ਮਾਛੀਵਾੜਾ ਸਾਹਿਬ ਤਹਿਸੀਲ ’ਚ ਭ੍ਰਿਸ਼ਟਾਚਾਰ ਨੂੰ ਲੈ ਕੇ ਹੰਗਾਮਾ/ ਸਾਬਕਾ ਸਰਪੰਚ ਨੇ ਸ਼ਰੇਆਮ ਪੈਸੇ ਮੰਗਣ ਦੇ ਲਾਏ ਇਲਜ਼ਾਮ/ ਨਾਇਬ ਤਹਿਸੀਲ ਨੇ ਦੋਸ਼ ਨਕਾਰੇ

0
2

ਪੰਜਾਬ ਸਰਕਾਰ ਵਲੋਂ ਤਹਿਸੀਲਾਂ ਵਿਚ ਭ੍ਰਿਸ਼ਟਾਚਾਰ ਨੂੰ ਮੁਕਤ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਮਾਛੀਵਾੜਾ ਸਬ-ਤਹਿਸੀਲ ਵਿਚ ਸਾਬਕਾ ਸਰਪੰਚ ਨੇ ਹੀ ਇੱਥੇ ਤਾਇਨਾਤ ਨਾਇਬ ਤਹਿਸੀਲਦਾਰ ਅਤੇ ਹੋਰ ਕਰਮਚਾਰੀਆਂ ’ਤੇ ਭ੍ਰਿਸ਼ਟਾਚਾਰ ਕਰਨ ਦੇ ਦੋਸ਼ ਲਗਾਏ ਹਨ। ਪ੍ਰਾਪਰਟੀ ਦਾ ਕਾਰੋਬਾਰ ਕਰਦੇ ਅਤੇ ਸਾਬਕਾ ਸਰਪੰਚ ਅਜਮੇਰ ਸਿੰਘ ਮੁਬਾਰਕਪੁਰ ਦਾ ਇਲਜਾਮ ਹੈ ਕਿ ਨਾਇਬ ਤਹਿਸੀਲਦਾਰ ਨੇ ਉਸ ਤੋਂ 20 ਹਜ਼ਾਰ ਰਿਸ਼ਵਤ ਲਈ ਗਈ ਹੈ। ਸਾਬਕਾ ਸਰਪੰਚ ਨੇ ਤਹਿਸੀਲ ਸ਼ਰੇਆਮ ਭ੍ਰਿਸ਼ਟਾਚਾਰ ਫੈਲਣ ਦੇ ਇਲਜ਼ਾਮ ਲਾਏ ਹਨ। ਦੂਜੇ ਪਾਸੇ ਨਾਇਬ ਤਹਿਸੀਲ ਨੇ ਖੁਦ ਦੇ ਲੱਗੇ ਦੋਸ਼ ਨਕਾਰੇ ਹਨ।
ਮੀਡੀਆ ਦੀ ਮੌਜੂਦਗੀ ਵਿਚ ਨਾਇਬ ਤਹਿਸੀਲਦਾਰ ਹਰਕੀਰਤ ਸਿੰਘ ’ਤੇ ਭ੍ਰਿਸ਼ਟਾਚਾਰ ਕਰ 20 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਸਿੱਧੇ ਦੋਸ਼ ਲਗਾਉਂਦਿਆਂ ਅਜਮੇਰ ਸਿੰਘ ਮੁਬਾਰਕਪੁਰ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਸਨੇ ਰਜਿਸਟਰੀ ਕਰਵਾਈ ਸੀ ਜਿਸ ਵਿਚ ਉਸਨੇ ਨਾਇਬ ਤਹਿਸੀਲਦਾਰ ਨੂੰ 20 ਹਜ਼ਾਰ ਰੁਪਏ ਰਿਸ਼ਵਤ ਲਈ ਗਈ ਹੈ। ਉਸ ਨੇ ਦੋਸ਼ ਲਾਇਆ ਕਿ ਅੱਜ ਜਦੋਂ ਉਹ ਆਪਣੇ ਸਾਥੀ ਨਾਲ ਇੱਕ ਜਮੀਨ ਦੀ ਰਜਿਸਟਰੀ ਕਰਵਾਉਣ ਆਏ ਉਸ ’ਤੇ ਵੀ ਰਿਸ਼ਵਤ ਦੀ ਮਨਸ਼ਾ ਨਾਲ ਇਤਰਾਜ ਲਗਾਏ ਗਏ ਹਨ।
