ਬਹਿਸ ਹੋ ਗਈ, ਜੋ ਬਾਅਦ ਵਿੱਚ ਝੜਪ ਵਿੱਚ ਤਬਦੀਲ ਹੋ ਗਈ। ਇਸ ਝੜਪ ਦੌਰਾਨ ਨਗਰ ਕੌਂਸਲ ਦੇ ਕਰਮਚਾਰੀਆਂ ਸਮੇਤ ਕੁਝ ਹੋਰ ਲੋਕਾਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ ਹੈ। ਫਿਲਹਾਲ ਇਸ ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਦੇ ਦਿੱਤੀ ਗਈ ਹੈ ਅਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਨਗਰ ਕੌਂਸਲ ਦੇ ਸੀਈਓ ਰੋਹਿਤ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਬੰਧਤ ਵਿਅਕਤੀ ਨੇ ਕਾਫ਼ੀ ਸਮੇਂ ਤੋਂ ਆਪਣੇ ਘਰ ਦੇ ਬਾਹਰ ਸਰਕਾਰੀ ਜ਼ਮੀਨ ‘ਤੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਸੀ। ਪਹਿਲਾਂ ਉੱਥੇ ਇੱਟਾਂ ਰੱਖੀਆਂ ਗਈਆਂ, ਫਿਰ ਸ਼ੈੱਡ ਬਣਾਇਆ ਗਿਆ ਅਤੇ ਬਾਅਦ ਵਿੱਚ ਗੇਟ ਵੀ ਲਗਾ ਦਿੱਤਾ ਗਿਆ। ਇਸ ਤੋਂ ਇਲਾਵਾ ਉੱਥੇ ਪੱਕਾ ਨਿਰਮਾਣ ਕਰਨ ਦੀ ਤਿਆਰੀ ਵੀ ਕੀਤੀ ਜਾ ਰਹੀ ਸੀ। ਜਦੋਂ ਇਹ ਮਾਮਲਾ ਨਗਰ ਕੌਂਸਲ ਦੇ ਧਿਆਨ ਵਿੱਚ ਆਇਆ ਤਾਂ ਸਬੰਧਤ ਵਿਅਕਤੀ ਨੂੰ ਨੋਟਿਸ ਜਾਰੀ ਕੀਤਾ ਗਿਆ, ਪਰ ਨੋਟਿਸ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਤੋਂ ਬਾਅਦ ਸ਼ੁੱਕਰਵਾਰ ਨੂੰ ਨਗਰ ਕੌਂਸਲ ਦੀ ਟੀਮ ਜੇਸੀਬੀ ਮਸ਼ੀਨ ਨਾਲ ਮੌਕੇ ‘ਤੇ ਪਹੁੰਚੀ ਅਤੇ ਨਾਜਾਇਜ਼ ਕਬਜ਼ਾ ਹਟਾਉਣ ਦੀ ਕਾਰਵਾਈ ਕੀਤੀ। ਦੂਜੇ ਪਾਸੇ, ਕਬਜ਼ਾਧਾਰਕ ਮਨਿੰਦਰ ਕੁਮਾਰ ਅਤੇ ਬੇਦੀ ਲਾਲ ਨੇ ਦੱਸਿਆ ਕਿ ਉਨ੍ਹਾਂ ਦਾ ਇਸ ਥਾਂ ‘ਤੇ ਕਈ ਸਾਲਾਂ ਤੋਂ ਕਬਜ਼ਾ ਹੈ। ਨਗਰ ਕੌਂਸਲ ਵੱਲੋਂ ਉਨ੍ਹਾਂ ਨੂੰ ਜਗ੍ਹਾ ਖਾਲੀ ਕਰਨ ਲਈ ਨੋਟਿਸ ਜਾਰੀ ਕੀਤਾ ਗਿਆ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਉਨ੍ਹਾਂ ਦੇ ਘਰ ਦੇ ਅੱਗੇ ਹੋਰ ਲੋਕਾਂ ਵੱਲੋਂ ਵੀ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ, ਪਰ ਕਾਰਵਾਈ ਸਿਰਫ਼ ਉਨ੍ਹਾਂ ਖ਼ਿਲਾਫ਼ ਹੀ ਕੀਤੀ ਗਈ ਹੈ।