ਉਨ੍ਹਾਂ ਕਿਹਾ ਕਿ ਮਾਛੀਵਾੜਾ ਸਬ ਤਹਿਸੀਲ ਵਿਚ ਇਸ ਸਮੇਂ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੈ ਅਤੇ ਕੋਈ ਵੀ ਕੰਮ ਰਿਸ਼ਵਤ ਦਿੱਤੇ ਬਿਨ੍ਹਾਂ ਨਹੀਂ ਹੁੰਦਾ। ਅਜਮੇਰ ਸਿੰਘ ਨੇ ਕਿਹਾ ਕਿ ਉਸਨੇ ਜਮੀਨ ਦਾ ਇੰਤਕਾਲ ਕਰਵਾਉਣਾ ਸੀ ਜਿਸ ਲਈ ਇੱਕ ਪਟਵਾਰੀ ਵਲੋਂ 15 ਹਜ਼ਾਰ ਰੁਪਏ ਰਿਸ਼ਵਤ ਲਈ ਗਈ ਅਤੇ 15 ਹਜ਼ਾਰ ਰੁਪਏ ਹੋਰ ਮੰਗੇ ਜਾ ਰਹੇ ਸਨ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮਾਛੀਵਾੜਾ ਸਬ-ਤਹਿਸੀਲ ਵਿਚ ਜੋ ਭ੍ਰਿਸ਼ਟ ਅਧਿਕਾਰੀ ਤੇ ਕਰਮਚਾਰੀ ਹਨ ਉਨ੍ਹਾਂ ਨੂੰ ਨੱਥ ਪਾਈ ਜਾਵੇ ਅਤੇ ਇਨ੍ਹਾਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਇਸ ਸਬੰਧੀ ਮੌਕੇ ’ਤੇ ਹੀ ਮੌਜੂਦ ਨਾਇਬ ਤਹਿਸੀਲਦਾਰ ਹਰਕੀਰਤ ਸਿੰਘ ਨੇ ਕਿਹਾ ਕਿ ਉਸਨੇ ਰਜਿਸਟਰੀ ਕਰਨ ਬਦਲੇ 20 ਹਜ਼ਾਰ ਰੁਪਏ ਦੀ ਕੋਈ ਰਿਸ਼ਵਤ ਨਹੀਂ ਲਈ ਅਤੇ ਇਹ ਬਿਲਕੁਲ ਝੂਠੇ ਤੇ ਬੇਬੁਨਿਆਦ ਦੋਸ਼ ਹਨ। ਉਨ੍ਹਾਂ ਕਿਹਾ ਕਿ ਅੱਜ ਜੋ ਰਜਿਸਟਰੀ ਕਰਵਾਉਣ ਆਏ ਹਨ ਉਸਦੇ ਦਸਤਾਵੇਜਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਨਿਯਮਾਂ ਅਨੁਸਾਰ ਹੋਈ ਤਾਂ ਉਹ ਜ਼ਰੂਰ ਕੀਤੀ ਜਾਵੇਗੀ। ਦੂਸਰੇ ਪਾਸੇ ਜਿਸ ਪਟਵਾਰੀ ’ਤੇ ਰਿਸ਼ਵਤ ਲੈਣ ਦੇ ਦੋਸ਼ ਲਗਾਏ ਉਸਨੇ ਵੀ ਦੋਸ਼ਾਂ ਨੂੰ ਗਲਤ ਦੱਸਿਆ ਅਤੇ ਕਿਹਾ ਕਿ ਉਸਨੇ ਕੋਈ ਵੀ ਰਿਸ਼ਵਤ ਨਹੀਂ ਲਈ।

LEAVE A REPLY

Please enter your comment!
Please enter your name here